ਨਾਮ ਪੱਟੀਆਂ ਅਤੇ ਦਿਸ਼ਾ ਸੂਚਕ ਬੋਰਡ ਪੰਜਾਬੀ ’ਚ ਲਿਖੇ ਜਾਣ: ਪੂਨਮਦੀਪ ਕੌਰ

Advertisement
Spread information

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ

ਰਵੀ ਸੈਣ , ਬਰਨਾਲਾ, 1 ਫਰਵਰੀ 2023
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਂ ਬੋਲੀ ਪੰਜਾਬੀ ਦਾ ਮਾਣ-ਸਤਿਕਾਰ ਅਤੇ ਗੌਰਵ ਬਹਾਲ ਕਰਵਾਉਣ ਲਈ ਸੂਬੇ ਦੇ ਭਾਸ਼ਾ ਵਿਭਾਗ ਦੇ ਯਤਨਾਂ ਤਹਿਤ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਸਰਕਾਰੀ, ਗੈਰ ਸਰਕਾਰੀ ਦਫਤਰਾਂ, ਵਿੱਦਿਅਕ ਅਦਾਰਿਆਂ ਅਤੇ ਨਿੱਜੀ ਅਦਾਰਿਆਂ ਨੂੰ ਨਾਮ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
     ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਦਫਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ ਦੀਆਂ ਪੱਟੀਆਂ, ਮੀਲ ਪੱਥਰ, ਦਿਸ਼ਾ ਸੂਚਕ ਬੋਰਡ ਲਿਖਣ ਸਮੇਂ ਸਭ ਤੋਂ ਉੱਪਰ ਪੰਜਾਬੀ ਭਾਸ਼ਾ(ਗੁਰਮੁਖੀ ਲਿੱਪੀ) ਵਿੱਚ ਲਿਖਿਆ ਜਾਣਾ ਲਾਜ਼ਮੀ ਕੀਤਾ ਗਿਆ ਹੈ। ਜੇਕਰ ਕਿਸੇ ਹੋਰ ਭਾਸ਼ਾ ਵਿੱਚ ਨਾਮ ਜਾਂ ਦਿਸ਼ਾ ਸੂਚਕ ਬੋਰਡ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਤੋਂ ਹੇਠਾਂ ਲਿਖਿਆ ਜਾਵੇ।
     ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਨਾਮ ਅਤੇ ਦਿਸ਼ਾ ਸੂਚਕ ਬੋਰਡ ਲਿਖਣ ਦਾ ਕੰਮ 21 ਫਰਵਰੀ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ।

Advertisement
Advertisement
Advertisement
Advertisement
Advertisement
error: Content is protected !!