ਪੀਟੀ ਨਿਊਜ਼/ ਫ਼ਤਹਿਗੜ੍ਹ ਸਾਹਿਬ, 02 ਨਵੰਬਰ 2022
ਜ਼ਿਲ੍ਹੇ ਦੇ ਦਿਵਿਆਂਗਜ਼ਨ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੇ ਕੰਮ ਵਿੱਚ ਹੋਰ ਤੇਜੀ ਲਿਆਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ 04 ਨਵੰਬਰ ਨੂੰ ਸਿਹਤ ਵਿਭਾਗ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ਵਿਖੇ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਡਾਕਟਰਾਂ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਦਿਵਿਆਂਗਜ਼ਨ ਵਿਅਕਤੀਆਂ ਦੀ ਅਸੈਸਮੈਂਟ ਕਰਕੇ ਉਸ ਦਾ ਯੂ.ਡੀ.ਆਈ.ਡੀ. ਕਾਰਡ ਬਣਾਇਆ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਇਹ ਕੈਂਪ ਸਵੇਰੇ 9:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਚੱਲੇਗਾ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਦਿਵਿਆਂਗਜ਼ਨ ਵਿਅਕਤੀਆਂ ਦਾ ਯੂ.ਡੀ.ਆਈ.ਡੀ. ਕਾਰਡ ਹੋਣਾ ਲਾਜ਼ਮੀ ਹੈ ਇਸ ਲਈ ਜਿਨ੍ਹਾਂ ਦਿਵਿਆਂਗਜ਼ਨਾਂ ਨੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਹੈ ਉਹ ਆਪਣੇ ਨਾਲ ਆਧਾਰ ਕਾਰਡ, ਪਾਸਪੋਰਟ ਸਾਈਜ ਫੋਟੋ ਲੈ ਕੇ ਕੈਂਪ ਵਿੱਚ ਪਹੁੰਚਣ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਵਿਅਕਤੀਆਂ ਨੂੰ ਸਿਹਤ ਵਿਭਾਗ ਵੱਲੋਂ ਮੈਨੂਅਲ ਢੰਗ ਨਾਲ ਜਾਰੀ ਕੀਤੇ ਹੋਏ ਕਾਗਜ਼ ਦੇ ਦਿਵਿਆਂਗਤਾ ਸਰਟੀਫਿਕੇਟ ਹਨ, ਉਹ ਵੀ ਆਪਣੇ ਸਰਟੀਫਿਕੇਟਾਂ ਨੂੰ ਡਿਜੀਟਾਈਜ਼ ਕਰਵਾਕੇ ਯੂ.ਡੀ.ਆਈ.ਡੀ. ਕਾਰਡ ਬਣਵਾ ਲੈਣ। ਉਨ੍ਹਾਂ ਕਿਹਾ ਕਿ ਜਿਲ੍ਹਾ ਨਿਵਾਸੀ ਖਾਸਕਰ ਦਿਵਿਆਂਗਜਨ ਵਿਅਕਤੀ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਅਤੇ ਆਪਣਾ ਯੂ.ਡੀ.ਆਈ.ਡੀ ਕਾਰਡ ਜ਼ਰੂਰੀ ਬਣਾਵਾਉਣ।