ਆਧਾਰ ਕਾਰਡ ਨੂੰ ਵੋਟਰ ਸੂਚੀ ਨਾਲ ਲਿੰਕ ਕਰਵਾਉਣ ਦੀ ਅਪੀਲ
ਸੋਨੀ ਪਨੇਸਰ , ਬਰਨਾਲਾ, 5 ਜਨਵਰੀ 2023
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ 102- ਭਦੌੜ ਅਤੇ 103- ਬਰਨਾਲਾ ਕਮ ਐਸਡੀਐਮ ਗੋਪਾਲ ਸਿੰਘ ਵੱਲੋਂ ਵੱਖ- ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 08.01.2023 ਦਿਨ ਐਤਵਾਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸੁਪਰਵਾਈਜ਼ਰਾਂ/ਬੀ.ਐਲ.ਓਜ਼ ਰਾਹੀਂ ਆਧਾਰ ਕਾਰਡ ਦਾ ਡਾਟਾ ਵੋਟਰ ਸੂਚੀ ਨਾਲ ਲਿੰਕ ਕਰਵਾਉਣ ਸਬੰਧੀ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜਿਹੜੇ ਵਿਅਕਤੀ ਪਹਿਲਾਂ ਹੀ ਬਤੌਰ ਵੋਟਰ ਰਜਿਸਟਰਡ ਹਨ, ਉਨ੍ਹਾਂ ਦੇ ਆਧਾਰ ਕਾਰਡ ਦਾ ਡਾਟਾ ਵੋਟਰ ਸੂਚੀ ਨਾਲ ਲਿੰਕ ਕਰਵਾਉਣਾ ਲਾਜ਼ਮੀ ਹੈ।
ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਮਿਤੀ 08.01.2023 ਨੂੰ ਵਿਸ਼ੇਸ਼ ਕੈਂਪ ਦੌਰਾਨ ਆਪਣੇ ਪੋਲਿੰਗ ਬੂਥ ਦੇ ਬੀ.ਐਲ.ਓਜ਼ ਨਾਲ ਸੰਪਰਕ ਕਰਕੇ ਆਪਣਾ ਆਧਾਰ ਕਾਰਡ ਵੋਟਰ ਸੂਚੀ ਨਾਲ ਲਿੰਕ ਕਰਵਾਉਣ। ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੌਲ ਫਰੀ ਨੰਬਰ 1950 ’ਤੇ ਦਫਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਨੁਮਾਇੰਦੇ ਸ੍ਰੀ ਜਰਨੈਲ ਸਿੰਘ ਭੋਤਨਾ ਸ਼੍ਰੋਮਣੀ ਅਕਾਲੀ ਦਲ, ਸ੍ਰੀ ਜਤਿੰਦਰ ਜਿੰਮੀ ਸ਼੍ਰੋਮਣੀ ਅਕਾਲੀ ਦਲ, ਸ੍ਰੀ ਲਵਪ੍ਰੀਤ ਸਿੰਘ, ਭਾਰਤੀ ਜਨਤਾ ਪਾਰਟੀ, ਸ੍ਰੀ ਜਸਵਿੰਦਰ ਸਿੰਘ ਸੰਘੇੜਾ, ਆਮ ਆਦਮੀ ਪਾਰਟੀ, ਸ੍ਰੀ ਮਨਪ੍ਰੀਤ ਸ਼ਰਮਾ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ, ਸ੍ਰੀ ਦਰਸ਼ਨ ਸਿੰਘ ਝਲੂਰ, ਬਹੁਜਨ ਸਮਾਜ ਪਾਰਟੀ, ਸ੍ਰੀ ਮੇਵਾ ਸਿੰਘ ਧਨੌਲਾ, ਬਹੁਜਨ ਸਮਾਜ ਪਾਰਟੀ ਅਤੇ ਸ੍ਰੀ ਹਵਾ ਸਿੰਘ ਹਨੇਰੀ, ਬਹੁਜਨ ਸਮਾਜ ਪਾਰਟੀ ਹਾਜ਼ਰ ਸਨ।