ਰਘਵੀਰ ਹੈਪੀ , ਬਰਨਾਲਾ, 31 ਦਸੰਬਰ 2022
ਪੰਜਾਬ ਦੇ ਉਚੇਰੀ ਸਿੱਖਿਆ, ਖੇਡ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬਾ ਵਾਸੀਆਂ ਖਾਸ ਕਰਕੇ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ਹਾਲੀ ਅਤੇ ਸਿਹਤਯਾਬੀ ਲੈ ਕੇ ਆਵੇਗਾ। ਇੱਥੇ ਜਾਰੀ ਆਪਣੇ ਨਵੇਂ ਸਾਲ ਦੇ ਵਧਾਈ ਸੰਦੇਸ਼ ਵਿੱਚ ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਾਲ ਪੂਰੇ ਸੂਬੇ ਅਤੇ ਦੇਸ਼ ਲਈ ਸ਼ਾਂਤੀ, ਵਿਕਾਸ ਅਤੇ ਤਰੱਕੀ ਵਾਲਾ ਹੋਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਚਹੁੰਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਨਵੇਂ ਸਾਲ ‘ਚ ਨਵੀਂ ਊਰਜਾ ਤੇ ਦੁੱਗਣੀ ਮਿਹਨਤ ਨਾਲ ਲੋਕ ਭਲਾਈ ਲਈ ਕਦਮ ਚੁੱਕੇ ਜਾਣਗੇ।