66 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਫਿਰੋਜ਼ਪੁਰ ਦੀਆਂ ਕੁੜੀਆਂ ਰੂਪਨਗਰ ਨੂੰ ਹਰਾ ਕੇ ਬਣੀਆਂ ਚੈਂਪੀਅਨ
ਅੰਮ੍ਰਿਤਸਰ ਤੀਜੇ ਤੇ ਫਾਜ਼ਿਲਕਾ ਚੌਥੇ ਸਥਾਨ ‘ਤੇ ਰਹੇ
ਰਘਵੀਰ ਹੈਪੀ , ਬਰਨਾਲਾ, 23 ਦਸੰਬਰ 2022
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਠੀਕਰੀਵਾਲ ਵਿਖੇ ਚੱਲ ਰਹੀਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਅੰਡਰ 19 ਸਾਲ ਲੜਕੀਆਂ ਵਿੱਚ ਫਿਰੋਜ਼ਪੁਰ ਨੇ ਰੂਪਨਗਰ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨ ਲਈ ਮੁੱਖ ਮਹਿਮਾਨ ਵਜੋਂ ਪਹੁੰਚੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੇ ਓ.ਐਸ.ਡੀ. ਹਸਨਪ੍ਰੀਤ ਭਾਰਦਵਾਜ ਨੇ ਜੇਤੂ ਟੀਮਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਵਿਅਕਤੀ ਦੀ ਸ਼ਖਸ਼ੀਅਤ ਉਸਾਰੀ ਵਿੱਚ ਖੇਡਾਂ ਅਹਿਮ ਰੋਲ ਅਦਾ ਕਰਦੀਆਂ ਹਨ। ਇਸ ਲਈ ਹਰੇਕ ਵਿਅਕਤੀ ਨੂੰ ਖੇਡਾਂ ਜ਼ਰੂਰ ਭਾਗ ਲੈਣਾ ਚਾਹੀਦਾ ਹੈ। ਪ੍ਰਿੰਸੀਪਲ ਸਰਬਜੀਤ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਖਿਡਾਰੀਆਂ ਵੱਲੋਂ ਦਿਖਾਈ ਗਈ ਖੇਡ ਭਾਵਨਾ ਦੀ ਪ੍ਰਸੰਸ਼ਾ ਕੀਤੀ। ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸਰਬਜੀਤ ਸਿੰਘ ਤੂਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਜੇਤੂ ਟੀਮਾਂ ਨੂੰ ਵਧਾਈ ਦਿੱਤੀ।
ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਬਰਨਾਲਾ ਸਰਬਜੀਤ ਸਿੰਘ ਤੂਰ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਇਸ ਖੇਡ ਮੁਕਾਬਲੇ ਦੇ ਸੈਮੀਫਾਈਨਲ ਮੈਚਾਂ ਵਿੱਚ ਫਿਰੋਜ਼ਪੁਰ ਨੇ ਸ੍ਰੀ ਅੰਮ੍ਰਿਤਸਰ ਅਤੇ ਰੂਪਨਗਰ ਨੇ ਫਾਜ਼ਿਲਕਾ ਦੀ ਟੀਮ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ ਸੀ। ਫਾਈਨਲ ਮੁਕਾਬਲੇ ਵਿੱਚ ਫਿਰੋਜ਼ਪੁਰ ਦੀਆਂ ਕੁੜੀਆਂ ਨੇ ਰੂਪਨਗਰ ਦੀ ਟੀਮ ਨੇ ਨੂੰ ਹਰਾ ਕੇ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦਾ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ। ਜਦਕਿ ਦੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੇ ਫਾਜ਼ਿਲਕਾ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ, ਡਾ. ਦਰਸ਼ਨ ਸਿੰਘ, ਚਰਨਜੀਤ ਸਿੰਘ, ਜਗਰੂਪ ਸਿੰਘ, ਜਸਪਾਲ ਸਿੰਘ, ਪ੍ਰਿੰਸੀਪਲ ਸੰਜੇ ਸਿੰਗਲਾ, ਡੀ.ਐਮ. ਮਾਲੇਰਕੋਟਲਾ ਰਘੂਨੰਦਨ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਹੈਡ ਮਾਸਟਰ ਜਸਵਿੰਦਰ ਸਿੰਘ, ਲੈਕ. ਇੰਦਰਜੀਤ ਸਿੰਘ, ਲੈਕ. ਨਵਜੋਤ ਸਿੰਘ ਛਾਪਾ, ਡੀ.ਪੀ.ਈ ਹਰਮੇਲ ਸਿੰਘ ਸੰਘੇੜਾ, ਲੈਕ. ਮਨਜੀਤ ਸਿੰਘ ਠੀਕਰੀਵਾਲ, ਲੈਕ. ਭੁਪਿੰਦਰ ਸਿੰਘ, ਟੂਰਨਾਮੈਂਟ ਆਬਜ਼ਰਬਰ ਨਵਦੀਪ ਸਿੰਘ, ਪ੍ਰਦੀਪ ਸਿੰਘ, ਭੁਪਿੰਦਰ ਸਿੰਘ, ਅਮਰੀਕ ਸਿੰਘ, ਜਗਤਾਰ ਸਿੰਘ, ਇੰਦਰਜੀਤ ਸਿੰਘ, ਗੁਰਚਰਨ ਸਿੰਘ ਬੇਦੀ ਜਸਮੇਲ ਸਿੰਘ, ਮਨਜਿੰਦਰ ਸਿੰਘ, ਜਸਪਿੰਦਰ ਕੌਰ, ਕੁਲਵਿੰਦਰ ਕੌਰ, ਬਲਜਿੰਦਰ ਕੌਰ, ਸੁਖਰਾਜ ਕੌਰ, ਪਰਮਿੰਦਰ ਕੌਰ, ਸੁਖਦੀਪ ਸਿੰਘ, ਹਰਜਿੰਦਰ ਕੌਰ, ਪ੍ਰਗਟ ਸਿੰਘ, ਸੱਤਪਾਲ ਧੌਲਾ, ਰੁਪਿੰਦਰ ਸਿੰਘ, ਗੁਰਵੀਰ ਸਿੰਘ, ਸੱਤਪਾਲ ਸਿੰਘ, ਹਰਬੰਸ ਸਿੰਘ, ਭੁਪਿੰਦਰ ਸਿੰਘ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।