ਛੋਟੇ ਬੱਚਿਆਂ ਨੂੰ ਨਮੂਨੀਆ ਤੋ ਬਚਾਅ ਲਈ ਸਿਹਤ ਵਿਭਾਗ ਸਰਗਰਮ
ਰਘਵੀਰ ਹੈਪੀ , ਬਰਨਾਲਾ, 17 ਦਸੰਬਰ 2022
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵੱਖ-ਵੱਖ ਪ੍ਰੋਗਰਾਮਾਂ ਸਬੰਧੀ ਮਹੀਨਾਵਾਰ ਮੀਟਿੰਗ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਜਿਵੇਂ ਪੰਜ ਸਾਲ ਤੋਂ ਛੋਟੇ ਬੱਚਿਆਂ ਨੂੰ ਨਮੂਨੀਆ ਤੋਂ ਬਚਾਅ ਲਈ ਹਸਪਤਾਲਾਂ ਚ ਜਾਂਚ ਕਰਨ ਅਤੇ ਨਮੂਨੀਏ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ, ਬਜੁਰਗਾਂ ਨੂੰ ਪਹਿਲ ਦੇ ਆਧਾਰ ਤੇ ਸਿਹਤ ਸੇਵਾਵਾਂ ਦੇਣਾ, ਮੋਤੀਆ ਮੁਕਤ ਅਭਿਆਨ ਤਹਿਤ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਲਗਾਏ ਜਾ ਰਹੇ ਵਿਸੇਸ ਕੈਂਪਾਂ ਚ ਜਾਂਚ ਕਰਾਉਣ,ਡੇਂਗੂ ਬਾਰੇ ਜਾਗਰੂਕ ਕਰਨਾ ਅਤੇ ਲਾਰਵਾ ਨਸਟ ਕਰਾਉਣ, ਜੱਚਾ-ਬੱਚਾ ਸੇਵਾਵਾਂ,ਮੁਕੰਮਲ ਟੀਕਾਕਰਨ, ਤੰਬਾਕੂ ਕੰਟਰੋਲ ਐਕਟ 2003 ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਪਾਲਣਾ,ਪੀ ਐਨ ਡੀ ਟੀ ਐਕਟ ਅਤੇ ਟੀ ਬੀ ਦੀ ਬਿਮਾਰੀ ਨੂੰ 2025 ਤੱਕ ਸਮਾਜ ਚੋਂ ਖਤਮ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ।
ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸਹੂਲਤਾਂ ਅਤੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਮਾਸ ਮੀਡੀਆ ਵਿੰਗ ਨੂੰ ਪ੍ਰੈਸ ਕਵਰੇਜ ਅਤੇ ਗਰੁੱਪ ਮੀਟਿੰਗਾਂ ਰਾਂਹੀ ਜਾਗਰੂਕ ਕਰਨ ਬਾਰੇ ਕਿਹਾ ਗਿਆ। ਇਸ ਸਮੇਂ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪਰਵੇਸ ਕੁਮਾਰ,ਜਿਲ੍ਹਾ ਡੀ ਐਮ ਸੀ ਡਾ. ਗੁਰਮਿੰਦਰ ਕੌਰ,ਜਿਲ੍ਹਾ ਟੀਕਾਕਰਨ ਅਫਸਰ ਡਾ.ਗੁਰਬਿੰਦਰ ਕੌਰ,ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।