ਵਿਧਾਇਕ ਭੋਲਾ ਗਰੇਵਾਲ ਵੱਲੋਂ ਵਾਰਡ ਨੰਬਰ 2 ‘ਚ ਸੀਵਰੇਜ਼ ਵਿਵਸਥਾ ਦੀ ਸਮੀਖਿਆ

Advertisement
Spread information

ਦਵਿੰਦਰ ਡੀ ਕੇ/ ਲੁਧਿਆਣਾ, 02 ਨਵੰਬਰ 2022

ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਹਲਕਾ ਪੂਰਬੀ ‘ਚ ਪੈਂਦੇ ਵਾਰਡ ਨੰਬਰ 2 ਵਿੱਚ ਜ਼ਮੀਨੀ ਪੱਧਰ ‘ਤੇ ਸੀਵਰੇਜ਼ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Advertisement

ਵਿਧਾਇਕ ਭੋਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਾਰਡ ਦੇ ਵਸਨੀਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ਼ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾ ਇਲਾਕਿਆਂ ਵਿੱਚ ਬਰਸਾਤੀ ਮੌਸਮ ਦੌਰਾਨ ਤਾਂ ਹਾਲਾਤ ਬੇਹੱਦ ਮਾੜੇ ਹੋ ਜਾਂਦੇ ਹਨ ਅਤੇ ਬਦਬੂ ਫੈਲਣ ਕਾਰਨ ਲੋਕ ਨਰਕ ਭਰਿਆ ਜੀਵਨ ਬਤੀਤ ਕਰਦੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਸਬੰਧਤ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਕੀਤੀ ਗਈ ਸੀ ਅਤੇ ਮੀਟਿੰਗ ਦੌਰਾਨ ਵਸਨੀਕਾਂ ਵੱਲੋਂ ਆਪਣੀ ਪ੍ਰੇਸ਼ਾਨੀਆਂ ਤੋਂ ਅਧਿਕਾਰੀਆਂ ਨੂੰ ਜਾਣੂੰ ਕਰਵਾਇਆ ਗਿਆ ਅਤੇ ਅਧਿਕਾਰੀਆਂ ਵੱਲੋਂ ਵੀ ਜਲਦ ਇਸ ਦਾ ਢੁੱਕਵਾਂ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ ਸੀ। ਵਿਧਾਇਕ ਭੋਲਾ ਗਰੇਵਾਲ ਵਲੋਂ ਅਧਿਕਾਰੀਆਂ ਨੂੰ ਮਸ਼ੀਨਾਂ ਰਾਹੀਂ ਸੀਵਰੇਜ਼ ਦੀ ਸਫਾਈ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਸਨ।

ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰਵਾਸੀਆਂ ਨੂੰ ਹਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

 

Advertisement
Advertisement
Advertisement
Advertisement
Advertisement
error: Content is protected !!