ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸੁ਼ਰੂਆਤ

Advertisement
Spread information

ਦਵਿੰਦਰ ਡੀ ਕੇ/ ਲੁਧਿਆਣਾ, 05 ਨਵੰਬਰ 2022

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 ਅਧੀਨ ਨਸੀਬ ਇਨਕਲੇਵ ਵਿਖੇ ਆਜ਼ਾਦ ਗੈਸ ਵਾਲੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸਮੁੱਚੀ ਆਮ ਆਦਮੀ ਟੀਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਚੌਧਰੀ ਬੱਗਾ ਨੇ ਇਲਾਕਾ ਨਿਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਵਿਸ਼ਵਾਸ਼ ਜਤਾਉਂਦਿਆਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕਾ ਉੱਤਰੀ ਦੇ ਵਸਨੀਕਾਂ ਦੀ ਰਿਣੀ ਹਨ ਅਤੇ ਹੁਣ ਲੋਕਾਂ ਦੀਆਂ ਮੁਸ਼ਕਿਲਾਂ ਨੇੜੇ ਹੋ ਕੇ ਸੁਣੀਆਂ ਜਾਣਗੀਆਂ ਅਤੇ ਜਲਦ ਨਿਪਟਾਰਾ ਵੀ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਇਲਾਕੇ ਦੇ ਲੋਕ ਪਿਛਲੇ ਕਰੀਬ ਡੇਢ ਦਹਾਕੇ ਤੋਂ ਟੁੱਟੀਆਂ ਸੜ੍ਹਕਾਂ ਤੋਂ ਕਾਫੀ ਪ੍ਰੇਸ਼ਾਨ ਸਨ, ਸੜ੍ਹਕਾਂ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁੱਖ ਸੜ੍ਹਕਾਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Advertisement
Advertisement
Advertisement
Advertisement
error: Content is protected !!