ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਹੋਈ ਤਿਮਾਹੀ ਮੀਟਿੰਗ

Advertisement
Spread information
ਸੋਨੀ ਪਨੇਸਰ , ਬਰਨਾਲਾ 11 ਜਨਵਰੀ 2023 
        ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ੍ਹਂ ਮਿਤੀ 11.01.2023 ਨੂੰ ਤਿਮਾਹੀ ਮੀਟਿੰਗ ਦਾ ਆਯੋਜਨ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਮੀਟਿੰਗ ਵਿੱਚ ਸ਼੍ਰੀ ਦਵਿੰਦਰ ਕੁਮਾਰ ਗੁਪਤਾ ਮਾਨਯੋਗ ਵਧੀਕ ਜਿਲ੍ਹਾ ਅਤੇ ਸੈਸ਼ਨਜ ਜੱਜ, ਸ਼੍ਰੀਮਤੀ ਪੂਨਮਦੀਪ ਕੌਰ ਮਾਨਯੋਗ ਡਿਪਟੀ ਕਮਿਸ਼ਨਰ, ਸ਼੍ਰੀ ਸੰਦੀਪ ਕੁਮਾਰ ਮਲਿਕ ਮਾਨਯੋਗ ਐੱਸ.ਐੱਸ.ਪੀ. ਬਰਨਾਲਾ, ਸ਼੍ਰੀਮਤੀ ਸੁਚੇਤਾ ਅਸ਼ੀਸ ਦੇਵ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਸ਼੍ਰੀ ਗੁਰਬੀਰ ਸਿੰਘ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ, ਸ਼੍ਰੀ ਗਗਨਦੀਪ ਭਾਰਦਵਾਜ਼ ਜਿਲ੍ਹਾ ਅਟਾਰਨੀ, ਸ਼੍ਰੀ ਨਿਤਿਨ ਬਾਂਸਲ ਪ੍ਰਧਾਨ ਜਿਲ੍ਹਾ ਬਾਰ ਬਰਨਾਲਾ, ਸ਼੍ਰੀ ਰੁਪਿੰਦਰ ਸਿੰਘ ਅਤੇ ਸ਼੍ਰੀ ਐੱਮ.ਐੱਲ.ਬਾਂਸਲ ਜੀ ਨੇ ਸ਼ਮੂਲੀਅਤ ਕੀਤੀ।                           
      ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲ੍ਹੋਂ ਬੀਤੀ ਤਿਮਾਹੀ ਦੌਰਾਨ 192 ਲੋੜਵੰਦ ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਅਦਾਲਤੀ ਕੇਸਾਂ ਦੀ ਪੈਰਵਾਈ ਕਰਨ ਲਈ ਵਕੀਲ ਮੁਹੱਈਆਂ ਕਰਵਾਏ ਗਏ। ਇਸਤੋਂ ਇਲਾਵਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋ੍ਹਂ 103 ਸੈਮੀਨਾਰ/ਵੈਬੀਨਾਰਾਂ ਦਾ ਆਯੋਜਨ ਕੀਤਾ ਗਿਆ ਅਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ, ਵਿਚੋਲਗੀ ਕੇਂਦਰ, ਲੋਕ ਅਦਾਲਤਾਂ ਦੇ ਲਾਭ ਆਦਿ ਬਾਰੇ ਜਗਰੂਕ ਕੀਤਾ ਗਿਆ ਜਿਸ ਨਾਲ ਤਕਰੀਬਨ 5200 ਲੋਕਾਂ ਨੂੰ ਫਾਇਦਾ ਮਿਲਿਆ। ਇਸਤੋਂ ਇਲਾਵਾਂ ਉਨ੍ਹਾਂ ਦੱਸਿਆ ਕਿ ਮਿਤੀ 12.11.2022 ਨੂੰ ਲਗਾਈ ਗਈ ਕੋਮੀ ਲੋਕ ਅਦਾਲਤ ਵਿੱਚ 2586 ਕੇਸ ਲਗਾਏ ਗਏ ਅਤੇ 1252 ਕੇਸਾਂ ਦਾ ਨਿਪਟਾਰਾ ਕੀਤਾ ਅਤੇ ਤਕਰੀਬਨ 5 ਕਰੌੜ ਦੇ ਐਵਾਰਡ ਪਾਸ ਕੀਤੇ ਗਏ।
     ਕੌਮੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਚੇਅਰਮੈਨ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 11 ਫਰਵਰੀ 2023 ਨੂੰ ਜਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਪ੍ਰੀ—ਲੀਟੀਗੇਟਿਵ ਅਤੇ ਪੈਡਿੰਗ ਕੇਸਾਂ ਦਾ ਆਪਸੀ ਰਜਾਮੰਦੀ ਨਾਲ ਸਮਝੌਤਾ ਕਰਵਾਇਆ ਜਾਵੇਗਾ। ਕੌਮੀ ਲੋਕ ਅਦਾਲਤ ਦੇ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਸ਼ਹਿਰ ਵਿੱਚ ਵੱਖ—ਵੱਖ ਥਾਵਾਂ ਉੱਪਰ ਫਲੈਕਸ ਬੈਨਰ ਲਗਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਕੌਮੀ ਲੋਕ ਅਦਾਲਤ ਦਾ ਫਾਇਦਾ ਲੈ ਸਕਣ। ਉਨ੍ਹਾਂ ਉੱਥੇ ਮੌਜੂਦ ਸਾਰੇ ਮੈਂਬਰਾਂ ਨੂੰ ਅਪੀਲ ਵੀ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇ।
Advertisement
Advertisement
Advertisement
Advertisement
Advertisement
error: Content is protected !!