ਰਵੀ ਸੈਣ , ਬਰਨਾਲਾ, 18 ਨਵੰਬਰ 2022
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਜੀ ਦੀਆਂ ਹਦਾਇਤਾਂ ਅਨੁਸਾਰ ਅੱਜ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ੍ਹਂ ਐੱਸ.ਐੱਮ.ਐੱਲ. ਮੋਬਾਇਲ ਵੈਨ ਨੂੰ ਜਿਲ੍ਹਾ ਕੋਰਟ ਕੰਪਲੈਕਸ ਬਰਨਾਲਾ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸੀ.ਜੇ.ਐੱਮ.—ਸਹਿਤ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਵੱਲੋਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੂੰ ਐੱਸ.ਐੱਮ.ਐੱਲ.ਮੋਬਾਇਲ ਵੈਨ ਮੁਹੱਈਆ ਕਰਵਾਈ ਗਈ ਹੈ ਜਿਸ ਨੂੰ ਦਫਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਬਣਾਏ ਗਏ ਸ਼ਡਿਊਲ ਮੁਤਾਬਕ ਜਿਲ੍ਹਾ ਬਰਨਾਲਾ ਦੇ ਵੱਖ—ਵੱਖ ਪਿੰਡਾਂ ਲੈ ਕੇ ਜਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਾਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਕਤ ਟੀਮਾਂ ਐੱਸ.ਐੱਮ.ਐੱਲ.ਮੋਬਾਇਲ ਵੈਨ ਰਾਹੀਂ ਪਿੰਡਾਂ ਵਿੱਚ ਜਾ ਕੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਪਿੰਡ ਵਾਸੀਆਂ ਨੂੰ ਕੌਮੀ ਲੋਕ ਅਦਾਲਤ, ਸਥਾਈ ਲੋਕ ਅਦਾਲਤ, ਨਾਲਸਾ ਦੀਆਂ ਸਕੀਮਾਂ ਆਦਿ ਬਾਰੇ ਜਾਗਰੂਕ ਕੀਤਾ ਜਾਵੇਗਾ।