ਸਿਹਤ ਵਿਭਾਗ ਵੱਲੋੰ ਆਇਰਨ ਦੀਆਂ ਗੋਲੀਆਂ ਸਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ

Advertisement
Spread information
ਰਘਵੀਰ ਹੈਪੀ , ਬਰਨਾਲਾ, 9 ਫਰਵਰੀ 2023
    ਸਿਹਤ ਵਿਭਾਗ ਬਰਨਾਲਾ ਵੱਲੋੰ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲ਼ਖ ਦੇ ਦਿਸ਼ਾ ਨਿਰਦੇਸ਼ ਅਧੀਨ ਕਿਸ਼ੋਰ- ਕਿਸ਼ੋਰੀਆਂ ਨੂੰ ਸਕੂਲਾਂ ਅਤੇ ਘਰ ਰਹਿ ਰਹੀਆਂ ਲੜਕੀਆਂ ਨੂੰ ਆਇਰਨ ਦੀਆਂ ਗੋਲੀਆਂ ਦੇਣ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਸਮੂਹ ਨੋਡਲ ਅਧਿਆਪਕਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਗਈ।                   
   ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ.ਜਸਬੀਰ ਸਿੰਘ ਔਲ਼ਖ ਨੇ ਦੱਸਿਆ ਕਿ ਕਿਸ਼ੋਰ ਲੜਕੇ- ਲੜਕੀਆਂ  ਸਾਡੇ ਭਵਿੱਖ ਦਾ ਆਧਾਰ ਹਨ ਅਤੇ ਇਨ੍ਹਾਂ ਦੀ ਸਿਹਤ ਵਿੱਚ ਹੋਣ ਵਾਲੇ ਕੁਦਰਤੀ ਵਿਕਾਸ , ਇਸ ਸਬੰਧੀ ਸਹੀ ਗਿਆਨ ਅਤੇ ਅਨੀਮਿਆ ਤੋਂ ਬਚਾਅ ਲਈ ਆਇਰਨ ਦੀ ਗੋਲੀ ਦੇਣ ਲਈ ਸਿਹਤ ਵਿਭਾਗ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਆਪਣਾ ਕੰਮ ਕਰ ਰਿਹਾ ਹੈ।
     ਇਸ ਪ੍ਰੋਗਰਾਮ ਦੇ ਨੋਡਲ ਅਫਸਰ ਡਾ. ਗੁਰਬਿੰਦਰ ਕੌਰ ਜ਼ਿਲ੍ਹਾ  ਟੀਕਾਕਰਨ ਅਫਸਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਸੈਸ਼ਨ ਦੇ ਮਾਸਟਰ ਟ੍ਰੇਨਰ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ, ਮੈਡਮ ਸੁਖਪਾਲ ਕੌਰ ਜ਼ਿਲ੍ਹਾ ਸਕੂਲ ਹੈਲਥ ਕੋਆਰਡੀਨੇਟਰ ਅਤੇ ਹਰਜੀਤ ਸਿੰਘ ਬਾਗੀ ਜ਼ਿਲ੍ਹਾ ਬੀ.ਸੀ.ਸੀ. ਕੋਆਰੀਨੇਟਰ ਵੱਲੋ ਸਕੂਲਾਂ ਦੇ ਨੋਡਲ ਅਧਿਆਪਕਾਂ ਨੂੰ ਸਕੂਲਾਂ ਵਿੱਚ ਕਿਸ਼ੋਰ-ਕਿਸ਼ੋਰੀਆਂ ਨੂੰ ਅਤੇ ਆਂਗਣਵਾੜੀ ਵਰਕਰਾਂ ਵੱਲੋੰ ਕਿਸੇ ਵੀ ਕਾਰਨ ਘਰਾਂ ਵਿੱਚ ਰਹਿ ਰਹੀਆਂ ਲੜਕੀਆਂ ਨੂੰ ਆਇਰਨ ਦੀਆਂ ਗੋਲੀਆਂ ਦੇਣ ਸਬੰਧੀ ਜਾਗਰੂਕ ਕੀਤਾ ਗਿਆ ਤਾਂ ਜੋ ਤੰਦਰੁਸਤ ਸਮਾਜ ਦੀ ਸਿਰਜਣਾ ਹੋ ਸਕੇ।
Advertisement
Advertisement
Advertisement
Advertisement
Advertisement
error: Content is protected !!