ਰਵੀ ਸੈਣ , ਬਰਨਾਲਾ, 4 ਨਵੰਬਰ 2022
ਐਸ.ਬੀ.ਆਈ ਆਰਸੇਟੀ ਬਰਨਾਲਾ ਵੱਲੋਂ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਵੱਖ—ਵੱਖ ਤਰ੍ਹਾਂ ਦੇ ਕੋਰਸ ਕਰਵਾਏ ਜਾਂਦੇ ਹਨ।ਇਸ ਸੰਸਥਾ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ 30 ਦਿਨਾਂ ਦਾ ਵਿਮੈੱਨ ਟੇਲਰ ਦਾ ਕੋਰਸ ਪੂਰਾ ਕੀਤਾ ਗਿਆ। ਇਸ ਟ੍ਰੇਨਿੰਗ ਪੋ੍ਰਗਰਾਮ ਵਿੱਚ ਤਕਰੀਬਨ 22 ਸਿਖਿਆਰਥੀਆਂ ਨੇ ਹਿੱਸਾ ਲਿਆ ਜਿਸ ਵਿੱਚ ਕੇਵਲ ਲੜਕੀਆਂ ਸ਼ਾਮਿਲ ਸਨ।
ਇਸ ਸਰਟੀਫ਼ਿਕੇਟ ਸਮਾਰੋਹ ਐਸ.ਬੀ.ਆਈ ਆਰਸੈਟੀ ਦਾ ਸਮੂਹ ਸਟਾਫ਼ ਵੀ ਹਾਜ਼ਿਰ ਸੀ ਜਿਨ੍ਹਾਂ ਨੇ ਸਿਖਿਆਰਥੀਆਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਅਤੇ ਸਵੈ ਰੋਜ਼ਗਾਰ ਚਲਾਉਣ ਲਈ ਕਰਜ਼ਾ ਲੈਣ ਦੇ ਚਾਹਵਾਨ ਨੂੰ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ ਸਰਟੀਫ਼ਿਕੇਟ ਵੰਡੇ।