ਵਧੀਕ ਜ਼ਿਲਾ ਮੈਜਿਸਟਰੇਟ ਵੱਲੋਂ ਸੰਗਰੂਰ ਦੀ ਹਦੂਦ ਅੰਦਰ ਖੂਹ ਤੇ ਬੋਰ ਪੁੱਟਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

Advertisement
Spread information

BTN ਸੰਗਰੂਰ, 14 ਮਈ 2020


ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸੀ) ਨੰਬਰ 36 ਆਫ 2009 ਵਿੱਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਧੀਕ ਜ਼ਿਲਾ ਮੈਜਿਸਟਰੇਟ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਫੌਜਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਦੇਸ਼ ਦਿੱਤੇ ਹਨ ਕਿ ਜ਼ਿਲਾ ਸੰਗਰੂਰ ਦੀ ਹਦੂਦ ਅੰਦਰ ਜ਼ਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾਂ ਵੱਖ-ਵੱਖ ਹੁਕਮਾਂ ਦਾ ਪਾਬੰਦ ਹੋਵੇਗਾ।
ਜਿਨਾ ਵਿੱਚ ਖੂਹ /ਬੋਰ ਲਗਾਉਣ ਤੋਂ 15 ਦਿਨ ਪਹਿਲਾਂ ਜ਼ਮੀਨ/ਏਰੀਏ ਦਾ ਮਾਲਕ/ਸਬੰਧਤ ਵਿਅਕਤੀ ਜ਼ਿਲਾ ਮੈਜਿਸਟ੍ਰੇਟ ਸਬੰਧਤ ਉਪ ਮੰਡਲ ਮੈਜਿਸਟਰੇਟ, ਬੀ.ਡੀ.ਪੀ.ਓ/ਸਰਪੰਚ ਗ੍ਰਾਮ ਪੰਚਾਇਤ/ਈ.ਓ/ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚੋਂ ਕਿਸੇ ਇੱਕ ਅਧਿਕਾਰੀ ਜਿਸ ਨਾਲ ਵੀ ਸਬੰਧਤ ਹੋਵੇ ਨੂੰ ਲਿਖਤੀ ਤੌਰ ਤੇ ਸੂਚਿਤ ਕਰੇਗਾ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਖੂਹ/ਬੋਰ ਪੁੱਟਣ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਵਗੈਰਾ ਡੀ.ਡੀ.ਪੀ.ਓ, ਸੰਗਰੂਰ ਪਾਸ ਆਪਣੀ ਰਜਿਸਟ੍ਰੇਸ਼ਨ ਕਰਾਉਣਗੀਆਂ। ਉਨਾ ਕਿਹਾ ਕਿ ਖੂਹ/ਬੋਰ ਲਗਾਉਣ ਵਾਲੀ ਜਗਾ ਦੇ ਨਜਦੀਕ ਬੋਰ ਲਗਵਾਉਣ ਵਾਲਾ ਮਾਲਕ ਖੂਹ/ਬੋਰ ਲਗਾਉਣ ਵਾਲੀ ਏਜੰਸੀ ਦਾ ਪਤਾ ਅਤੇ ਆਪਣਾ ਪਤਾ ਸਾਈਨ ਬੋਰਡ ਤੇ ਲਿਖਵਾਏਗਾ। ਉਨਾ ਕਿਹਾ ਕਿ ਖੂਹ/ਬੋਰ ਦੀ ਖੁਦਾਈ ਸਮੇਂ ਆਲੇ ਦੁਆਲੇ ਕੰਡਿਆਲੀ ਤਾਰ ਜਾਂ ਕੋਈ ਉੱਚਿਤ ਬੈਰੀਕੇਡ ਲਗਾਏਗਾ। ਖੂਹ/ਬੋਰ ਦੀ ਉਸਾਰੀ ਤੋਂ ਬਾਅਦ ਉਸ ਦੇ ਤਲੇ ‘ਤੇ ਜ਼ਮੀਨ ਦੇ ਪੱਧਰ ਤੋਂ ਉੱਪਰ 0.50*0.50*0.60(0.30) ਮੀਟਰ ਅਤੇ ਗਰਾਉਂਡ ਲੈਵਲ ਤੋਂ 0.30 ਮੀਟਰ ਥੱਲੇ ਸੀਮਿੰਟ ਅਤੇ ਕੰਕਰੀਟ ਦਾ ਨਿਸਚਿਤ ਪਲੇਟ ਫਾਰਮ ਬਣਵਾਏਗਾ।  ਹੁਕਮਾਂ ਵਿੱਚ ਕਿਹਾ ਗਿਆ ਕਿ ਖੂਹ/ਬੋਰ ਦਾ ਢੱਕਣ ਸਟੀਲ ਪਲੇਟਸ ਨਾਲ ਵੈਲਡਿੰਗ ਕਰਦੇ ਹੋਏ ਜਾਂ ਕੈਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਕਰੇਗਾ।
ਉਨਾ ਕਿਹਾ ਕਿ ਪੰਪ ਦੀ ਮੁਰੰਮਤ ਦੀ ਸੂਰਤ ਵਿੱਚ ਖੂਹ/ਬੋਰ ਨੂੰ ਖੁੱਲਾ ਨਹੀਂ ਛੱਡਿਆ ਜਾਵੇਗਾ। ਖੂਹ/ਬੋਰ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਟੋਆ/ਚੈਨਲ ਮਿੱਟੀ ਨਾਲ ਚੰਗੀ ਤਰਾ ਭਰ ਦੇਣਾ ਯਕੀਨੀ ਬਣਾਏਗਾ। ਉਨਾ ਕਿਹਾ ਕਿ ਨਕਾਰਾ ਪਏ ਖੂਹ/ਬੋਰਾਂ ਨੂੰ ਚੀਕਨੀ ਮਿੱਟੀ/ਰੇਤ/ਵੱਟਾ ਰੋੜਾ/ਪੱਥਰ/ਕੰਕਰੀਟ ਵਗੈਰਾ ਨਾਲ ਤਲੇ ਤੋਂ ਲੈ ਕੇ ਉੱਪਰ ਤੱਕ ਚੰਗੀ ਤਰਾ ਭਰ ਕੇ ਬੰਦ ਕਰਨਾ ਯਕੀਨੀ ਬਣਾਏਗਾ। ਖੂਹ/ਬੋਰਾਂ ਦੀ ਖੁਦਾਈ ਦਾ ਕੰਮ ਮੁਕੰਮਲ ਹੋਣ ‘ਤੇ ਜ਼ਮੀਨ ਦੀ ਸਥਿਤੀ ਖੂਹ/ਬੋਰ ਪੁੱਟਣ ਤੋਂ ਪਹਿਲਾਂ ਵਾਲੀ ਬਹਾਲ ਹੋਣੀ ਜ਼ਰੂਰੀ ਹੋਵੇਗੀ। ਉਨਾ ਕਿਹਾ ਕਿ ਡੀ.ਡੀ.ਪੀ.ਓ ਸੰਗਰੂਰ ਸਾਰੇ ਜ਼ਿਲਾ ਦੇ ਬੋਰ/ਖੂਹਾਂ ਦੀ ਸੂਚਨਾ ਬੀ.ਡੀ.ਪੀ.ਓਜ਼/ਸਰਪੰਚਾਂ/ਸਾਰੇ ਸਬੰਧਤ ਵਿਭਾਗਾਂ ਪਾਸੋਂ ਇਕੱਤਰ ਕਰਕੇ ਆਪਣੇ ਦਫ਼ਤਰ ਵਿੱਚ ਤਿਆਰ ਰੱਖਣਗੇ। ਉਨਾ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਡੀ.ਡੀ.ਪੀ.ਓਜ਼/ਪੰਚਾਇਤ ਸਕੱਤਰ ਪਾਸ ਸ਼ਿਕਾਇਤ ਕਰ ਸਕਦਾ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ/ਟਿਊਬਵੈੱਲ ਲਗਾਉਣ ਲਈ ਟੋਏ ਪੁੱਟਣ ਸਮੇਂ ਅਤੇ ਪੁਰਾਣੇ ਬੋਰਵੈੱਲ ਨਾ ਢਕਣ ਕਾਰਨ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਜਿਸ ਕਾਰਨ ਜਨਤਾ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣਾ ਲੋਕ ਹਿੱਤ ਵਿੱਚ ਜ਼ਰੂਰੀ ਹੈ। ਇਹ ਹੁਕਮ 11 ਜੁਲਾਈ 2020 ਤੱਕ ਲਾਗੂ ਰਹਿਣਗੇ।

Advertisement
Advertisement
Advertisement
Advertisement
Advertisement
Advertisement
error: Content is protected !!