ਸ਼ਰਾਬ ਦੇ ਠੇਕੇ, ਅਹਾਤੇ ਬੰਦ ਰੱਖਣ ਤੋਂ ਇਲਾਵਾ ਸ਼ਰਾਬ ਦੀ ਵਰਤੋਂ ਕਰਕੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਆਉਣ ਤੇ ਲਗਾਈ ਪਾਬੰਦੀ
ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 25 ਦਸੰਬਰ 2022
ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸ਼ਹੀਦੀ ਸਭਾ ਦੇ ਏਰੀਏ ਵਿੱਚ ਆਮ ਲੋਕਾਂ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਡਰੋਨ ਕੈਮਰੇ ਚਲਾਉਣ ਤੇ 29 ਦਸੰਬਰ ਤੱਕ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸੇ ਤਰ੍ਹਾਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਜ਼ਿਲ੍ਹਾ ਮੈਜਿਸਟਰੇਟ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੀ ਹਦੂਦ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ ਆਉਂਦੇ ਹਰ ਕਿਸਮ ਦੇ ਸ਼ਰਾਬ ਦੇ ਠੇਕੇ, ਅਹਾਤੇ, ਸ਼ਰਾਬ ਦੇ ਭੰਡਾਰ ਰੱਖਣ, ਹੋਟਲਾਂ ਆਦਿ ਜਿਥੇ ਕਾਨੁੰਨੀ ਤੌਰ ਤੇ ਸ਼ਰਾਬ ਦੀ ਵਰਤੋਂ ਦੀ ਇਜਾਜਤ ਹੈ, ਵਿੱਚ ਸ਼ਰਾਬ ਦੀ ਵਰਤੋਂ ਕਰਨ, ਸ਼ਰਾਬ ਦੀ ਵਰਤੋਂ ਕਰਕੇ ਸ਼ਹੀਦੀ ਸਭਾ ਦੇ ਏਰੀਏ ਅੰਦਰ ਦਾਖਲ ਹੋਣ ਤੇ 28 ਦਸੰਬਰ ਸ਼ਾਮ 05:00 ਵਜੇ ਤੱਕ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ।