3 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ

Advertisement
Spread information

ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ, 1 ਨਵੰਬਰ 2022

ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਫਿਰੋਜਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 3 ਨਵੰਬਰ ਦਿਨ ਵੀਰਵਾਰ ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਜਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਹਰਮੇਸ਼ ਕੁਮਾਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਰੋਜ਼ਗਜਾਰ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ ਗ੍ਰੈਜੂਏਸ਼ਨ ਪਾਸ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਜੀ.ਪੀ.ਜੀ. ਕੈਟਲ ਫੀਡ ਪ੍ਰਾਇਵੇਟ ਲਿਮ: (ਗੋਕਾ ਫੀਡ) ਕੰਪਨੀ ਭਾਗ ਲੈ ਰਹੀ ਹੈ ਅਤੇ ਸੇਲਜ਼ਮੈਨ ਐਗਜੀਕਿਊਟਿਵ ਦੀ ਭਰਤੀ ਕੀਤੀ ਜਾਣੀ ਹੈ। ਇਸ ਕੈਂਪ ਵਿੱਚ ਸਿਰਫ ਲੜਕੇ ਭਾਗ ਲੈ ਸਕਦੇ ਹਨ। ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਸਮੇਤ ਰਜ਼ਿਊਮ ਲੈ ਕੇ 3 ਨਵੰਬਰ 2022 ਨੂੰ ਸਵੇਰੇ 10:30 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੇਵਾ ਕੇਂਦਰ ਦੇ ਉਪਰ, ਦੂਜੀ ਮੰਜ਼ਿਲ, ਆਈ. ਬਲਾਕ ਫਿਰੋਜਪੁਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਹੈਲਪਲਾਈਨ ਨੰਬਰ 94654-74122 ਤੇ ਸੰਪਰਕ ਕਰ ਸਕਦੇ ਹਨ।

Advertisement
Advertisement
Advertisement
Advertisement
error: Content is protected !!