ਐੱਸ ਡੀ ਕਾਲਜ ’ਚ ਚੱਲ ਰਹੇ ਨੈੱਟਬਾਲ (ਲੜਕਿਆਂ) ਦੇ ਸੂਬਾ ਪੱਧਰੀ ਮੁਕਾਬਲੇ ਸੰਪੰਨ

Advertisement
Spread information

ਰਘੁਵੀਰ ਹੈੱਪੀ/  ਬਰਨਾਲਾ, 22 ਅਕਤੂਬਰ 2022

ਐੱਸ ਡੀ ਕਾਲਜ ਵਿਖੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਲੜਕਿਆਂ ਦੇ ਸੂਬਾ ਪੱਧਰੀ ਨੈੱਟਬਾਲ ਮੁਕਾਬਲੇ ਸੰਪੰਨ ਹੋ ਗਏ। ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਸ. ਸਤਵੀਰ ਸਿੰਘ ਡੀਐਸਪੀ ਬਰਨਾਲਾ ਨੇ ਅਦਾ ਕੀਤੀ। ਉਹਨਾਂ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਰੌਸ਼ਨ ਭਵਿੱਖ ਦਾ ਸੁਨੇਹਾ ਦੇ ਰਹੀਆਂ ਹਨ। ਉਹਨਾਂ ਇਹਨਾਂ ਮੁਕਾਬਲਿਆਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਐੱਸ ਡੀ ਕਾਲਜ ਅਤੇ ਖੇਡ ਵਿਭਾਗ ਨੂੰ ਵਧਾਈ ਦਿੱਤੀ। ਮਹਿਮਾਨਾਂ ਦਾ ਸਵਾਗਤ ਕਰਦਿਆਂ ਪੰਜਾਬ ਨੈੱਟਬਾਲ ਐਸੋਸੀਏਸ਼ਨ ਦੇ ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਨੇ ਕਿਹਾ ਕਿ ਇਹਨਾਂ ਮੁਕਾਬਲਿਆਂ ਦੇ ਸਫ਼ਲਤਾਪੂਰਵਕ ਨੇਪਰੇ ਚੜ੍ਹਨ ਨਾਲ ਨੌਜਵਾਨਾਂ ਦਾ ਖੇਡਾਂ ’ਚ ਰੁਝਾਨ ਵਧੇਗਾ। ਇਹ ਮੁਕਾਬਲੇ ਕਨਵੀਨਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਅਤੇ ਕੋ-ਕਨਵੀਨਰ ਸਬ-ਇੰਸਪੈਕਟਰ ਅਵਤਾਰ ਦੀ ਦੇਖ-ਰੇਖ ਵਿਚ ਕਰਵਾਏ ਗਏ।

Advertisement

ਅੰਡਰ 14 ਮੁਕਾਬਲਿਆਂ ’ਚ ਬਰਨਾਲਾ ਨੇ ਪਹਿਲਾ, ਮਾਨਸਾ ਦੀ ਟੀਮ ਨੇ ਦੂਜਾ ਅਤੇ ਬਠਿੰਡਾ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ 21 ਵਰਗ ਵਿਚ ਬਰਨਾਲਾ ਪਹਿਲਾ, ਪਟਿਆਲਾ ਦੂਜਾ ਅਤੇ ਲੁਧਿਆਣਾ ਨੇ ਤੀਜਾ ਸਥਾਨ ਹਾਸਿਲ ਕੀਤਾ। 21 ਤੋਂ 40 ਉਮਰ ਵਰਗ ਦੇ ਮੁਕਾਬਲਿਆਂ ਵਿਚ ਬਰਨਾਲਾ, ਬਠਿੰਡਾ ਅਤੇ ਤਰਨਤਾਰਨ ਦੀਆਂ ਟੀਮਾਂ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਖਿਡਾਰੀਆਂ ਤੋਂ ਇਲਾਵਾ ਜ਼ਿਲ੍ਹਾ ਖੇਡ ਅਫ਼ਸਰ ਜਸਪ੍ਰੀਤ ਸਿੰਘ ਡੀਈਓ ਸਰਬਜੀਤ ਸਿੰਘ ਤੂਰ ਪਿ੍ਰੰਸੀਪਲ ਦਰਸ਼ਨ ਸਿੰਘ ਮੁੱਖ ਅਧਿਆਪਕ ਪ੍ਰਦੀਪ ਕੁਮਾਰ ਗਗਨਦੀਪ ਸਿੰਗਲਾ, ਸਾਰੀਆਂ ਸੰਸਥਾਵਾਂ ਦੇ ਪਿ੍ਰੰਸੀਪਲ ਅਤੇ ਵੱਡੀ ਗਿਣਤੀ ਵਿਚ ਸਟਾਫ਼ ਅਤੇ ਵਿਦਿਆਰਥੀਆਂ ਹਾਜ਼ਰ ਸਨ। ਅੰਤ ਵਿਚ ਕਨਵੀਨਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੜਕੀਆਂ ਦੇ ਵੱਖ-ਵੱਖ ਵਰਗਾਂ ਦੇ ਮੁਕਾਬਲੇ 15 ਤੋਂ 18 ਅਕਤੂਬਰ ਤੱਕ ਕਰਵਾਏ ਗਏ ਸਨ। ਪ੍ਰੋ. ਸੀਮਾ ਸ਼ਰਮਾ ਨੇ ਸਟੇਜ ਸੰਚਾਲਨ ਕੀਤਾ।

Advertisement
Advertisement
Advertisement
Advertisement
Advertisement
error: Content is protected !!