ਹੜਤਾਲ ਦੇ 11ਵੇਂ ਦਿਨ ਮਨਿਸਟੀਰੀਅਲ ਮੁਲਾਜਮਾਂ ਨੇ ਸਰਕਾਰ ਦੇ ਵਿਰੁਧ ਰੋਸ ਪ੍ਰਦਰਸ਼ਨ,

Advertisement
Spread information

ਕੰਮ-ਕਾਜ ਰੱਖਿਆ ਪੂਰੀ ਤਰ੍ਹਾਂ ਠੱਪ


ਪੀਟੀ ਨਿਊਜ਼/  ਫਾਜ਼ਿਲਕਾ 20 ਅਕਤੂਬਰ 2022

Advertisement

 

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ ਯੂਨੀਅਨ ਫਾਜ਼ਿਲਕਾ ਵੱਲੋਂ ਕਲਮਛੋੜ ਹੜਤਾਲ ਦੇ 11ਵੇਂ ਦਿਨ ਵੱਖ ਵੱਖ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਵਿਰੁੱਧ ਨਾਅਰੇ ਵੀ ਲਗਾਏ ਗਏ।

ਇਸ ਮੌਕੇ ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼, ਪ੍ਰਧਾਨ ਡੀ.ਸੀ. ਦਫਤਰ ਯੁਨੀਅਨ ਸ੍ਰੀ ਅਸ਼ੋਕ ਕੁਮਾਰ, ਮਨਤਿੰਦਰ ਸਿੰਘ, ਕਰਮਦੀਪ ਕੌਰ ਸਮੇਤ ਯੁਨੀਅਨ ਦੇ ਹੋਰਨਾ ਆਗੂਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਵਿੱਚ ਸਮੂਹ ਮੁਲਾਜਮਾਂ ਨੇ ਮੌਜੂਦਾ ਆਮ ਆਦਮੀ ਦੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਵੋਟਾਂ ਪਾਕੇ ਸੱਤਾ ਸੌਂਪੀ ਸੀ, ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਮੁਲਾਜਮਾਂ ਦੇ ਧਰਨਿਆਂ ਵਿੱਚ ਸ਼ਮੂਲੀਅਤ ਕਰਕੇ ਭਰੋਸਾ ਦਿੱਤਾ ਗਿਆ ਸੀ ਕਿ ਸਾਡੀ ਸਰਕਾਰ ਬਣਨ ਉਪਰੰਤ ਇੱਕ ਮਹੀਨੇ ਦੇ ਅੰਦਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, 15 ਜਨਵਰੀ 2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇਗਾ, ਤਨਖਾਹ ਕਮਿਸ਼ਨ ਦੀ ਰਿਪੋਰਟ ਸੋਧਕੇ ਬਕਾਇਆ ਜਾਰੀ ਕੀਤਾ ਜਾਵੇਗਾ, ਕਚੇ ਕਾਮਿਆਂ ਨੂੰ ਪਕਾ ਕੀਤਾ ਜਾਵੇਗਾ ਆਦਿ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ, ਪ੍ਰੰਤੂ ਅੱਜ ਕਰੀਬ ਸੱਤ ਮਹੀਨੇ ਬੀਤਣ ਬਾਅਦ ਵੀ ਸਰਕਾਰ ਵੱਲੋਂ ਮੰਗਾਂ ਨੂੰ ਸਮਾਂ ਬੱਧ ਤਰੀਕੇ ਨਾਲ ਪੂਰਾ ਕਰਨ ਲਈ ਕੋਈ ਅਧਿਕਾਰਤ ਐਲਾਨ ਜਾ ਪੱਤਰ ਜਾਰੀ ਨਹੀਂ ਕੀਤਾ ਗਿਆ ਅਤੇ ਨਾ ਹੀ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੇ ਆਗੂਆਂ ਨਾਲ ਰਾਬਤਾ ਕਰਕੇ ਮੰਗਾਂ ਪੂਰੀਆਂ ਕੀਤੀਆਂ ਹਨ, ਜਿਸ ਦੇ ਰੋਸ ਵੱਜੋਂ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ।

ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਗਏ ਸਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ `ਤੇ ਮੁਲਾਜਮਾਂ ਨੂੰ ਧਰਨੇ ਨਹੀਂ ਲਾਉਣੇ ਪੈਣਗੇ, ਮੁਲਾਜਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ `ਤੇ ਹਲ ਕੀਤਾ ਜਾਵੇਗਾ। ਪਰ ਇਹ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਝੂਠੀ ਨਿਕਲੀ ਤੇ ਮੰਗਾਂ ਮੰਨਣ ਤੋਂ ਭੱਜ ਰਹੀ ਹੈ। ਸਰਕਾਰ ਵੱਲੋਂ ਮੁਲਾਜਮਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ।

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ਼, ਮੀਤ ਜਨਰਲ ਸਕੱਤਰ ਅਜੈ ਕੰਬੋਜ਼, ਮੀਤ ਕੈਸ਼ੀਅਰ ਸਮੀਰ ਕੰਬੋਜ਼, ਵਾਟਰ ਸਪਲਾਈ ਵਿਭਾਗ ਤੋਂ ਸੁਪਰਡੈਂਟ ਵਿਜੈ, ਪਾਇਲ, ਸ਼ਰੂਤੀ, ਸੋਨੀਕਾ, ਅਦਿਤੀ, ਅਜੈ ਕੁਮਾਰ, ਰਾਕੇਸ਼, ਸਾਹਿਲ, ਫੂਡ ਸਪਲਾਈ ਵਿਭਾਗ, ਡੀ.ਸੀ. ਦਫਤਰ, ਇਰੀਗੇਸ਼ਨ, ਰੋਜਗਾਰ ਦਫਤਰ, ਭਲਾਈ ਦਫਤਰ, ਸਿਖਿਆ ਵਿਭਾਗ, ਪੰਚਾਇਤੀ ਰਾਜ ਤੋਂ ਇਲਾਵਾ ਜਿਲ੍ਹੇ ਦੇ ਹੋਰ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!