ਵਿਦਿਆਰਥੀਆਂ ਦੀਆਂ ਵਿਗਿਆਨਕ ਰੁਚੀਆਂ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਯਤਨਸ਼ੀਲ: ਮੀਤ ਹੇਅਰ

Advertisement
Spread information

ਸਾਇੰਸ & ਤਕਨਾਲੋਜੀ ਮੰਤਰੀ ਵੱਲੋਂ ਸੰਧੂ ਪੱਤੀ ਸਕੂਲ ਵਿਖੇ ਤਿੰਨ ਰੋਜ਼ਾ ਰਾਜ ਪੱਧਰੀ ਵਿਗਿਆਨ ਮੇਲੇ ਦਾ ਉਦਘਾਟਨ
  ਲੈਬ ਆਨ ਵੀਲਜ਼’ ਅਤੇ ‘ਸਾਇੰਸ ਸਰਕਸ’ ਬਣੇ ਖਿੱਚ ਦਾ ਕੇਂਦਰ

ਰਘਬੀਰ ਹੈਪੀ , ਬਰਨਾਲਾ, 2 ਨਵੰਬਰ 2022
     ਪੰਜਾਬ ਸਰਕਾਰ ਸੂਬੇ ਦੇ ਵਿਦਿਆਰਥੀਆਂ ਅੰਦਰ ਵਿਗਿਆਨਿਕ ਰੁਚੀਆਂ ਨੂੰ ਹੁਲਾਰਾ ਦੇਣ ਲਈ ਯਤਨਸ਼ੀਲ ਹੈ ਤਾਂ ਜੋ ਸੂਬੇ ਦੇ ਵਿਦਿਆਰਥੀ ਇਸ ਖੇਤਰ ਵਿੱਚ ਆਪਣਾ ਕੈਰੀਅਰ ਬਣਾ ਕੇ ਭਵਿੱਖ ਰੁਸ਼ਨਾ ਸਕਣ।
    ਇਹ ਪ੍ਰਗਟਾਵਾ ਸਾਇੰਸ ਤੇ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿਖੇ ਰਾਜ ਪੱਧਰੀ ਵਿਗਿਆਨ ਮੇਲੇ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਦੌਰੇ ਕਰਵਾਉਣ ਲਈ ਵਿਗਿਆਨ ਯਾਤਰਾ ਸ਼ੁਰੂ ਕੀਤੀ ਗਈ ਅਤੇ ਹੁਣ ਵਿਗਿਆਨ ਮੇਲੇ ਦੀ ਪਹਿਲਕਦਮੀ ਕਰਦੇ ਹੋਏ ਵਿਦਿਆਰਥੀਆਂ ਨੂੰ ਵਿਗਿਆਨ ਦੀ ਦੁਨੀਆਂ ਆਸਾਨ ਤਰੀਕੇ ਨਾਲ ਸਮਝਣ ਲਈ ਸਮਝਣ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਵਿਗਿਆਨਕ ਤਰਕ ਅਨੁਸਾਰ ਸੋਚ ਅਤੇ ਸਮਝ ਸਕਣ। ਉਨ੍ਹਾਂ ਦੱਸਿਆ ਕਿ ਇਹ ਮੇਲਾ 2 ਤੋਂ 4 ਨਵੰਬਰ ਤਕ ਉਲੀਕਿਆ ਗਿਆ ਹੈ।
    ਉਨ੍ਹਾਂ ਦੱਸਿਆ ਕਿ ਇਸ ਵਿਗਿਆਨ ਮੇਲੇ ਦਾ ਲਾਹਾ ਜਿੱਥੇ ਜ਼ਿਲ੍ਹਾ ਬਰਨਾਲਾ ਦੇ 115 ਸਕੂਲ ਲੈਣਗੇ ਉਥੇ ਬਾਕੀ ਜ਼ਿਲ੍ਹਿਆਂ ਦੇ ਸਕੂਲ ਵੀ ਇਸ ਮੇਲੇ ਵਿੱਚ ਸ਼ਿਰਕਤ ਕਰਨਗੇ। ਇਸ ਮੌਕੇ ਡਾਇਰੈਕਟਰ ਵਿਗਿਆਨ ਪ੍ਰਸਾਰ ਡਾ. ਨਕੁਲ ਪਰਾਸ਼ਰ ਨੇ ਕੇਂਦਰ ਸਰਕਾਰ ਵੱਲੋਂ ਵਿਗਿਆਨ ਦੇ ਖੇਤਰ ਵਿੱਚ ਉਲੀਕੀਆਂ ਗਈਆਂ ਗਤੀਵਿਧੀਆਂ ‘ਤੇ ਚਾਨਣਾ ਪਾਇਆ ਅਤੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਅਜਿਹੇ ਸਾਂਝੇ ਉੱਦਮਾਂ ਨਾਲ ਵਿਦਿਆਰਥੀਆਂ ਨੂੰ ਵੱਡਾ ਲਾਹਾ ਮਿਲੇਗਾ। ਇਸ ਮੌਕੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਅਤੇ ਤਕਨਾਲੋਜੀ ਦੇ ਕਾਰਜਕਾਰੀ ਨਿਰਦੇਸ਼ਕ ਡਾ. ਜਤਿੰਦਰ ਕੌਰ ਅਰੋੜਾ ਨੇ ਆਖਿਆ ਕਿ ਆਉਂਦੇ ਸਮੇਂ ਵਿੱਚ ਵੀ ਅਜਿਹੇ ਵਿਗਿਆਨ ਮੇਲੇ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਆਲਮ ਦੀ ਵਿਗਿਆਨਕ ਜਾਣਕਾਰੀ ਸੌਖੇ ਤਰੀਕੇ ਨਾਲ ਮੁਹੱਈਆ ਕਰਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਗਿਆਨ ਮੇਲੇ ਦੌਰਾਨ ਵਿਸ਼ੇਸ਼ ਵਾਹਨ ਜਿਵੇਂ ‘ਲੈਬ ਆਨ ਵੀਲਜ਼’ ਅਤੇ ‘ਸਰਕਸ ਆਫ ਸਾਇੰਸ’ ਵਿਦਿਆਰਥੀਆਂ ਨੂੰ ਦਿਖਾਏ ਜਾ ਰਹੇ ਹਨ।
ਇਸ ਮੌਕੇ ਜੁਆਇੰਟ ਡਾਇਰੈਕਟਰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਅਤੇ ਤਕਨਾਲੋਜੀ ਡਾ. ਕੇ ਐੱਸ ਬਾਠ, ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ, ਐੱਸਡੀਐੱਮ ਸ. ਗੋਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਗੁਰਦੀਪ ਸਿੰਘ ਬਾਠ, ਸਿੱਖਿਆ ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!