ਹਰਪ੍ਰੀਤ ਕੌਰ ਬਬਲੀ/ ਸੰਗਰੂਰ, 26 ਅਕਤੂਬਰ 2022
ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਓਪਰੇਟਰ ਰੋਸਟਰ ਪ੍ਰਣਾਲੀ ਦੀ ਵਰਤੋਂ ਕਰਦਿਆਂ ਹਫ਼ਤੇ ਦੇ 7 ਦਿਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਸੇਵਾ ਕੇਂਦਰਾਂ ਵਿੱਚ ਹੁਣ ਸੋਮਵਾਰ ਤੋਂ ਸ਼ੁੱਕਰਵਾਰ ਤੱਕ 100 ਫੀਸਦੀ ਸਟਾਫ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ 50 ਫੀਸਦੀ ਸਟਾਫ ਨਾਲ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।