ਪੀਟੀ ਨਿਊਜ਼/ ਫਾਜ਼ਿਲਕਾ 26 ਅਕਤੂਬਰ 2022
ਜ਼ਿਲਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਅਤੇ ਜਨਹਿੱਤ ਨੂੰ ਮੁੱਖ ਰਖਦਿਆਂ ਜ਼ਿਲੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 30 ਨਵੰਬਰ 2022 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ। ਉਨਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।