ਨਹਿਰੂ ਯੁਵਾ ਕੇਂਦਰ ਵਲੋਂ ਪਿੰਡ ਅਤੇ ਕਲਸਟਰ ਪੱਧਰੀ ਖੇਡ ਮੁਕਾਬਲੇ ਕਰਵਾਏ

Advertisement
Spread information
ਸੋਨੀ ਪਨੇਸਰ , ਬਰਨਾਲਾ 19 ਦਸੰਬਰ 2022
    ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਪਿੰਡ ਅਤੇ ਕਲਸਟਰ ਪੱਧਰੀ ਖੇਡ ਮੁਕਾਬਲੇ ਭਾਈ ਘਨੱਈਆ ਜੀ ਸੇਵਾਦਾਰ ਗਰੁੱਪ ਪੰਡੋਰੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਟੂਰਨਾਮੈਂਟ ਵਿਚ ਮੁਖ ਮਹਿਮਾਨ ਵਜੋਂ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਗੋਗੀ ਜੋਹਲ ਨੇ ਸ਼ਿਰਕਤ ਕੀਤੀ। ਓਹਨਾ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰੱਖਦਿਆਂ ਹਨ। ਜਿਲਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਵਲੋਂ ਨੌਜਵਾਨਾਂ ਨੂੰ ਓਹਨਾ ਦੀ ਪ੍ਰਤਿਭਾ ਪ੍ਰਦਰਸ਼ਿਤ ਕਰਨ ਲਈ ਵੱਖ ਵੱਖ ਸਮੇਂ ਤੇ ਖੇਡ ਮੁਕਾਬਲੇ, ਯੂਥ ਪਾਰਲੀਮੈਂਟ, ਸੱਭਿਆਚਾਰਕ ਮੇਲੇ ਆਦਿ ਕਰਵਾਏ ਜਾਂਦੇ ਹਨ। ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਨੇ ਕਿਹਾ ਕਿ ਇਹਨਾਂ ਖੇਡ ਮੁਕਾਬਲਿਆਂ ਦੇ ਮਕਸਦ ਨੌਜਵਾਨਾਂ ਵਿਚ ਖੇਡ ਭਾਵਨਾ ਅਤੇ ਤੰਦਰੁਸਤੀ ਬਰਕਰਾਰ ਰੱਖਣਾ ਹੈ। ਓਹਨਾ ਕਿਹਾ ਕਿ ਇਹਨਾਂ ਖੇਡ ਮੁਕਾਬਲਿਆਂ ਦਾ ਉਦੇਸ਼ ਰਵਾਇਤੀ ਖੇਡਾਂ ਜੋ ਕੀਤੇ ਨਾ ਕੀਤੇ ਅਲੋਪ ਹੋਣ ਦੀ ਕਗਾਰ ਉਤੇ ਹਨ ਨੂੰ ਜੀਵਿਤ ਰੱਖਣਾ ਹੈ। ਕਲੱਬ ਪ੍ਰਧਾਨ ਕਰਨ ਸਿੰਘ ਬਾਠ ਨੇ ਦਸਿਆ ਕਿ ਟੂਰਨਾਮੈਂਟ ਵਿਚ ਕੱਬਡੀ, ਰਸਾਕਸੀ, ਦੌੜਾਂ, ਲੰਮੀ ਛਾਲ, ਉੱਚੀ ਛਾਲ, ਸ਼ਾਟ ਪੁਟ ਦੇ ਦੋਵੇ ਮੁੰਡੇ ਅਤੇ ਕੁੜੀਆਂ ਦੇ ਮੁਕਾਬਲੇ ਕਰਵਾਏ ਗਏ। ਉੱਚੀ ਛਾਲ ਵਿਚ ਅਲਵੀਰ ਸਿੰਘ ਨੇ ਪਹਿਲਾ, ਦਿਲਪ੍ਰੀਤ ਸਿੰਘ ਨੇ ਦੂਜਾ, ਲਖਵੀਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਲੰਮੀ ਛਾਲ ਵਿਚ ਅਲਵੀਰ ਸਿੰਘ ਨੇ ਪਹਿਲਾ, ਪਰਮਿੰਦਰ ਸਿੰਘ ਨੇ ਦੂਜਾ, ਕਮਲ ਹੀਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਕੁੜੀਆਂ ਦੇ ਉੱਚੀ ਛਾਲ ਮੁਕਾਬਲੇ ਵਿਚ ਮਨਿੰਦਰ ਕੌਰ ਨੇ ਪਹਿਲਾ, ਸੁਖਵਿੰਦਰ ਕੌਰ ਨੇ ਦੂਜਾ, ਸੁਨੈਨਾ ਨੇ ਤੀਜਾ ਸਥਾਨ ਹਾਸਿਲ ਕੀਤਾ। ਕੁੜੀਆਂ ਦੇ ਲੰਮੀ ਛਾਲ ਮੁਕਾਬਲੇ ਵਿਚ ਮਨਿੰਦਰ ਕੌਰ ਨੇ ਪਹਿਲਾ, ਖੁਸ਼ਪ੍ਰੀਤ ਕੌਰ ਨੇ ਦੂਜਾ, ਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਸ਼ੋਟ ਪੁੱਟ ਵਿਚ ਇਕਰਾਮ ਖਾਨ ਨੇ ਪਹਿਲਾ, ਗੁਰਪ੍ਰੀਤ ਸਿੰਘ ਨੇ ਦੂਜਾ, ਬਸੰਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਰਸਾਕਸੀ ਵਿਚ ਪੰਡੋਰੀ ਏ ਨੇ ਪਹਿਲਾ, ਮਿੱਠੇਵਾਲ ਨੇ ਦੂਜਾ, ਪੰਡੋਰੀ ਬੀ ਨੇ ਤੀਜਾ ਸਥਾਨ ਹਾਸਿਲ ਕੀਤਾ। ਕੱਬਡੀ ਵਿਚ ਪਹਿਲਾ ਸਥਾਨ ਮਿੱਠੇਵਾਲ, ਪੰਡੋਰੀ ਨੇ ਦੂਜਾ ਸਥਾਨ ਹਾਸਿਲ ਕੀਤਾ। ਸਾਰੇ ਹੀ ਜੇਤੂ ਖਿਡਾਰੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਿਰਭੈ ਸਿੰਘ ਬੋਪਾਰਾਏ, ਹਰਵਿੰਦਰ ਸਿੰਘ ਸਿੱਧੂ, ਸੋਨੀ ਸਿੰਘ ਬੋਪਾਰਾਏ, ਸਰਬਾ ਸਿੰਘ ਬੋਪਾਰਾਏ, ਰਾਜਵਿੰਦਰ ਸਿੰਘ ਬੋਪਾਰਾਏ, ਗੁਰਦੀਪ ਸਿੰਘ, ਨਾਇਬ ਸਿੰਘ, ਰਘਵੀਰ ਸਿੰਘ,ਸਾਜਨ ਸਿੰਘ, ਨਵਰਾਜ ਸਿੰਘ, ਜੀਵਨ ਸਿੰਘ, ਜਗਦੀਸ਼ ਸਿੰਘ, ਆਦਿ ਹਾਜ਼ਿਰ ਸਨ।
Advertisement
Advertisement
Advertisement
Advertisement
Advertisement
error: Content is protected !!