Skip to content
- Home
- ਦਿਵਿਆਂਗਜਨਾਂ ਨੂੰ ਸਕੀਮਾਂ ਦਾ ਪੂਰਾ ਲਾਭ ਦੇਣਾ ਯਕੀਨੀ ਹੋਵੇ: ਪੂਨਮਦੀਪ ਕੌਰ
Advertisement

ਯੂਡੀਆਈਡੀ ਸਬੰਧੀ ਬਕਾਇਆ ਅਰਜ਼ੀਆਂ ਨਿਬੇੜਨ ’ਤੇ ਦਿੱਤਾ ਜ਼ੋਰ
ਰਵੀ ਸੈਣ , ਬਰਨਾਲਾ, 7 ਦਸੰਬਰ 2022
ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਸਬੰਧੀ ਐਕਟ 2016 ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਯੂਡੀਆਈਡੀ ਤਹਿਤ ਸਾਰੇ ਦਿਵਿਆਂਗਜਨਾਂ ਨੂੰ ਕਵਰ ਕਰਨ ਉਤੇ ਜ਼ੋਰ ਦਿੱਤਾ ਗਿਆ ਤਾਂ ਜੋ ਕੋਈ ਵੀ ਦਿਵਿਆਂਗਜਨ ਪੰਜਾਬ ਜਾਂ ਕੇਂਦਰ ਸਰਕਾਰ ਦੀ ਸਕੀਮ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਸਿਹਤ ਵਿਭਾਗ ਨੂੰ ਯੂਡੀਆਈਡੀ ਪੋਰਟਲ ’ਤੇ ਬਕਾਇਆ ਅਰਜ਼ੀਆਂ ਦੇ ਨਿਬੇੜੇ ਵਿਚ ਤੇਜ਼ੀ ਲਿਆਉਣ ਲਈ ਕਿਹਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਬੌਧਿਕ ਦਿਵਿਆਂਗਤਾ ਵਾਲੇ ਵਿਦਿਆਰਥੀਆਂ ਦਾ ਡੇਟਾ ਸਿਹਤ ਤੇ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਾਂਝਾ ਕਰਨ ਨੂੰ ਕਿਹਾ ਤਾਂ ਜੋ ਉਨ੍ਹਾਂ ਵਿਦਿਆਰਥੀਆਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ। ਉਨ੍ਹਾਂ ਸਕੂਲਾਂ ਵਿੱਚ ਲੋੜੀਂਦੀਆਂ ਵੀਲ੍ਹ ਚੇਅਰਾਂ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਹਦਾਇਤ ਕੀਤੀ ਕਿ ਲੀਡ ਬੈਂਕ ਮੈਨੇਜਰ ਰਾਹੀਂ ਏਟੀਐਮਜ਼ ਅੱਗੇ ਰੈਂਪ ਯਕੀਨੀ ਬਣਾਇਆ ਜਾਵੇ ।
ਇਸ ਮੌਕੇ ਐਸਡੀਐਮ ਗੋਪਾਲ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਤੇਆਵਾਸਪ੍ਰੀਤ ਕੌਰ, ਸਿਵਲ ਸਰਜਨ ਜਸਬੀਰ ਔਲਖ, ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਤੇ ਜ਼ਿਲ੍ਹਾ ਅਟਾਰਨੀ ਹਾਜ਼ਰ ਸਨ।
Advertisement

Advertisement

Advertisement

Advertisement

error: Content is protected !!