ਯੋਗਤਾ ਮਿਤੀ 01.01.2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ

Advertisement
Spread information

ਜ਼ਿਲ੍ਹਾ ਚੋਣ ਅਫਸਰ ਨੇ ਵੋਟਰ ਸੂਚੀ ਦੇ ਸੈੱਟ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੇ


ਸੋਨੀ ਪਨੇਸਰ , ਬਰਨਾਲਾ, 5 ਜਨਵਰੀ 2023

      ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈ.ਏ.ਐੱਸ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਸਮੂਹ ਨੈਸ਼ਨਲ/ਸਟੇਟ ਲੈਵਲ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਨੁਮਾਇੰਦਿਆਂ ਨਾਲ ਯੋਗਤਾ ਮਿਤੀ 01.01.2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 05.01.2023 ਕਰਨ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। 
     ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਯੋਗਤਾ ਮਿਤੀ 01.01.2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 102-ਭਦੌੜ (ਅ.ਜ.), 103-ਬਰਨਾਲਾ ਅਤੇ 104-ਮਹਿਲ ਕਲਾਂ (ਅ.ਜ) ਵਿੱਚ ਵੋਟਰ ਸੂਚੀ ਦੇ ਸਪੈਸ਼ਲ ਸਰਸਰੀ ਸੁਧਾਈ-2023 ਦੌਰਾਨ ਪ੍ਰਾਪਤ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਉਪਰੰਤ ਜ਼ਿਲ੍ਹੇ ਵਿੱਚ ਕੁੱਲ 493863 ਵੋਟਰ ਮੌਜੂਦਾ ਵੋਟਰ ਸੂਚੀ ਵਿੱਚ ਦਰਜ ਹਨ। ਜ਼ਿਲ੍ਹੇ ਵਿੱਚ ਕੁੱਲ 2439 ਸਰਵਿਸ ਵੋਟਰ ਰਜਿਸਟਰਡ ਕੀਤੇ ਗਏ ਹਨ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੂਹ ਰਜਿਸਟਰਡ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸੀ.ਡੀ. ਅਤੇ ਵੋਟਰ ਸੂਚੀ ਦਾ ਇੱਕ-ਇੱਕ ਸੈੱਟ ਪ੍ਰਤੀ ਵਿਧਾਨ ਸਭਾ ਹਲਕਾ ਵੀ ਸਪਲਾਈ ਕੀਤਾ ਗਿਆ।                          ਤਹਿਸੀਲਦਾਰ ਚੋਣਾਂ ਵੱਲੋਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮਿਤੀ 08.01.2023 ਨੂੰ ਵੋਟਰ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਸਬੰਧੀ ਪੋਲਿੰਗ ਸਟੇਸ਼ਨਾਂ ’ਤੇ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਵਿੱਚ ਆਧਾਰ ਕਾਰਡ ਲਿੰਕ ਕਰਵਾਉਣ ਸਬੰਧੀ ਵੱਧ ਤੋਂ ਵੱਧ ਵੋਟਰਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ ਅਤੇ ਆਪਣੀ-ਆਪਣੀ ਪਾਰਟੀ ਦੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਐਸ.ਡੀ.ਐਮ ਸ. ਗੋਪਾਲ ਸਿੰਘ ਅਤੇ ਸ੍ਰੀਮਤੀ ਹਰਜਿੰਦਰ ਕੌਰ ਚੋਣ ਤਹਿਸੀਲਦਾਰ ਤੋਂ ਇਲਾਵਾ ਇਸ ਜ਼ਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਨੁਮਾਇੰਦੇ ਸ੍ਰੀ ਜਰਨੈਲ ਸਿੰਘ ਭੋਤਨਾ ਸ਼੍ਰੋਮਣੀ ਅਕਾਲੀ ਦਲ, ਸ੍ਰੀ ਜਤਿੰਦਰ ਜਿੰਮੀ ਸ਼੍ਰੋਮਣੀ ਅਕਾਲੀ ਦਲ, ਸ੍ਰੀ ਲਵਪ੍ਰੀਤ ਸਿੰਘ, ਭਾਰਤੀ ਜਨਤਾ ਪਾਰਟੀ, ਸ੍ਰੀ ਜਸਵਿੰਦਰ ਸਿੰਘ ਸੰਘੇੜਾ, ਆਮ ਆਦਮੀ ਪਾਰਟੀ, ਸ੍ਰੀ ਮਨਪ੍ਰੀਤ ਸ਼ਰਮਾ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ,  ਸ੍ਰੀ ਦਰਸ਼ਨ ਸਿੰਘ ਝਲੂਰ, ਬਹੁਜਨ ਸਮਾਜ ਪਾਰਟੀ, ਸ੍ਰੀ ਮੇਵਾ ਸਿੰਘ ਧਨੌਲਾ, ਬਹੁਜਨ ਸਮਾਜ ਪਾਰਟੀ ਅਤੇ ਸ੍ਰੀ ਹਵਾ ਸਿੰਘ ਹਨੇਰੀ, ਬਹੁਜਨ ਸਮਾਜ ਪਾਰਟੀ ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!