ਸ਼ਹੀਦੀ ਸਭਾ ਮੌਕੇ ਲਗਾਇਆ ਜਾਵੇਗਾ ਤਿੰਨ ਦਿਨਾਂ ਕਾਨੂੰਨੀ ਜਾਗਰੂਕਤਾ ਕੈਂਪ

Advertisement
Spread information

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਦਿੱਤੀ ਜਾਵੇਗੀ ਜਾਣਕਾਰੀ

ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 25 ਦਸੰਬਰ 2022

             ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ. ਨਿਰਭਓ ਸਿੰਘ ਗਿੱਲ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਤਿੰਨ ਦਿਨਾਂ ਕਾਨੂੰਨੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

Advertisement

             ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਅਦਾਲਤਾਂ ਵਿੱਚ ਵਕੀਲਾਂ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ, ਸਮਝੌਤਾ ਸਦਨ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਨ ਅਤੇ ਅਨੂਸੂਚਿਤ ਜਾਤੀ, ਅਨੁਸੂਚਿਤ ਕਬੀਲੇ, ਔਰਤ, ਬੱਚਾ, ਮਾਨਸਿਕ ਤੌਰ ਤੇ ਬਿਮਾਨ, ਉਦਯੋਗਿਕ ਕਾਮੇ ਜਾਂ ਹਿਰਾਸਤੀ ਆਦਿ ਨੂੰ ਅਦਾਲਤਾਂ ਵਿੱਚ ਵਕੀਲਾਂ ਦੀਆਂ ਮੁਫਤ ਸੇਵਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾਵੇਗੀ। ਸ੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਆਪਣੇ ਰਿਟੇਨਰ ਵਕੀਲਾਂ ਅਤੇ ਸਟਾਫ ਦੀ ਖਾਸ ਤੌਰ ਤੇ ਡਿਊਟੀ ਲਗਾਈ ਗਈ ਹੈ ਅਤੇ ਇਸ ਮੌਕੇ ਵੱਡੀ ਗਿਣਤੀ ਸੰਗਤ ਨੂੰ ਕਾਨੂੰਨੀ ਸਕੀਮਾਂ ਅਤੇ ਸੇਵਾਵਾਂ ਦੇ ਸਬੰਧ ਵਿੱਚ ਪੈਂਫਲੈਂਟ ਵੀ ਵੰਡੇ ਜਾਣਗੇ।

Advertisement
Advertisement
Advertisement
Advertisement
Advertisement
error: Content is protected !!