ਦਵਿੰਦਰ ਡੀ ਕੇ/ ਲੁਧਿਆਣਾ, 20 ਅਕਤੂਬਰ 2022
ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਵਿੱਚ ਨੌਜਵਾਨ ਵਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਇਨ੍ਹਾਂ ਖੇਡਾਂ ਦੇ ਰਾਜ ਪੱਧਰੀ ਅੰਡਰ-21 ਵਰਗ ਦੇ ਸ਼ਾਨਦਾਰ ਮੁਕਾਬਲੇ ਹੋਏ।
ਅੱਜ ਦੀਆਂ ਖੇਡਾਂ ਦੇ ਮੁਕਾਬਲਿਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਹੈਂਡਬਾਲ ਅੰਡਰ-21 ਲੜਕਿਆਂ ਦੇ ਕੁਆਟਰ ਫਾਈਨਲ ਮੈਚਾਂ ਵਿੱਚ ਪਠਾਨਕੋਟ ਨੇ ਲੁਧਿਆਣਾ ਨੂੰ 16-15 ਦੇ ਫਰਕ ਨਾਲ, ਪਟਿਆਲਾ ਦੀ ਟੀਮ ਨੇ ਸੰਗਰੂਰ ਦੀ ਟੀਮ ਨੂੰ 22-11 ਦੇ ਫਰਕ ਨਾਲ, ਅੰਮ੍ਰਿਤਸਰ ਦੀ ਟੀਮ ਨੇ ਫਿਰੋਜਪੁਰ ਦੀ ਟੀਮ ਨੂੰ 21-16 ਦੇ ਫਰਕ ਨਾਲ ਅਤੇ ਐਸ.ਏ.ਐਸ. ਨਗਰ ਦੀ ਟੀਮ ਨੇ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ 19-14 ਦੇ ਫਰਕ ਨਾਲ ਹਰਾਇਆ। ਸੈਮੀਫਾਈਨਲ ਮੁਕਾਬਲਿਆਂ ਵਿੱਚ ਪਟਿਆਲਾ ਦੀ ਟੀਮ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੂੰ 30-29 ਦੇ ਫਰਕ ਨਾਲ ਅਤੇ ਪਠਾਨਕੋਟ ਦੀ ਟੀਮ ਨੇ ਐਸ.ਏ.ਐਸ. ਨਗਰ ਦੀ ਟੀਮ ਨੂੰ 22-21 ਦੇ ਫਰਕ ਨਾਲ ਹਰਾਇਆ।
ਹੈਂਡਬਾਲ ਅੰਡਰ-21 ਲੜਕੀਆਂ ਦੇ ਮੈਚਾਂ ਵਿੱਚ ਲੁਧਿਆਣਾ ਨੇ ਹੁਸ਼ਿਆਰਪੁਰ ਨੂੰ 17-2 ਦੇ ਫਰਕ ਨਾਲ, ਮਾਨਸਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ 13-8 ਦੇ ਫਰਕ ਨਾਲ, ਅੰਮ੍ਰਿਤਸਰ ਨੇ ਰੋਪੜ ਨੂੰ 16-12 ਦੇ ਫਰਕ ਨਾਲ ਅਤੇ ਫਾਜਿਲਕਾ ਨੇ ਕਪੂਰਥਲਾ ਨੂੰ 7-1 ਦੇ ਫਰਕ ਨਾਲ ਹਰਾਇਆ। ਕੁਆਟਰ ਫਾਈਨਲ ਮੈਚਾਂ ਵਿੱਚ ਲੁਧਿਆਣਾ ਦੀ ਟੀਮ ਨੇ ਬਠਿੰਡਾ ਨੂੰ 10-0 ਦੇ ਫਰਕ ਨਾਲ, ਅੰਮ੍ਰਿਤਸਰ ਸਾਹਿਬ ਨੇ ਸਹੀਦ ਭਗਤ ਸਿੰਘ ਨਗਰ ਨੂੰ 15-2 ਦੇ ਫਰਕ ਨਾਲ, ਸੰਗਰੂਰ ਦੀ ਟੀਮ ਨੇ ਫਾਜਿਲਕਾ ਨੂੰ 22-6 ਦੇ ਫਰਕ ਨਾਲ ਅਤੇ ਫਰੀਦਕੋਟ ਨੇ ਮਾਨਸਾ ਨੂੰ 17-4 ਦੇ ਫਰਕ ਨਾਲ ਹਰਾਇਆ। ਸੈਮੀਫਾਈਨਲ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਲੁਧਿਆਣਾ ਦੀ ਟੀਮ ਨੂੰ 17-7 ਦੇ ਫਰਕ ਨਾਲ ਅਤੇ ਸੰਗਰੂਰ ਦੀ ਟੀਮ ਨੇ ਫਰੀਦਕੋਟ ਦੀ ਟੀਮ ਨੂੰ 18-13 ਦੇ ਫਰਕ ਨਾਲ ਹਰਾਇਆ।
ਬਾਸਕਟਬਾਲ ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਹੁਸਿਆਰਪੁਰ ਨੂੰ 69-49 ਦੇ ਫਰਕ ਨਾਲ, ਜਲੰਧਰ ਨੇ ਪਟਿਆਲਾ ਨੂੰ 61-53 ਦੇ ਫਰਕ ਨਾਲ, ਮਾਨਸਾ ਨੇ ਬਰਨਾਲਾ ਨੂੰ 72-60 ਅਤੇ ਫਰੀਦਕੋਟ ਨੇ ਫਤਿਹਗੜ੍ਹ ਸਾਹਿਬ ਨੂੰ 49-44 ਦੇ ਫਰਕ ਨਾਲ ਹਰਾਇਆ। ਲੜਕਿਆਂ ਦੇ ਸੈਮੀਫਾਈਨਲ ਮੈਚਾਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ 87-51 ਦੇ ਫਰਕ ਨਾਲ ਅਤੇ ਜਲੰਧਰ ਦੀ ਟੀਮ ਨੇ ਫਰੀਦਕੋਟ ਨੂੰ 48-29 ਦੇ ਫਰਕ ਨਾਲ ਹਰਾਇਆ।
ਬਾਸਕਟਬਾਲ ਅੰਡਰ-21 ਲੜਕੀਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਜਲੰਧਰ ਦੀ ਟੀਮ ਨੂੰ 60-19 ਦੇ ਫਰਕ ਨਾਲ, ਕਪੂਰਥਲਾ ਨੇ ਰੂਪਨਗਰ ਨੂੰ 31-14 ਦੇ ਫਰਕ ਨਾਲ, ਪਠਾਨਕੋਟ ਨੇ ਫਿਰੋਜਪੁਰ ਨੂੰ 29-14 ਦੇ ਫਰਕ ਨਾਲ ਅਤੇ ਸੰਗਰੂਰ ਦੀ ਟੀਮ ਨੇ ਫਾਜਿਲਕਾ ਨੂੰ 26-2 ਦੇ ਫਰਕ ਨਾਲ ਹਰਾਇਆ। ਲੜਕੀਆਂ ਦੇ ਸੈਮੀ ਫਾਈਨਲ ਮੈਚਾਂ ਵਿੱਚ ਲੁਧਿਆਣਾ ਨੇ ਕਪੂਰਥਲਾ ਨੂੰ 42-12 ਦੇ ਫਰਕ ਨਾਲ ਅਤੇ ਸੰਗਰੂਰ ਨੇ ਪਠਾਨਕੋਟ ਨੂੰ 43-35 ਦੇ ਫਰਕ ਨਾਲ ਹਰਾਇਆ।
ਸਾਫਟਬਾਲ ਅੰਡਰ-21 ਲੜਕਿਆਂ ਦੇ ਕੁਆਟਰ ਫਾਈਨਲ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ 10-0 ਦੇ ਫਰਕ ਨਾਲ, ਫਾਜਿਲਕਾ ਦੀ ਟੀਮ ਨੇ ਮੋਗਾ ਨੂੰ 8-1 ਦੇ ਫਰਕ ਨਾਲ, ਪਟਿਆਲਾ ਦੀ ਟੀਮ ਨੇ ਜਲੰਧਰ ਦੀ ਟੀਮ ਨੂੰ 6-2 ਦੇ ਫਰਕ ਨਾਲ ਅਤੇ ਅੰਮ੍ਰਿ੍ਰਤਸਰ ਦੀ ਟੀਮ ਨੇ ਫਿਰੋਜਪੁਰ ਦੀ ਟੀਮ ਨੂੰ 12-0 ਦੇ ਫਰਕ ਨਾਲ ਹਰਾਇਆ।