ਫਤਿਹਗੜ੍ਹ ਸਾਹਿਬ, 19 ਅਕਤੂਬਰ 2022
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਵਿਜੈ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਦੀ ਅਗਵਾਈ ਵਿਚ ਦਿਵਿਆਂਗ (ਅੰਗਹੀਣ) ਵਿਅਕਤੀਆਂ ਦੇ ਸਰਟੀਫਿਕੇਟ ਬਣਾਉਣ ਲਈ ਚਨਾਰਥਲ ਕਲਾਂ ਵਿਖੇ ਮੈਗਾ ਕੈਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਕੈਂਪ ਵਿਚ ਮੌਕੇ ਤੇ ਹੀ ਅਸੈਸਮੈਂਟ ਕਰਕੇ ਸਰਟੀਫਿਕੇਟ ਬਣਾਏ ਜਾਣਗੇ ਤਾਂ ਜੋ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਮਾਹਿਰ ਡਾਕਟਰਾਂ ਦੀ ਡਿਊਟੀ ਲਗਾਈ ਗਈ ਹੈ, ਉਨ੍ਹਾਂ ਦੱਸਿਆ ਕਿ ਜਿਲ੍ਹੇ ਦਾ ਕੋਈ ਵੀ ਵਿਅਕਤੀ ਆਪਣਾ ਯੂ.ਡੀ.ਆਈ.ਡੀ. ਕਾਰਡ ਬਣਵਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਵਿਅਕਤੀ ਕਾਰਡ ਬਣਾਉਣ ਲਈ ਆਪਣੈ ਨਾਲ ਆਪਣਾ ਆਧਾਰ ਕਾਰਡ ਅਤੇ ਇਕ ਪਾਸਪੋਰਟ ਸਾਈਜ਼ ਤਾਜ਼ਾ ਫੋਟੋ ਇਸ ਕੈਂਪ ਵਿਚ ਨਾਲ ਲੈਕੇ ਆਵੇ।ਉਨ੍ਹਾਂ ਨੇ ਆਮ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।ਇਸ ਮੌਕੇ ਉਨ੍ਹਾਂ ਨੇ ਸਮੂਹ ਸਿਹਤ ਕਾਮਿਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਲਾਭਪਾਤਰੀਆਂ ਦੇ ਵੱਧ ਤੋਂ ਵੱਧ ਕਾਰਡ ਬਣਾਉਣ ਦੀ ਹਦਾਇਤ ਕੀਤੀ।