ਡਿਪਟੀ ਕਮਿਸ਼ਨਰ, ਜ਼ਿਲ੍ਹਾ ਤੇ ਸੈਸ਼ਨ ਜੱਜ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

Advertisement
Spread information

ਪੀਟੀ ਨਿਊਜ਼/ ਫ਼ਤਹਿਗੜ੍ਹ ਸਾਹਿਬ, 21 ਅਕਤੂਬਰ 2022

 

ਪੰਜਾਬ ਪੁਲੀਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ ਅਤੇ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪੁਲਿਸ ਲਾਈਨ ਮਹੱਦੀਆਂ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਕਰਵਾਏ ਗਏ ਪੁਲਿਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਨਿਰਭਓ ਸਿੰਘ ਗਿੱਲ ਦੇ ਨਾਲ ਪੁਲਿਸ ਲਾਇਨ ਵਿਖੇ ਸਥਿਤ ਪੁਲਿਸ ਸ਼ਹੀਦੀ ਸਮਾਰਕ ਤੇ ਸ਼ਹੀਦਾਂ ਨੂੰ ਸ਼ਰਧਾ ਸੁਮਨ ਵੀ ਭੇਂਟ ਕੀਤੇ।

Advertisement

ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲਿਸ ਜਵਾਨਾਂ ਨੇ ਜੋ ਕੁਰਬਾਨੀਆਂ ਦਿੱਤੀਆਂ ਉਹ ਆਪਣੇ ਆਪ ਵਿੱਚ ਬੇਮਿਸਾਲ ਹਨ ਅਤੇ ਸਮੁੱਚੇ ਦੇਸ਼ ਵਾਸੀ ਇਨ੍ਹਾਂ ਸ਼ਹਾਦਤਾਂ ਨੂੰ ਹਮੇਸ਼ਾਂ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਦੁਨੀਆਂ ਗਵਾਹ ਹੈ ਕਿ 1984 ਵਿੱਚ ਅੱਤਵਾਦ ਕਾਲੇ ਸਮੇਂ ਅੰਦਰ ਪੁਲਿਸ ਮੁਲਾਜ਼ਮਾਂ ਨੇ ਜਿਸ ਬਹਾਦਰੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕੀਤੀ ਉਸੇ ਸਦਕਾ ਅੱਜ ਅਸੀਂ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ ਅਤੇ ਉਹ ਆਪਣੀਆਂ ਦੁੱਖ ਤਕਲੀਫਾਂ ਬਾਰੇ ਕਿਸੇ ਵੀ ਸਮੇਂ ਆ ਕੇ ਦੱਸ ਸਕਦੇ ਹਨ ਅਤੇ ਉਨ੍ਹਾਂ ਦੀ ਸਮੱਸਿਆ ਦਾ ਫੌਰੀ ਹੱਲ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀਆਂ ਦੁੱਖ ਤਕਲੀਫਾਂ ਵੀ ਸੁਣੀਆਂ। ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਦੀ ਟੁਕੜੀ ਨੇ ਸਲਾਮੀ ਦਿੱਤੀ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

ਐਸ.ਪੀ. (ਹੈ/ਕੁ) ਸ਼੍ਰੀ ਰਮਿੰਦਰ ਸਿੰਘ ਨੇ ਦੱਸਿਆ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਲਈ ਜ਼ਿਲ੍ਹੇ ਦੇ 17 ਪੁਲਿਸ ਕਰਮਚਾਰੀਆਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ ਸਨ। ਉਨ੍ਹਾਂ ਨੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਪੁਲਿਸ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ ਤੇ ਪੰਜਾਬ ਪੁਲੀਸ ਹਰ ਮੁਸ਼ਕਿਲ ਦੀ ਘੜੀ ਵਿਚ ਸ਼ਹੀਦ ਪਰਿਵਾਰਾਂ ਨਾਲ ਖੜ੍ਹੀ ਹੈ।

ਇਸ ਮੌਕੇ ਡੀ.ਐਸ.ਪੀ.(ਹੈ/ਕੁ) ਨਵਨੀਤ ਕੌਰ ਗਿੱਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਇਸ ਮੌਕੇ ਐਸ.ਪੀ (ਡੀ) ਸ਼੍ਰੀ ਦਿਗਵਿਜੈ ਕਪਿਲ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਅਸ਼ੋਕ ਕੁਮਾਰ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ਼੍ਰੀ ਸੁਖਬੀਰ ਸਿੰਘ, ਡੀ.ਐਸ.ਪੀ. ਖਮਾਣੋਂ ਸ਼੍ਰੀ ਰਮਿੰਦਰ ਸਿੰਘ ਕਾਹਲੋਂ, ਡੀ.ਐਸ.ਪੀ. ਅਮਲੋਹ ਸ਼੍ਰੀ ਜੰਗਜੀਤ ਸਿੰਘ, ਡੀ.ਐਸ.ਪੀ. ਬਸੀ ਪਠਾਣਾ ਸ਼੍ਰੀ ਅਮਰਪ੍ਰੀਤ ਸਿੰਘ, ਡੀ.ਐਸ.ਪੀ. ਸ਼੍ਰੀ ਗੁਰਬੰਸ ਸਿੰਘ ਬੈਂਸ, ਡੀ.ਐਸ.ਪੀ. ਗੁਰਬਖਸ਼ੀਸ਼ ਸਿੰਘ, ਡੀ.ਐਸ.ਪੀ. ਸ਼੍ਰੀ ਕੁਲਭੂਸ਼ਣ ਸ਼SDਮਾ , ਡੀ.ਐਸ.ਪੀ. ਜਸਪਿੰਦਰ ਸਿੰਘ ਤੋਂ ਇਲਾਵਾ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ, ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।

Advertisement
Advertisement
Advertisement
Advertisement
Advertisement
error: Content is protected !!