ਸਿਹਤ ਵਿਭਾਗ ਬਰਨਾਲਾ ਨੇ ਮਨਾਈ ਧੀਆਂ ਨੂੰ ਸਮਰਪਿਤ ਲੋਹੜੀ

Advertisement
Spread information

ਰਘਵੀਰ ਹੈਪੀ , ਬਰਨਾਲਾ, 13 ਜਨਵਰੀ 2023
      ਸਿਹਤ ਵਿਭਾਗ ਵੱਲੋਂ ਧੀਆਂ ਨੂੰ ਸਮਰਪਿਤ ਧੀਆਂ ਦੀ ਲੋਹੜੀ ਪ੍ਰੋਗਰਾਮ ਕਰਵਾਇਆ ਗਿਆ। ਡਿਪਟੀ ਕਮਿਸਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪਰਵੇਸ਼ ਕੁਮਾਰ ਇੰਚਾ. ਸਿਵਲ ਸਰਜਨ ਬਰਨਾਲਾ ਅਤੇ  ਡਾ. ਪ੍ਰਨੀਤ ਕੌਰ ਐਮ ਡੀ ਮੈਡੀਸਨ,ਡਾ. ਹਰਜਿੰਦਰ ਕੌਰ ਜਿਲ੍ਹਾ ਬੀ ਟੀ ਓ , ਡਾ. ਅੰਕੁਸ ਜਿੰਦਲ  ਬੱਚਿਆਂ ਦੇ ਮਾਹਿਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਬਰਨਾਲਾ  ਅਤੇ ਦਫਤਰ ਸਿਵਲ ਸਰਜਨ ਬਰਨਾਲਾ ਵਿਖੇ ਪੀਸੀ ਤੇ ਪੀਐਨਡੀਟੀ ਕਾਨੂੰਨ ਸਬੰਧੀ ਇਹ ਪ੍ਰੋਗਰਾਮ ਕਰਵਾਇਆ ਗਿਆ।
      ਸਮਾਗਮ ਦੌਰਾਨ ਡਾ. ਪ੍ਰਵੇਸ ਕੁਮਾਰ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਇਹ ਪ੍ਰੋਗਰਾਮ ਕਰਵਾਉਣ ਦਾ ਮਕਸਦ ਸਮਾਜ ਅੰਦਰ ਧੀਆਂ ਪ੍ਰਤੀ ਲੋਕਾਂ ਦੀ ਸੋਚ ਨੂੰ ਬਦਲਣ ਅਤੇ ਧੀਆਂ ਨੂੰ ਵੀ ਪੁੱਤਰਾਂ ਦੀ ਤਰ੍ਹਾਂ ਬਰਾਬਰੀ ਤੇ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ ਦਾ ਸੁਨੇਹਾ ਦੇਣਾ ਹੈ। ਉਨ੍ਹਾਂ ਪੀ.ਐਨ.ਡੀ.ਟੀ. ਐਕਟ ਬਾਰੇ ਦੱਸਿਆ ਕਿ ਗਰਭ ‘ਚ ਪਲ ਰਹੇ ਬੱਚੇ ਦਾ ਲਿੰਗ ਪਤਾ ਕਰਨ ਤੇ ਭਰੂਣ ਹੱਤਿਆ ਕਰਨਾ ਨਾ ਸਿਰਫ਼ ਸਜ਼ਾਯੋਗ ਅਪਰਾਧ ਹੈ ਬਲਕਿ ਇਹ ਇਕ ਮਹਾਪਾਪ ਹੈ।
    ਕੁਲਦੀਪ ਸਿੰਘ ਮਾਨ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਨੇ ਇਸ ਮੌਕੇ ਕਿਹਾ ਕਿ ਦੁਨੀਆਂ ਭਰ ਵਿਚ ਲੜਕੀਆਂ ਹਰ ਖੇਤਰ ਵਿਚ ਮੋਹਰੀ ਹੋ ਕੇ ਸਮਾਜ ਉਸਾਰੂ ਭੂਮਿਕਾ ਅਦਾ ਕਰ ਰਹੀਆਂ ਹਨ। ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਬਾਲੜੀ ਰੱਖਿਆ ਯੋਜਨਾ, ਜਨਨੀ ਸੁਰੱਖਿਆ ਯੋਜਨਾ, ਪੀਐਨਡੀਟੀ ਐਕਟ ਦੇ ਕਾਨੂੰਨ ਅਤੇ ਸਖਤ ਸਜ਼ਾ, ਪੰਘੂੜਾ ਯੋਜਨਾ, ਪੰਜ ਸਾਲ ਤੱਕ ਦੀਆਂ ਲੜਕੀਆਂ ਦਾ ਮੁਫਤ ਇਲਾਜ ਅਤੇ ਹੋਰ ਸੁਵਿਧਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਸਮੇਂ ਨਵਜਨਮੀਆਂ ਧੀਆਂ ਨੂੰ ਸੂਟ,ਰਿਊੜੀਆਂ ਮੂੰਗਫ਼ਲੀਆਂ ਨਾਲ ਸਿਹਤ ਵਿਭਾਗ ਸਟਾਫ ਦੇ ਸਹਿਯੋਗ ਨਾਲ ਸਨਮਾਨ ਕੀਤਾ ਗਿਆ।ਇਸ ਸਮੇਂ ਗੁਰਜੀਤ ਸਿੰਘ ਜਿਲ੍ਹਾ ਪੀ ਐਨ ਡੀ ਟੀ ਕੋਆਡਡੀਨੇਟਰ, ਗੁਰਦੀਪ ਸਿੰਘ ਟੀਕਾਕਰਨ ਸਹਾਇਕ ਅਤੇ ਬੱਚੀਆਂ ਦੇ ਮਾਤਾ-ਪਿਤਾ ਮੌਜੂਦ ਸਨ।

Advertisement
Advertisement
Advertisement
Advertisement
Advertisement
error: Content is protected !!