ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦਾ ਮੈਡੀਕਲ ਚੈੱਕਅਪ

Advertisement
Spread information
ਰਘਵੀਰ ਹੈਪੀ , ਬਰਨਾਲਾ, 31 ਜਨਵਰੀ 2023
     ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਬਰਨਾਲਾ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਮੈਡਮ ਵਸੁੰਧਰਾ ਕਪਿਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੱਗਰਾ ਸਿੱਖਿਆ ਅਭਿਆਨ ਤਹਿਤ ਬਲਾਕ ਬਰਨਾਲਾ ਅਤੇ ਮਹਿਲ ਕਲਾਂ ਦੇ ਵਿਸੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਮੈਡੀਕਲ ਨਿਰੀਖਣ ਕੈਂਪ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਰਨਾਲਾ ਇਰਵਿੰਦਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਹਿਲ ਕਲਾਂ ਗੁਰਦੀਪ ਸਿੰਘ ਦੀ ਨਿਗਰਾਨੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਲਗਾਇਆ  ਗਿਆ। ਇਸ ਕੈਂਪ ਵਿੱਚ ਬਲਾਕ ਬਰਨਾਲਾ ਅਤੇ ਮਹਿਲ ਕਲਾਂ ਦੇ  ਬਾਰਵੀਂ ਜਮਾਤ ਤੱਕ ਦੇ ਲੋੜਵੰਦ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਭਾਗ ਲਿਆ।
       ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸਰਬਜੀਤ ਸਿੰਘ ਤੂਰ ਵੱਲੋਂ ਕੈਂਪ ‘ਚ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ  ਸਰਕਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਗਿਆ।
     ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਈ.ਈ.ਡੀ. ਭੁਪਿੰਦਰ ਸਿੰਘ ਡੀ.ਐਸ.ਈ.ਟੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਲਗਭਗ 56 ਵਿਦਿਆਰਥੀਆਂ ਦਾ ਨਿਰੀਖਣ ਕੀਤਾ ਗਿਆ। ਕੈਂਪ ਦੌਰਾਨ ਡਾਕਟਰਾਂ ਦੇ ਸੁਝਾਅ ਅਨੁਸਾਰ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਟਰਾਈ ਸਾਇਕਲ, ਵੀਲ੍ਹ ਚੇਅਰ, ਰੋਲੇਟਰ, ਕੈਲੀਬਰ ਐਫ.ਓ., ਕੇ.ਐੱਫ.ਓ. , ਐੱਮ.ਆਰ. ਕਿੱਟ ਅਤੇ  ਹੋਰ ਸਹਾਇਕ ਉਪਕਰਨ ਸਾਮਾਨ ਵੰਡ ਕੈਂਪ ਵਿੱਚ ਮੁਹੱਈਆ ਕਰਵਾਇਆ ਜਾਵੇਗਾ। ਜ਼ਿਲ੍ਹੇ ਅਤੇ ਐਲਿਮਕੋ ਤੋਂ ਆਈ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਇਨ੍ਹਾਂ ਬੱਚਿਆਂ ਦਾ ਚੈੱਕਅਪ ਕੀਤਾ ਗਿਆ। ਕੈਂਪ ਵਿੱਚ ਬਲਾਕਾਂ ਦੇ ਆਈ.ਈ.ਡੀ ਨੋਡਲ ਅਫਸਰ ਜਸਵੀਰ ਸਿੰਘ ਅਤੇ ਜਸਵੰਤ ਸਿੰਘ, ਸਮੂਹ ਅਧਿਆਪਕ ਆਈ.ਈ.ਆਰ.ਟੀ ਅਤੇ ਆਈ.ਈ.ਵੀ. ਨੇ ਵੀ ਭਾਗ ਲਿਆ।

Advertisement
Advertisement
Advertisement
Advertisement
Advertisement
error: Content is protected !!