ਸਿਹਤ ਵਿਭਾਗ ਵੱਲੋਂ ਵਿਸ਼ਵ ਕੈਂਸਰ ਦਿਵਸ ‘ਤੇ ਕਰਵਾਇਆ ਗਿਆ ਸੈਮੀਨਾਰ 

Advertisement
Spread information
ਸੋਨੀ ਪਨੇਸਰ , ਬਰਨਾਲਾ, 4 ਫਰਵਰੀ 2023
    ਸਿਹਤ ਵਿਭਾਗ ਬਰਨਾਲਾ ਵੱਲੋ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਵਿਸ਼ਵ ਕੈਂਸਰ ਦਿਵਸ ਮੌਕੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਡਾ ਜਸਬੀਰ ਸਿੰਘ ਔਲ਼ਖ ਨੇ ਕਿਹਾ ਕਿ ਵਿਸ਼ਵ ਕੈਂਸਰ ਦਿਵਸ ਹਰ ਸਾਲ 4 ਫਰਵਰੀ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਦਾ ਉਦੇਸ਼ ਲੋਕਾਂ ਨੂੰ ਕੈਂਸਰ ਦੀ ਰੋਕਥਾਮ, ਜਲਦੀ ਪਤਾ ਲਗਾਉਣ ਅਤੇ ਇਸ ਦੇ ਇਲਾਜ ਬਾਰੇ ਜਾਗਰੂਕ ਕਰਨਾ ਹੈ ਕਿਉਂਕਿ ਕੈਂਸਰ ਦਾ ਸਰਵੋਤਮ ਇਲਾਜ ਇਹਦੀ ਰੋਕਥਾਮ ਹੀ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਸਾਰਿਆਂ ਨੂੰ ਇਕਜੁੱਟ ਹੋ ਕੇ ਕੈਂਸਰ ਵਿਰੁੱਧ ਲੜਨ ਲਈ ਅਪੀਲ ਕਰਦਾ ਹੈ।
   ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਸਿਵਲ ਹਸਪਤਾਲ ਬਰਨਾਲਾ ਵੱਲੋ ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੈਂਸਰ ਸਕ੍ਰੀਨਿੰਗ ਕੈਂਪ ਵੀ ਲਗਾਇਆ ਗਿਆ । ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਮੂੰਹ ਦਾ ਕੈਂਸਰ, ਬੱਚੇਦਾਨੀ ਦੇ ਮੂੰਹ ਦਾ ਕੈਂਸਰ ਤੇ ਛਾਤੀ ਦੇ ਕੈਂਸਰ ਦੀ ਸਕ੍ਰੀਨਿੰਗ ਕੀਤੀ ਗਈ ।  ਸੈਮਿਨਾਰ ਦੌਰਾਨ ਕੁਲਦੀਪ ਸਿੰਘ ਮਾਨ ਜ਼ਿਲਾ ਮਾਸ ਮੀਡੀਆ ਅਫਸਰ ਨੇ ਦੱਸਿਆ ਕਿ ਕੈਂਸਰ ਦੀ ਜਲਦੀ ਪਛਾਣ ਹੋਣ ‘ਤੇ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਕਿ ਛਾਤੀ ਵਿੱਚ ਹੋਣ ਵਾਲੀਆਂ ਗਿਲਟੀਆਂ, ਨਾ ਠੀਕ ਹੋਣ ਵਾਲਾ ਮੂੰਹ ਦਾ ਛਾਲਾ, ਭੁੱਖ ਨਾ ਲੱਗਣਾ, ਲਗਾਤਾਰ ਵਜ਼ਨ ਦਾ ਘੱਟ ਹੋਣਾ, ਪਾਚਨ ਸ਼ਕਤੀ ਅਤੇ ਪਖਾਨਾ ਕਿਰਿਆ ਵਿੱਚ ਅਚਾਨਕ ਬਦਲਾਅ ਆਉਣਾ, ਬਿਨਾਂ ਕਾਰਨ ਸ਼ਰੀਰ ਵਿੱਚ ਕੰਮਜ਼ੋਰੀ ਮਹਿਸੂਸ ਹੋਣ ‘ਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।  ਹਰਜੀਤ ਸਿੰਘ ਬਾਗੀ ਜਿਲਾ ਬੀ.ਸੀ.ਸੀ. ਕੋਆਰਡੀਨੇਟਰ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਉਪਰੋਕਤ ਕੋਈ ਵੀ ਲੱਛਣ ਮਹਿਸੂਸ ਹੁੰਦੇ ਹੋਣ ਤਾਂ ਉਨ੍ਹਾਂ ਨੂੰ ਤੁਰੰਤ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਕੈਂਸਰ ਦੀ ਜਲਦੀ ਪਛਾਣ ਹੋ ਸਕੇ ਤੇ ਇਲਾਜ ਕੀਤਾ ਜਾ ਸਕੇ।  ਇਸ ਮੌਕੇ ਮੈਡਮ ਸੁਖਪਾਲ ਕੌਰ ਜਿਲਾ ਸਕੂਲ ਹੈਲਥ ਕੋਆਰਡੀਨੇਟਰ , ਗੁਰਦੀਪ ਸਿੰਘ ਗਿੱਲ ਅਤੇ ਆਂਗਣਵਾੜੀ ਵਰਕਰ ਮੌਜੂਦ ਸਨ
Advertisement
Advertisement
Advertisement
Advertisement
Advertisement
error: Content is protected !!