ਉਦਯੋਗਿਕ ਇਕਾਈਆਂ ਅਤੇ ਫੈਕਟਰੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਦੇ ਤੁਰੰਤ ਹੱਲ ਕੀਤੇ ਜਾਣ- ਜ਼ਿਲ੍ਹਾ ਮੈਜਿਸਟ੍ਰੇਟ

Advertisement
Spread information

ਜਨਰਲ ਮੈਨੇਜਰ ਉਦਯੋਗ,ਸਹਾਇਕ ਕਿਰਤ ਕਮਿਸ਼ਨਰ ਅਤੇ ਡਿਪਟੀ ਡਾਇਰੈਕਟਰ ਫੈਕਟਰੀਜ਼ ਨੂੰ ਹਦਾਇਤਾਂ ਜਾਰੀ

ਹਰਪ੍ਰੀਤ ਕੌਰ ਸੰਗਰੂਰ, 16 ਮਈ 2020



ਜ਼ਿਲ੍ਹਾ ਪ੍ਰਸਾਸ਼ਨ ਵੱਲੋਂ  ਕਰਫਿਊ ਦੌਰਾਨ ਵੱਖ ਵੱਖ ਵਰਗਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਪ੍ਰਸ਼ਾਸਨ ਵੱਲੋਂ  ਵਿੱਚ ਵੱਖ ਵੱਖ ਉਦਯੋਗਿਕ ਇਕਾਈਆਂ ਤੇ ਫੈਕਟਰੀਆਂ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਕਰਨ ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ  ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗਿਕ ਕੇਂਦਰ,ਸਹਾਇਕ ਕਿਰਤ ਕਮਿਸ਼ਨਰ ਅਤੇ ਡਿਪਟੀ ਡਾਇਰੈਕਟਰ ਫੈਕਟਰੀਜ਼,ਸੰਗਰੂਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਘਨਸ਼ਅਿਾਮ ਥੋਰੀ ਨੇ ਕਿਹਾ ਹੈ ਕਿ  ਉਹਨਾਂ ਵੱਲੋਂ ਜ਼ਿਲ੍ਹਾ ਸੰਗਰੂਰ ਉਦਯੋਗਿਕ ਚੈਂਬਰ ਅਤੇ ਵੱਡੀਆਂ ਕੰਪਨੀਆਂ ਦੇ ਮਾਲਕਾਂ ਨਾਲ ਰਾਬਤਾ ਕਾਇਮ ਕਰਕੇ ਮਜ਼ਦੂਰਾਂ ਨੂੰ ਆ ਰਹੀਆਂ  ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਵਾਇਆ ਜਾਵੇ।ਉਨ੍ਹਾਂ ਕਿਹਾ ਜਦੋਂ ਵੀ ਕਿਸੇ ਵੀ ਫੈਕਟਰੀ ਵਿੱਚ ਲੇਬਰ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉੱਚ ਅਧਿਕਾਰੀਆਂ ਵੱਲੋਂ ਤੁਰੰਤ ਸਬੰਧਤ ਫੈਕਟਰੀ ਵਿੱਚ ਵਿਜਿਟ ਕਰਕੇ ਸਮੱਸਿਆ ਦਾ ਨਿਪਟਾਰਾ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਮਜ਼ਦੂਰਾਂ ਸਮੱਸਿਆ ਦਾ ਹੱਲ ਨਾ ਹੋਣ ਤੱਕ ਅਧਿਕਾਰੀਆਂ ਵੱਲੋਂ ਸਟੇਸ਼ਨ ਨਾ ਛੱਡਿਆ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ  ਲਾਅ ਐਂਡ ਆਰਡਰ ਸਬੰਧੀ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ।
ਸ਼੍ਰੀ ਥੋਰੀ ਨੇ ਕਿਹਾ ਕਿ ਹੁਣ ਸਮੂਹ ਉਦਯੋਗ ਅਤੇ ਫੈਕਟਰੀਆਂ ਵਿਚ ਸੌ ਪ੍ਰਤੀਸ਼ਤ ਲੇਬਰ ਨੂੰ ਕੰਮ ਕਰਨ  ਦੀ ਮਿਲੀ ਮਨਜ਼ੂਰੀ ਤੋਂ ਬਾਅਦ ਸਮੂਹ ਮਜ਼ਦੂਰਾਂ ਵੱਲੋਂ ਸਮਾਜਿਕ ਵਿੱਥਤਾ,ਮਾਸਕ ਦੀ ਵਰਤੋਂ ਅਤੇ ਵਾਰ ਵਾਰ ਹੱਥ ਧੋਣ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

Advertisement
Advertisement
Advertisement
Advertisement
Advertisement
error: Content is protected !!