ਸੋਨੀ/ ਬਰਨਾਲਾ, 22 ਅਕਤੂਬਰ 2022
ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੇ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ ਅਧੀਨ ਸਰਕਾਰੀ ਸਕੂਲ (ਲੜਕੇ) ਭਦੌੜ, ਸਰਕਾਰੀ ਹਾਈ ਸਕੂਲ ਸੰਘੇੜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਰਾਸ਼ਟਰੀ ਅਵਿਸ਼ਕਾਰ ਅਭਿਆਨ (ਆਰਏਏ) ਤਹਿਤ ਬਲਾਕ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਨੂੰ ਕਰਵਾਉਣ ਲਈ ਪ੍ਰਿੰਸਿਪਲ ਹਰੀਸ਼ ਬਾਂਸਲ, ਡੀਐਮ ਅਮਨਿੰਦਰ ਕੁਠਾਲਾ ਅਤੇ ਲੈਕਚਰਾਰ ਕ੍ਰਿਸ਼ਨ ਲਾਲ ਨੂੰ ਨੋਡਲ ਇੰਚਾਰਜ ਲਗਾਇਆ ਗਿਆ।
ਪ੍ਰਿੰਸੀਪਲ ਹਰੀਸ਼ ਬਾਂਸਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਛੇਵੀਂ ਤੋਂ ਅੱਠਵੀਂ ਮਿਡਲ ਵਰਗ ਅਤੇ ਨੌਵੀਂ ਅਤੇ ਦਸਵੀਂ ਦੇ ਸਕੂਲੀ ਪੱਧਰ ਤੇ ਚੁਣੇ ਗਏ ਵਿਦਿਆਰਥੀਆਂ ਵੱਲੋਂ ਇਹਨਾਂ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ। ਉਹਨਾਂ ਕਿਹਾ ਕਿ ਸਕੂਲ ਦੇ ਸਿਲੇਬਸ ਵਿੱਚੋਂ ਹੀ ਗਣਿਤ, ਵਿਗਿਆਨ, ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਸੰਬੰਧਿਤ ਬੱਚਿਆਂ ਤੋਂ ਸਵਾਲ ਪੁੱਛੇ ਗਏ। ਡੀਐਮ ਅਮਨਿੰਦਰ ਕੁਠਾਲਾ ਅਤੇ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਬਲਾਕ ਬਰਨਾਲਾ ਵਿਚੋਂ ਮਿਡਲ ਵਰਗ ਦੇ ਸਰਕਾਰੀ ਹਾਈ ਸਕੂਲ ਭੈਣੀ ਜੱਸਾ ਦੇ ਵਿਦਿਆਰਥੀ ਪਹਿਲੇ, ਸਰਕਾਰੀ ਹਾਈ ਸਕੂਲ ਉੱਪਲੀ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ ਦੀਆਂ ਵਿਦਿਆਰਥਣਾਂ ਨੇ ਤੀਜੀ ਪੁਜੀਸ਼ਨ ਹਾਸਲ ਕੀਤੀ। ਜਦੋਂ ਕੇ ਸੀਨੀਅਰ ਵਰਗ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ)ਬਰਨਾਲਾ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੂਨਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਲਾਕ ਸ਼ਹਿਣਾ ਵਿੱਚ ਮਿਡਲ ਵਰਗ ਤੋਂ ਸਰਕਾਰੀ ਹਾਈ ਸਕੂਲ (ਲੜਕੀਆਂ) ਨੇ ਪਹਿਲਾ, ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਨੇ ਤੀਜਾ ਸਥਾਨ ਹਾਸਲ ਕੀਤਾ। ਜਦੋਂ ਕਿ ਸੀਨੀਅਰ ਵਰਗ ਵਿਚ ਸਰਕਾਰੀ ਹਾਈ ਸਕੂਲ ਦਰਾਜ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ਼ਹਿਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਬਲਾਕ ਮਹਿਲ ਕਲਾਂ ਵਿੱਚ ਮਿਡਲ ਵਰਗ ਵਿੱਚੋਂ ਸਰਕਾਰੀ ਹਾਈ ਸਕੂਲ ਸੰਘੇੜਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਗੁਰਮ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਰਮਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਸੀਨੀਅਰ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਠੀਕਰੀਵਾਲ ਨੇ ਪਹਿਲਾਂ, ਸਰਕਾਰੀ ਹਾਈ ਸਕੂਲ ਦੀਵਾਨਾ ਨੇ ਦੂਜਾ, ਅਤੇ ਸਰਕਾਰੀ ਹਾਈ ਸਕੂਲ ਸਹਿਜੜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਹਰੀਸ਼ ਬਾਂਸਲ ਨੇ ਕਿਹਾ ਕਿ ਸਾਰੇ ਜੇਤੂ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈਣਗੇ। ਇਹਨਾਂ ਮੁਕਾਬਲਿਆਂ ਦਾ ਸੰਚਾਲਨ ਕਰਨ ਵਿੱਚ ਸਰਕਾਰੀ ਸਕੂਲ ਸੰਘੇੜਾ ਦੇ ਇੰਚਾਰਜ ਰਾਜੇਸ਼ ਗੋਇਲ, ਮੈਡਮ ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ, ਇਰਾ ਅੱਗਰਵਾਲ, ਬੀਐਮ ਸਤੀਸ਼ ਜੈਦਕਾ, ਸੁਖਪਾਲ ਢਿੱਲੋਂ, ਤੇਜਿੰਦਰ ਸ਼ਰਮਾ, ਰਾਜੇਸ਼ ਕੁਮਾਰ, ਜਗਦੀਸ਼ ਸਿੰਘ ਬਰਾੜ, ਨਵਦੀਪ ਮਿੱਤਲ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਵੱਲੋਂ ਮੁੱਖ ਭੂਮਿਕਾ ਨਿਭਾਈ ਗਈ।