9 ਨਵੰਬਰ ਨੂੰ ਡੀ. ਸੀ. ਮਾਡਲ ਸਕੂਲ ਫਿਰੋਜ਼ਪੁਰ ਕੈਂਟ ਵਿਖੇ ਲੱਗੇਗਾ ਸ਼ਿਕਾਇਤ ਨਿਵਾਰਨ ਮੈਗਾ ਕੈਂਪ

Advertisement
Spread information

ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ, 3 ਨਵੰਬਰ 2022

 ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀ ਰਹਿਨੁਮਾਈ ਹੇਠ ਸ਼੍ਰੀ ਵੀਰਇੰਦਰ ਅਗਰਵਾਲ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਡੀ. ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਕੈਂਟ ਵਿਖੇ ਮੈਗਾ ਲੀਗਲ ਸਰਵਿਸਜ਼ ਕੈਂਪ ਦਾ ਆਯੋਜਨ ਮਿਤੀ 09 ਨਵੰਬਰ, 2022 ਨੂੰ ਕੀਤਾ ਜਾ ਰਿਹਾ ਹੈ।

Advertisement

            ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ. ਮੈਡਮ ਏਕਤਾ ਉੱਪਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਭਗ 21 ਵਿਭਾਗ ਹਿੱਸਾ ਲੈ ਰਹੇ ਹਨ ਜਿਨ੍ਹਾਂ ਵਿੱਚ ਦਫ਼ਤਰ ਅਸਿਸਟੈਂਟ ਲੇਬਰ ਕਮਿਸ਼ਨਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸਿਹਤ ਵਿਭਾਗ, ਪੁਲਿਸ ਵਿਭਾਗ, ਥਾਣਾ ਵੂਮੈਨ, ਸਿੱਖਿਆ ਵਿਭਾਗ, ਵਨ ਸਟਾਪ ਕਰਾਇਸਿਸ ਸੈਂਟਰ, ਜ਼ਿਲ੍ਹਾ ਸੋਸ਼ਲ ਸਕਿਊਰਿਟੀ ਵਿਭਾਗ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਵਿਭਾਗ, ਫੂਡ ਅਤੇ ਸਿਵਲ ਸਪਲਾਈ ਵਿਭਾਗ, ਐੱਨ. ਜੀ. ਓਜ਼, ਬਿਜਲੀ ਵਿਭਾਗ, ਜਲ ਅਤੇ ਸੈਨੀਟੇਸ਼ਨ ਵਿਭਾਗ, ਪੀ.ਡਬਲਿਊ.ਡੀ., ਬਾਲ ਸੁਰੱਖਿਆ ਵਿਭਾਗ, ਵਣ ਵਿਭਾਗ, ਜ਼ਿਲ੍ਹਾ ਸਿੱਖਿਆ ਵਿਭਾਗ, ਜ਼ਿਲ੍ਹਾ ਰੋਜ਼ਗਾਰ ਵਿਭਾਗ, ਜ਼ਿਲ੍ਹਾ ਮੁੱਖ ਦਫ਼ਤਰ ਸਾਂਝ ਕੇਂਦਰ ਅਤੇ ਕਾਮਨ ਸੇਵਾ ਸੈਂਟਰ ਆਦਿ ਵਿਭਾਗਾਂ ਦੇ ਹੈਲਪ ਡੈਸਕ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਆਧਾਰ ਕਾਰਡ, ਲਾਭ ਪਾਤਰੀ ਕਾਰਡ, ਪੈਨਸ਼ਲ ਕਾਰਡ, ਅਪੰਗਤਾ ਸਰਟੀਫਿਕੇਟ, ਜਮਾਂਬੰਦੀ ਦੀਆਂ ਸਮੱਸਿਆਵਾਂ, ਪੁਲਿਸ ਨਾਲ ਸਬੰਧਤ ਸਮੱਸਿਆਵਾਂ, ਘਰੇਲੂ ਝਗੜੇ ਦੀਆਂ ਸਮੱਸਿਆਵਾਂ, ਮਹਿਲਾਵਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ, ਕੋਵਿਡ-19 ਬੂਸਟਰ ਡੋਜ਼, ਮੁਫ਼ਤ ਓ. ਪੀ. ਡੀ. ਚੈੱਕਅੱਪ, ਅਤੇ ਉਪਰੋਕਤ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦਾ ਮੌਕੇ ‘ਤੇ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

            ਸੀ.ਜੇ.ਐਮ. ਨੇ ਦੱਸਿਆ ਕਿ ਇਸ ਸਬੰਧੀ ਲੋਕਾਂ ਦੀਆਂ ਸਮੱਸਿਆਵਾਂ ਦੀ ਜਾਣਕਾਰੀ ਲੈਣ ਲਈ ਅਤੇ ਲੋਕਾਂ ਨੂੰ ਇਸ ਕੈਂਪ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੈਨਲ ਐਡਵੋਕੇਟ, ਪੈਰਾ ਲੀਗਲ ਵਲੰਟੀਅਰ, ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀ, ਐੱਨ. ਜੀ. ਓ. ਆਦਿ ਸ਼ਾਮਲ ਹਨ। ਇਹ ਸਾਰੀਆਂ ਟੀਮਾਂ ਫਿਰੋਜ਼ਪੁਰ ਵਿੱਚ ਡੋਰ ਟੂ ਡੋਰ ਸਰਵੇ ਰਹੀਆਂ ਹਨ। ਉਨ੍ਹਾਂ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਉਠਾਉਣ।

Advertisement
Advertisement
Advertisement
Advertisement
Advertisement
error: Content is protected !!