IAS ਅਧਿਕਾਰੀ ਪੂਨਮਦੀਪ ਕੌਰ ਨੇ ਸੰਭਾਲਿਆ ਡੀਸੀ ਬਰਨਾਲਾ ਦਾ ਅਹੁਦਾ

Advertisement
Spread information

2013 ਬੈਚ ਦੇ ਆਈਏਐੱਸ ਅਧਿਕਾਰੀ ਹਨ, ਮੈਡਮ ਪੂਨਮਦੀਪ ਕੌਰ


ਹਰਿੰਦਰ ਨਿੱਕਾ , ਬਰਨਾਲਾ, 29 ਨਵੰਬਰ 2022
    2013 ਬੈਚ ਦੇ ਆਈਏਐੱਸ ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪੁੱਜੇ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੁਲੀਸ ਟੁਕੜੀ ਨੇ ਸਲਾਮ ਦਿੱਤੀ।                             
   ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਆਈਏਐਸ ਨੇ ਕਿਹਾ ਕਿ ਉਹ ਜ਼ਿਲ੍ਹਾ ਬਰਨਾਲਾ ਦੇ ਚੌਤਰਫਾ ਵਿਕਾਸ ਅਤੇ ਲੋਕ ਸਹੂਲਤਾਂ ਲਈ ਸਾਂਝੇ ਵੱਡੇ ਪੱਧਰ ’ਤੇ ਸਾਂਝੇ ਯਤਨਾਂ ਲਈ ਯਤਨਸ਼ੀਲ ਰਹਿਣਗੇ ਅਤੇ ਯਕੀਨੀ ਬਣਾਇਆ ਜਾਵੇਗਾ ਕਿ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਲੈਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਵਰਨਣਯੋਗ ਹੈ ਕਿ ਆਈਏਐੱਸ ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਇਸ ਤੋਂ ਪਹਿਲਾਂ ਮੈਨੇਜਿੰਗ ਡਾਇਰੈਕਟਰ ਪੀਆਰਟੀਸੀ ਪਟਿਆਲਾ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਮੈਡਮ ਪੂਨਮਦੀਪ ਕੌਰ ਨੂੰ ਸ਼ਾਹੀ ਸ਼ਹਿਰ ਪਟਿਆਲਾ ਦੇ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਕੰਮ ਕਰਨ ਦਾ ਮੌਕਾ ਮਿਲਿਆ, ਉਨ੍ਹਾਂ ਵਲੋਂ ਕਰੋਨਾ ਕਾਲ ਦੌਰਾਨ ਨਿਭਾਈਆਂ ਸੇਵਾਵਾਂ ਅਤੇ ਸ਼ਹਿਰ ਦੇ ਚੌਤਰਫਾ ਵਿਕਾਸ ਲਈ ਆਰੰਭੇ ਕੰਮਾਂ ਨੂੰ ਹੁਣ ਤੱਕ ਸਰਾਹਿਆ ਜਾਂਦਾ ਹੈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਅਹੁਦਾ ਸੰਭਾਲਣ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਲਵਜੀਤ ਕਲਸੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ, ਐਸਡੀਐਮ ਗੋਪਾਲ ਸਿੰਘ, ਪੀਜੀਓ ਸੁਖਪਾਲ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!