ਪੀਟੀ ਨਿਊਜ਼/ ਫਤਿਹਗੜ੍ਹ ਸਾਹਿਬ, 26 ਅਕਤੂਬਰ 2022
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਸੂਬਾ ਕੋ-ਕਨਵੀਨਰ ਰਣਦੀਪ ਸਿੰਘ ਸ਼੍ਰੀ ਫ਼ਤਹਿਗੜ੍ਹ ਸਾਹਿਬ ਅਤੇ ਜ਼ਿਲ੍ਹਾ ਦੇ ਆਗੂਆਂ ਹਰਪ੍ਰੀਤ ਸਿੰਘ ਬਾਲਪੁਰ, ਸੰਜੇ ਕੁਮਾਰ ਬੈਂਸ, ਮਹਾਂਵੀਰ ਸਿੰਘ ਧੀਮਾਨ, ਦਲਵੀਰ ਸਿੰਘ ਨੇ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ 21 ਅਕਤੂਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸਬੰਧੀ ਲਏ ਗਏ ਫੈਸਲੇ ਨੂੰ ਸਹੀ ਦਿਸ਼ਾ ਵੱਲ ਕਦਮ ਕਰਾਰ ਦਿੱਤਾ ਗਿਆ । ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਤਹਿਤ ਜਨਵਰੀ 2004 ਤੋੰ ਪਹਿਲਾਂ ਭਰਤੀ ਸਾਰੇ ਮੁਲਾਜ਼ਮਾਂ ਵਾਂਗ ਜਨਵਰੀ 2004 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮਾਂ ਨੂੰ ਪੂਰੇ ਲਾਭ ਦੇਣ ਸੰਬੰਧੀ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ। ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ 01 ਜਨਵਰੀ 2004 ਤੋਂ ਪਹਿਲਾਂ ਲਾਗੂ ਪੁਰਾਣੀ ਪੈਨਸ਼ਨ ਸਕੀਮ ਨੂੰ ਇੰਨ-ਬਿੰਨ ਉਸੇ ਤਰਾ ਹੀ ਲਾਗੂ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਵਿੱਚ ਕੋਈ ਵੀ ਫੇਰ-ਬਦਲ ਨਾ ਦਿੱਤਾ ਜਾਵੇ | ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨਾਲ ਬੇਇਨਸਾਫੀ ਕਰਕੇ ਕੋਈ ਫੇਰ-ਬਦਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੰਜਾਬ ਦੇ ਮੁਲਾਜ਼ਮ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਆਗੂਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਦੇ ਮੁਲਾਜ਼ਮਾਂ ਦਾ ਲਗਭਗ 17 ਹਜ਼ਾਰ ਕਰੋੜ ਰੁਪਇਆ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਆਉਣ ਨਾਲ ਪੰਜਾਬ ਦੇ ਮਾਲੀਏ ਨੂੰ ਵੀ ਵੱਡਾ ਹੁੰਗਾਰਾ ਮਿਲੇਗਾ । ਏਸ ਤੋਂ ਇਲਾਵਾ ਹਰ ਸਾਲ ਲਗਭਗ 2800 ਕਰੋੜ ਰੁਪਿਆ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਜੀਪੀਐਫ ਫੰਡ ਰਾਹੀਂ ਇਕੱਠਾ ਹੋ ਜਾਵੇਗਾ |ਜਿਸ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਵੱਡਾ ਬਲ ਮਿਲੇਗਾ |
ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਇੰਦਰਜੀਤ ਸਿੰਘ, ਰਵੀ ਇੰਦਰ ਸਿੰਘ, ਹਰਜਿੰਦਰ ਸਿੰਘ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮੋਹਣ ਸਿੰਘ, ਨਰਪਿੰਦਰ ਸਿੰਘ, ਜਸਪ੍ਰੀਤ ਸਿੰਘ, ਹਰਦੀਪ ਸਿੰਘ, ਜਸਵਿੰਦਰ ਸਿੰਘ, ਤਰਸੇਮ ਸਿੰਘ, ਆਦਿ ਸ਼ਾਮਲ ਸਨ।