ਰੈਸਟ ਹਾਊਸ ਦੀ ਬਦਲਾਂਗੇ ਨੁਹਾਰ, ਛੇਤੀ ਭੇਜੋ ਤਜ਼ਵੀਜ – ਮੀਤ ਹੇਅਰ

Advertisement
Spread information

ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ‘ਚ ਖੇਡ ਮੈਦਾਨ ਬਣਾਉਣ ’ਤੇ ਦਿੱਤਾ ਜ਼ੋਰ
ਡਿਪਟੀ ਕਮਿਸ਼ਨਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ


ਰਘਵੀਰ ਹੈਪੀ, ਬਰਨਾਲਾ, 5 ਦਸੰਬਰ 2022
     ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਟ ਹਾਊਸਾਂ ਜਾਂ ਸਰਕਾਰੀ ਰੈਸਟ ਹਾਊਸਾਂ ਦੀ ਮੁਰੰਮਤ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਵਰਤੋਂ ਵਿੱਚ ਆ ਸਕਣ। ਇਸੇ ਤਹਿਤ ਬਰਨਾਲੇ ਦੇ ਰੈਸਟ ਹਾਊਸ ਦੀ ਨੁਹਾਰ ਵੀ ਬਦਲੀ ਜਾਵੇਗੀ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਆਖਿਆ ਕਿ ਰੈਸਟ ਹਾਊਸ ਦੀ ਮੁਰੰਮਤ ਦੀ ਮੁਕੰਮਲ ਤਜਵੀਜ਼ ਬਣਾ ਕੇ ਸਬੰਧੀ ਵਿਭਾਗ ਰਾਹੀਂ ਪੰਜਾਬ ਸਰਕਾਰ ਨੂੰ ਭੇਜੀ ਜਾਵੇ ਤਾਂ ਜੋ ਰੈਸਟ ਹਾਊਸ ਬਰਨਾਲਾ ਦੀ ਨੁਹਾਰ ਬਦਲੀ ਜਾ ਸਕੇ।                                   
    ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾਉਣ ਅਤੇ ਅਧੂਰੇ ਖੇਡ ਮੈਦਾਨਾਂ ਨੂੰ ਮੁਕੰਮਲ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡਾਂ ਦੇ ਛੱਪੜਾਂ ਦੀ ਸਫਾਈ, ਪਾਣੀ ਸੋਧਣ ਤੋਂ ਇਲਾਵਾ ਮੰਡੀ ਬੋਰਡ ਅਧੀਨ ਸੜਕਾਂ ਦੀ ਮੁਰੰਮਤ, ਮਹਿਲ ਕਲਾਂ ਸਬ ਡਿਵੀਜ਼ਨ ਵਿਖੇ ਸਰਕਾਰੀ ਦਫਤਰ ਆਦਿ ਬਣਾਉਣ ’ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਪਰਮਵੀਰ ਸਿੰਘ, ਐਸਡੀਐਮ ਸ. ਗੋਪਾਲ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!