ਕਿਸਾਨੀ ਸੰਘਰਸ਼ਾਂ ਲਈ ਫੰਡ ਮੁਹਿੰਮ ਦੀ ਸ਼ੁਰੂਆਤ

Advertisement
Spread information

ਦੂਜੇ ਅਹਿਮ ਪੜਾਅ ਦੇ ਸੰਘਰਸ਼ ਲਈ ਤਿਆਰ ਰਹਿਣ ਦੀ ਲੋੜ-ਹਰਦਾਸਪੁਰਾ, ਮਾਂਗੇਵਾਲ

ਰਘਬੀਰ ਹੈਪੀ , ਬਰਨਾਲਾ 30 ਨਵੰਬਰ 2022

    ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਇਕਾਈ ਧਨੇਰ ਵੱਲੋਂ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਜਨਰਲ ਸਕੱਤਰ ਅਮਨਦੀਪ ਸਿੰਘ ਰਾਏਸਰ, ਮੀਤ ਪ੍ਰਧਾਨ ਅਮਰਜੀਤ ਸਿੰਘ ਮਹਿਲ ਖੁਰਦ, ਜ਼ਿਲ੍ਹਾ ਮੀਤ ਪੑਧਾਨ ਗੁਰਦੇਵ ਸਿੰਘ ਮਾਂਗੇਵਾਲ ਦੀ ਆਗਵਾਈ ਹੇਠ ਸਾਉਣੀ ਫਸਲ ਦਾ ਛਿਮਾਹੀ ਫੰਡ ਇਕੱਠਾ ਕੀਤਾ ਗਿਆ। ਪਿੰਡ ਵਾਸੀਆਂ ਨੇ ਆਉਣ ਵਾਲੇ ਸੰਘਰਸਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਪੂਰੇ ਉਤਸ਼ਾਹ ਨਾਲ ਫੰਡ ਵਿੱਚ ਹਿੱਸਾ ਪਾਇਆ। ਕਿਸਾਨ ਆਗੂਆਂ ਨੇ ਦੂਜੇ ਪੜਾਅ ਦੇ ਸ਼ੁਰੂ ਹੋਏ ਸੰਘਰਸ਼ ਦੀਆਂ ਮੰਗਾਂ ਬਾਰੇ ਗੱਲ ਕਰਦਿਆਂ ਕਿਸਾਨ ਆਗੂਆਂ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ, C2 + 50% ਦੇ ਫਾਰਮੂਲੇ ਨਾਲ ਸਾਰੀਆਂ ਫ਼ਸਲਾਂ ਲਈ MSP ਦੀ ਗਰੰਟੀ ਦੇਣ ਲਈ ਇੱਕ ਕਾਨੂੰਨ ਬਣਾਉਣ, ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਬਣਾਈ ਗਈ ਕਮੇਟੀ ਨੂੰ ਰੱਦ ਕਰਨ,ਕੇਂਦਰ ਸਰਕਾਰ ਆਪਣੇ ਵਾਅਦੇ ਅਨੁਸਾਰ, MSP ‘ਤੇ ਸਾਰੀਆਂ ਫਸਲਾਂ ਦੀ ਖਰੀਦ ਦੀ ਕਾਨੂੰਨੀ ਗਾਰੰਟੀ ਕਰਨ ਵਾਲਾ ਕਨੂੰਨ ਬਨਾਉਣ ਲਈ, SKM ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਕੇ, ਕਿਸਾਨਾਂ ਦੀ ਸਹੀ ਨੁਮਾਇੰਦਗੀ ਦੇ ਨਾਲ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਲਈ ਨਵੀਂ ਕਮੇਟੀ ਦਾ ਪੁਨਰ ਗਠਨ ਕਰਨ, 80%ਤੋਂ ਵੱਧ ਕਿਸਾਨ, ਖੇਤੀ ਵਿੱਚ ਲਾਗਤਾਂ ਵਧਣ ਅਤੇ ਆਪਣੀਆਂ ਫਸਲਾਂ ਦੇ ਲਾਹੇਵੰਦ ਭਾਅ ਨਾ ਮਿਲਣ ਕਰਕੇ, ਭਾਰੀ ਕਰਜ਼ੇ ਵਿੱਚ ਫਸੇ ਹੋਏ ਹਨ ਅਤੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹਨ। ਅਜਿਹੀ ਸਥਿਤੀ ਵਿੱਚ ਆਪ ਜੀ ਨੂੰ ਬੇਨਤੀ ਹੈ ਕਿ ਸਾਰੇ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜਿਆਂ ‘ਤੇ ਲੀਕ ਮਾਰਨ, ਬਿਜਲੀ ਸੋਧ ਬਿੱਲ, 2022 ਵਾਪਸ ਲੈਣ, ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਵਿਖੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਨ ਅਤੇ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣ, ਲਖੀਮਪੁਰ ਖੀਰੀ ਕਤਲੇਆਮ ਵਿੱਚ, ਜੇਲ੍ਹਾਂ ਵਿੱਚ ਬੰਦ ਬੇਕਸੂਰ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਉਨ੍ਹਾਂ ਵਿਰੁੱਧ ਦਰਜ ਕੀਤੇ ਝੂਠੇ ਕੇਸ ਤੁਰੰਤ ਵਾਪਸ ਲੈਣ, ਸਰਕਾਰ ਨੂੰ ਜ਼ਖਮੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ, ਸਰਕਾਰ ਨੂੰ ਸੋਕੇ, ਹੜ੍ਹ, ਜ਼ਿਆਦਾ ਮੀਂਹ, ਫਸਲਾਂ ਨਾਲ ਸਬੰਧਤ ਬਿਮਾਰੀਆਂ ਆਦਿ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ, ਸਾਰੀਆਂ ਫਸਲਾਂ ਲਈ ਵਿਆਪਕ ਅਤੇ ਪ੍ਰਭਾਵੀ ਫਸਲ ਬੀਮਾ ਯੋਜਨਾਂ ਲਾਗੂ ਕਰਨ, ਸਾਰੇ ਦਰਮਿਆਨੇ, ਛੋਟੇ ਅਤੇ ਸੀਮਾਂਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ 10,000 ਰੁਪਏ ਪ੍ਰਤੀ ਮਹੀਨਾ ਕਿਸਾਨ ਪੈਨਸ਼ਨ ਦੀ ਯੋਜਨਾ ਲਾਗੂ ਕਰਨ ਦੀਆਂ ਮੰਗਾਂ ਅਹਿਮ ਹਨ।ਆਗੂਆਂ ਕਿਹਾ ਕਿ ਇਨ੍ਹਾਂ ਮੰਗਾਂ ਦੀ ਪੑਾਪਤੀ ਲਈ ਆਉਣ ਵਾਲੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦੂਜੇ ਪੜਾਅ ਦਾ ਕਿਸਾਨੀ ਸੰਘਰਸ਼ ਹੋਰ ਤੇਜ਼ ਹੋਵੇਗਾ । ਇਸ ਸਮੇਂ ਕਿਸਾਨ ਆਗੂਆਂ ਜਗਰਾਜ ਸਿੰਘ ਹਰਦਾਸਪੁਰਾ ਅਤੇ ਗੁਰਦੇਵ ਸਿੰਘ ਮਾਂਗੇਵਾਲ ਨੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਸਵਾ ਸਾਲ ਦਿੱਲੀ ਬਾਰਡਰਾਂ ਅਤੇ ਪੰਜਾਬ ਵਿੱਚ ਰੇਲਵੇ ਸਟੇਸ਼ਨਾਂ, ਮਾਲਕ, ਪੈਟਰੋਲ ਪੰਪਾਂ ਅਤੇ ਬੀਜੇਪੀ ਦੇ ਆਗੂਆਂ ਦੇ ਘਰਾਂ ਅੱਗੇ ਚੱਲੇ ਸੰਘਰਸ਼ ਦੀ ਬਦੌਲਤ ਜੇਤੂ ਇਤਿਹਾਸਕ ਕਿਸਾਨ ਅੰਦੋਲਨ ਦੀ ਵਿਆਖਿਆ ਕੀਤੀ। ਆਗੂਆਂ ਨੇ ਪਿੰਡ ਧਨੇਰ ਦੇ ਕਿਸਾਨ ਮਰਦ-ਔਰਤਾਂ ਅਤੇ ਨੌਜਵਾਨ ਕਿਸਾਨਾਂ ਵੱਲੋਂ ਸ਼ਾਨਾਮੱਤਾ ਭੂਮਿਕਾ ਦੀ ਜੋਰਦਾਰ ਸ਼ਲਾਘਾ ਕੀਤੀ।
ਇਸ ਸਮੇਂ ਗੁਰਜੀਤ ਸਿੰਘ, ਰਵਿੰਦਰ ਸਿੰਘ, ਲਖਵੀਰ ਸਿੰਘ, ਮੇਲਾ ਸਿੰਘ, ਜੱਗੀ ਰਾਏਸਰ, ਜਗਦੇਵ ਸਿੰਘ, ਕੁਲਵਿੰਦਰ ਸਿੰਘ, ਹਰਦੇਵ ਸਿੰਘ, ਟੋਨੀ ਰਾਏਸਰ, ਇਕਬਾਲ ਸਿੰਘ, ਰਾਏਸਰ, ਤਾਰਦੀਨ, ਕਰਨੈਲ ਸਿੰਘ ਢੀਂਡਸਾ, ਦਲਜੀਤ ਸਿੰਘ ਨੰਬਰਦਾਰ ਆਦਿ ਬਹੁਤ ਸਾਰੇ ਕਿਸਾਨ ਆਗੂ ਸ਼ਾਮਿਲ ਸਨ। ਆਗੂਆਂ ਕਿਹਾ ਕਿ ਪੂਰੇ ਬਲਾਕ ਅੰਦਰ ਪੰਦਰ੍ਹਾਂ ਰੋਜਾ ਫੰਡ ਮੁਹਿੰਮ ਪੂਰੇ ਜੋਰ ਸ਼ੋਰ ਨਾਲ ਜਾਰੀ ਰਹੇਗੀ।

Advertisement
Advertisement
Advertisement
Advertisement
Advertisement
Advertisement
error: Content is protected !!