ਕਿਹਾ, ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ
ਸੋਨੀ ਪਨੇਸਰ , ਬਰਨਾਲਾ, 6 ਨਵੰਬਰ 2022
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਬਰਨਾਲਾ ਹਲਕੇ ਦੇ ਪਿੰਡ ਉਪਲੀ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਖਰੀਦ ਪ੍ਰਬੰਧ ਸੁਚਾਰੂ ਤਰੀਕੇ ਨਾਲ ਚੱਲ ਰਹੇ ਹਨ। ਕਿਸਾਨਾਂ ਦੀ ਫਸਲ ਦੀ ਤੁਰੰਤ ਖਰੀਦ ਦੇ ਨਾਲ-ਨਾਲ ਭੁਗਤਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸੂਬਾ ਸਰਕਾਰ ਫਸਲ ਦਾ ਇਕ ਇਕ ਦਾਣਾ ਚੁੱਕਣ ਲਈ ਵਚਨਬੱਧ ਹੈ।
ਸ੍ਰੀ ਮੀਤ ਹੇਅਰ ਨੇ ਅਨਾਜ ਮੰਡੀ ਵਿੱਚ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਮੁਸ਼ਕਲਾਂ ਸੁਣੀਆਂ ਜਿਸ ਸਬੰਧੀ ਉਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਨਿਰਦੇਸ਼ ਦਿੱਤੇ ਕਿ ਅਨਾਜ ਮੰਡੀਆਂ ਵਿੱਚ ਕਿਸੇ ਵੀ ਕਿਸਾਨ ਜਾਂ ਮਜ਼ਦੂਰ ਕੋਈ ਦਿੱਕਤ ਨਾ ਆਵੇ।ਕੈਬਨਿਟ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਲੋੜੀਂਦੀਆਂ ਸਹੂਲਤਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਵੀ ਹਾਜ਼ਰ ਸਨ।
ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਬਰਨਾਲਾ ਚ ਕੁਲ 602626 ਮੀਟ੍ਰਿਕ ਟਨ ਝੋਨਾ ਪੁੱਜ ਚੁੱਕਾ ਹੈ। ਇਸ ਵਿੱਚੋਂ 546157 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ ਅਤੇ 443954 ਮੀਟ੍ਰਿਕ ਟਨ ਝੋਨਾ ਚੁੱਕਿਆ ਜਾ ਚੁਕਾ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ ਰੁ 1015.57 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।