ਪਿੰਡਾਂ ਸੈਪਲਾਂ ਅਤੇ ਸੈਪਲੀ ਵਿਖੇ ਸਖੀ ਵਨ ਸਟਾਪ ਸੈਂਟਰ ਵਲੋਂ ਜਾਗਰੁਕਤਾ ਕੈਂਪ 

Advertisement
Spread information
 ਪੀਟੀ ਨਿਊਜ਼/  ਫ਼ਤਹਿਗੜ੍ਹ ਸਾਹਿਬ, 22 ਅਕਤੂਬਰ 2022
ਔਰਤਾਂ ਨੂੰ ਘਰੇਲੂ ਹਿੰਸਾ ਅਤੇ ਉਨ੍ਹਾਂ ਨਾਲ ਹੋ ਰਹੇ ਕਿਸੇ ਵੀ ਤਰ੍ਹਾਂ ਦੇ ਸੋਸ਼ਣ ਜਿਵੇ ਕਿ ਜਬਰ ਜਨਾਹ, ਕੁੱਟਮਾਰ ਕਰਕੇ ਘਰੋਂ ਕੱਢ ਦੇਣਾ, ਛੇੜ-ਛਾੜ, ਦੁਰਵਿਵਹਾਰ, ਮਾਨਸਿਕ ਪਰੇਸ਼ਾਨੀ, ਧੋਖਾਧੜੀ ਅਤੇ ਕੰਮ-ਕਾਜ ਵਾਲੀ ਥਾਂ ਤੇ ਹੋ ਰਹੇ ਸ਼ੋਸ਼ਣ ਸਬੰਧੀ ਜਾਗਰੂਕ ਕਰਨ ਲਈ ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਔਰਤਾਂ ਸੋਸ਼ਣ ਵਿਰੁੱਧ ਨਿਧੜਕ ਹੋ ਕੇ ਆਵਾਜ਼ ਬੁਲੰਦ ਕਰ ਸਕਣ। ਇਹ ਪ੍ਰਗਟਾਵਾ ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਪਿੰਡ ਬ੍ਰਾਹਮਣ ਮਾਜਰਾ ਦੇ ਐਲੀਮੈਂਟਰੀ ਸਕੂਲ, ਹਾਈ ਸਮਾਰਟ ਸਕੂਲ ਅਤੇ ਆਂਗਣਵਾੜੀ ਕੇਂਦਰ ਵਿਖੇ ਲਗਾਏ ਜਾਗਰੂਕਤਾ ਕੈਂਪਾਂ ਦੌਰਾਨ ਔਰਤਾਂ ਨੂੰ ਜਾਗਰੂਕ ਕਰਨ ਮੌਕੇ ਕੀਤਾ। ਉਨ੍ਹਾਂ ਮਹਿਲਾਵਾਂ ਨੂੰ ਸਖੀ ਵਨ ਸਟਾਪ ਸੈਂਟਰ ਦੀਆਂ ਸੇਵਾਵਾਂ ਜਿਵੇਂ ਕਿ ਸਾਇਕੋ ਸੋਸ਼ਲ ਕਾਉਂਸਲਿੰਗ, ਮੁਫਤ ਕਾਨੂੰਨੀ ਸਹਾਇਤਾ, ਅਸਥਾਈ ਆਸਰਾ 5 ਦਿਨਾਂ ਲਈ (ਔਰਤ ਸਮੇਤ ਲੜਕਾ 8 ਸਾਲ ਤੱਕ ਦਾ, ਲੜਕੀ ਕਿਸੇ ਵੀ ਉਮਰ ਦੀ), ਪੁਲਿਸ ਸਹਾਇਤਾ ਅਤੇ ਮੈਡੀਕਲ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪਰਚੇ ਵੀ ਵੰਡੇ ਗਏ। ਇਸ ਤੋਂ ਇਲਾਵਾ ਚੰਦਨ ਸਿੰਗਲਾ (ਪੈਰਾ ਲੀਗਲ ਵਕੀਲ) ਵੱਲੋਂ ਮਹਿਲਾਵਾਂ ਨੂੰ ਔਰਤਾਂ ਦੀ ਸਹਾਇਤਾ ਅਤੇ ਸੁਰੱਖਿਆ ਲਈ ਬਣੇ ਕਾਨੂੰਨਾਂ ਦੀ ਵੀ ਜਾਣਕਾਰੀ ਦਿੱਤੀ ਗਈ। ਨਿਰਮਲ ਕੌਰ (ਕੇਸ ਵਰਕਰ) ਵੱਲੋਂ ਔਰਤਾਂ ਦੀ ਸਹਾਇਤਾ ਲਈ ਸਖੀ ਵਨ ਸਟਾਪ ਸੈਂਟਰ ਦੇ ਟੈਲੀਫੋਨ ਨੰਬਰ 01763-233054, 9988100-415, 95690-30645, 77107-58976 ਅਤੇ ਐਮਰਜੈਸੀ ਹੈਲਪ ਲਾਈਨ ਨੰ. 181 ਜਾਂ 112 ਤੇ ਵੀ ਔਰਤਾਂ ਤੇ ਹੋ ਰਹੀ ਹਿੰਸਾ ਸਬੰਧੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ਅਤੇ ਪੀੜਤ ਮਹਿਲਾ ਤੇ ਸ਼ਿਕਾਇਤਕਰਤਾ ਦੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ। ਵਧੇਰੇ ਜਾਣਕਾਰੀ ਲਈ ਸਮਾਜਿਕ ਸਰੁੱਖਿਆਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਫਤਰ ਸਖੀ ਵਨ ਸਟਾਪ ਸੈਂਟਰ ਸਾਹਮਣੇ ਐਮਰਜੈਂਸੀ ਬਿਲਡਿੰਗ, ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿੱਚ ਸਪੰਰਕ ਕੀਤਾ ਜਾ ਸਕਦਾ ਹੈ।
Advertisement
Advertisement
Advertisement
Advertisement
Advertisement
error: Content is protected !!