BTN ਫ਼ਾਜ਼ਿਲਕਾ, 16 ਮਈ
ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ਅੰਦਰ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਅੰਦਰ ਕਿਸਾਨਾਂ ਵੱਲੋਂ ਲਿਆਂਦੀ ਕਣਕ ਦੀ ਤਕਰੀਬਨ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਖੇ ਬੀਤੀ ਸ਼ਾਮ ਤੱਕ 761016 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 761010 ਮੀਟਿ੍ਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 209784 ਮੀਟਿ੍ਰਕ ਟਨ, ਐਫ.ਸੀ.ਆਈ ਵੱਲੋਂ 51206 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 204138 ਮੀਟਿ੍ਰਕ ਟਨ, ਪਨਸਪ ਵੱਲੋਂ 184648 ਮੀਟਿ੍ਰਕ ਟਨ ਅਤੇ ਪੰਜਾਬ ਵੇਅਰਹਾਊਸ ਵੱਲੋਂ 111234 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ। ਉਨ੍ਹਾਂ ਦੱਸਿਆ ਕਿ 696391 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ ਅਤੇ ਲਿਫਟਿੰਗ ਵਿੱਚ ਤੇਜੀ ਲਿਆਉਣ ਦੀ ਪ੍ਰਕਿਰਿਆ ਵੀ ਜਾਰੀ ਹੈ।