ਬਿਨਾਂ ਅਪੁੁਆਇੰਟਮੈਂਟ ਤੋਂ ਸੇਵਾਵਾਂ ਲੈਣ ਦਾ ਸਮਾਂ ਸਵੇਰੇ 9 ਤੋਂ 1 ਵਜੇ- ਡਿਪਟੀ ਕਮਿਸ਼ਨਰ
ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਅਪੁੁਆਇੰਟਮੈਂਟ ’ਤੇ ਲਈਆਂ ਜਾ ਸਕਣਗੀਆਂ ਸੇਵਾਵਾਂ
ਸੋਨੀ ਪਨੇਸਰ ਬਰਨਾਲਾ, 11 ਮਈ2020
ਜ਼ਿਲ੍ਹਾ ਬਰਨਾਲਾ ਵਿਚ ਭਲਕ (12 ਮਈ) ਤੋਂ ਸੇਵਾ ਕੇਂਦਰਾਂ ਰਾਹੀਂ ਜਨਤਕ ਸੇਵਾਵਾਂ ਮੁੜ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਸੇਵਾ ਕੇਂਦਰ ਖੋਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ, ਜਿਸ ਵਿਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਬਿਨਾਂ ਅਪੁਆਇੰਟਮੈਂਟ ਅਤੇ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਕੋਵਾ ਐਪ ਜਾਂ dgrpg.punjab.gov.in ਤੋਂ ਲਈ ਗਈ ਅਪੁਆਇੰਟਮੈਂਟ ਦੁਆਰਾ ਹੀ ਸੇਵਾ ਕੇਂਦਰ ਵਿਚ ਨਾਗਰਿਕ ਪਹੁੰਚ ਕਰ ਸਕਣਗੇ।
ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਅਧੀਨ ਬਰਨਾਲਾ ਵਿੱਚ 5 ਸੇਵਾ ਕੇਂਦਰ ਖੋਲ੍ਹੇ ਜਾ ਰਹੇ ਹਨ, ਜਿਨ੍ਹਾਂ ਵਿਚ ਸੇਵਾ ਕੇਂਦਰ ਡੀਸੀ ਦਫਤਰ ਬਰਨਾਲਾ, ਸੇਵਾ ਕੇਂਦਰ ਐਸਡੀਐਮ ਦਫਤਰ ਤਪਾ, ਸੇਵਾ ਕੇਂਦਰ ਸਬ ਤਹਿਸੀਲ ਭਦੌੜ, ਸੇਵਾ ਕੇਂਦਰ ਧਨੌਲਾ ਤੇ ਸੇਵਾ ਕੇਂਦਰ ਮਹਿਲ ਕਲਾਂ ਸ਼ਾਮਲ ਹਨ। ਇਨ੍ਹਾਂ ਸੇਵਾ ਕੇਂਦਰ ਵਿਚ ਪਹਿਲੇ ਪੜਾਅ ਅਧੀਨ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ 153 ਸੇਵਾਵਾਂ ਹੀ ਦਿੱੱਤੀਆਂ ਜਾਣਗੀਆਂ।
ਉਨ੍ਹਾਂ ਆਖਿਆ ਕਿ ਸੇਵਾ ਕੇਂਦਰਾਂ ਦੇ ਅਮਲੇ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਕੋਵਿਡ 19 ਤੋਂ ਰੋਕਥਾਮ ਬਾਰੇ ਦਿਸ਼ਾ ਨਿਰਦੇਸ਼ਾਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ। ਜੇਕਰ ਸੇਵਾ ਕੇਂਦਰਾਂ ਵਿਚ ਤਾਇਨਾਤ ਕਰਮਚਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਨੇਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸੇਵਾਵਾਂ ਲੈਣ ਵਾਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਾਸਕ ਜ਼ਰੂਰ ਪਾਉਣ ਅਤੇ ਸਮਾਜਿਕ ਦੂਰੀ ਦਾ ਵੀ ਖਾਸ ਖਿਆਲ ਰੱੱਖਣ ਤਾਂ ਜੋ ਕਰੋਨਾ ਵਾਇਰਸ ਤੋਂ ਬਚਾਅ ਰਹਿ ਸਕੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਅਮਲੇ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਵਾਉਣਾ ਯਕੀਨੀ ਬਣਾਉਣ।
—