ਹੁਣ BKU ਉਗਰਾਹਾਂ ਵੀ ਅੱਗੇ ਆਈ , ਕਹਿੰਦੇ ! ਕਰੋ ਸਜਾ ਪੂਰੀ ਕਰ ਚੁੱਕੇ ਕੈਦੀਆਂ ਦੀ ਤੁਰੰਤ ਰਿਹਾਈ

Advertisement
Spread information

ਰਘਵੀਰ ਹੈਪੀ  , ਬਰਨਾਲਾ 13 ਫਰਵਰੀ 2023

   ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਜ਼ਿਲ੍ਹਾ ਬਰਨਾਲਾ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਖਾਲਿਸਤਾਨੀ ਕੈਦੀਆਂ ਸਮੇਤ ਸਭਨਾਂ ਕੈਦੀਆਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਖਾਤਰ ਧਰਨਾ ਲਾਕੇ ਡੀਸੀ ਬਰਨਾਲਾ ਨੂੰ ਪ੍ਰਧਾਨ ਮੰਤਰੀ/ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਸੂਬਾ ਸਗੰਠਨ ਸਕੱਤਰ ਹਰਦੀਪ ਸਿੰਘ ਟੱਲੇਵਾਲ ਨੇ ਮੰਗ ਕੀਤੀ ਕਿ ਖਾਲਿਸਤਾਨੀ ਕੈਦੀਆਂ ਸਮੇਤ ਹਰ ਧਰਮ, ਜ਼ਾਤ ਅਤੇ ਇਲਾਕੇ ਨਾਲ਼ ਸੰਬੰਧਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਫੌਰੀ ਤੌਰ’ਤੇ ਰਿਹਾਅ ਕੀਤਾ ਜਾਵੇ।               ਅਦਾਲਤੀ ਸੁਣਵਾਈ ਤੋਂ ਬਿਨਾਂ ਹੀ ਸਾਲਾਂ ਬੱਧੀ ਜੇਲ੍ਹੀਂ ਡੱਕੇ ਕੈਦੀਆਂ ਦੀ ਸੁਣਵਾਈ ( ਟ੍ਰਾਇਲ ) ਫੌਰੀ ਤੌਰ ‘ਤੇ ਸ਼ੁਰੂ ਕੀਤੀ ਜਾਵੇ ਅਤੇ ਬਣਦੀ ਕਾਨੂੰਨੀ ਸਜ਼ਾ ਤੋਂ ਵੱਧ ਸਮਾਂ ਜੇਲ੍ਹ ਕੱਟ ਚੁੱਕੇ ਅਜਿਹੇ ਕੈਦੀਆਂ ਨੂੰ ਢੁੱਕਵਾਂ ਮੁਆਵਜ਼ਾ ਵੀ ਦਿੱਤਾ ਜਾਵੇ। ਅੱਗੇ ਤੋਂ ਉਪਰੋਕਤ ਦੋਨਾਂ ਕਿਸਮਾਂ ਦੇ ਕੈਦੀਆਂ ਨਾਲ਼ ਕਿਸੇ ਵੀ ਹਾਲਤ ਵਿੱਚ ਅਜਿਹੀ ਬੇਇਨਸਾਫ਼ੀ ਨਾ ਹੋਣ ਦੀ ਗਰੰਟੀ ਕੀਤੀ ਜਾਵੇ। ਜਥੇਬੰਦੀ ਸਮਝਦੀ ਹੈ ਕਿ ਪੰਜਾਬ ਸਮੇਤ ਦੇਸ਼ ਭਰ ਦੀਆਂ ਜੇਲ੍ਹਾਂ ‘ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਨਾ ਕਰਕੇ ਕੇਂਦਰੀ ਤੇ ਸੂਬਾ ਸਰਕਾਰਾਂ ਉਹਨਾਂ ਦੇ ਮਨੁੱਖੀ ਅਧਿਕਾਰਾਂ ਦੇ ਘਾਣ ਦੀਆਂ ਦੋਸ਼ੀ ਹਨ।

Advertisement

   ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ ਨੇ ਭਰੋਸੇਯੋਗ ਸੂਤਰਾਂ ਅਨੁਸਾਰ ਕਿਹਾ ਕਿ ਘਾਣ-ਪੀੜਤਾਂ ਵਿੱਚ ਪੰਜਾਬ ਦੇ 22 ਖਾਲਸਿਤਾਨੀ ਕੈਦੀਆਂ ਸਮੇਤ ਪੂਰੇ ਦੇਸ਼ ਦੇ ਬਹੁਤ ਵੱਡੀ ਗਿਣਤੀ ਵਿੱਚ ਦਲਿਤ, ਆਦਿਵਾਸੀ, ਮੁਸਲਮਾਨ ਤੇ ਸਮਾਜ ਦੇ ਹੋਰ ਦੱਬੇ-ਕੁਚਲੇ ਲੋਕ ਸ਼ਾਮਲ ਹਨ। ਜਥੇਬੰਦੀ ਦੀ ਤਹਿਸ਼ੁਦਾ ਸਮਝ ਹੈ ਕਿ ਫਿਰਕੂ ਕਤਲਾਂ ਦੇ ਦੋਸ਼ੀ ਖਾਲਿਸਤਾਨੀ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਲਈ ਅਵਾਜ਼ ਉਠਾਉਣਾ ਵੀ ਸਭਨਾਂ ਜਮਹੂਰੀ ਤਾਕਤਾਂ ਦਾ ਸਾਂਝਾ ਕਾਰਜ ਹੈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਜਾਤਾਂ, ਧਰਮਾਂ ਤੇ ਇਲਾਕਿਆਂ ਦੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੇ ਵਡੇਰੇ ਪ੍ਰਸੰਗ ‘ਚ ਦੇਖਿਆਂ ਸੌੜੇ ਧਾਰਮਿਕ ਅਤੇ ਫਿਰਕੂ ਪੈਂਤੜੇ ਦੀ ਥਾਂ ਇਸ ਮੁੱਦੇ ਨੂੰ ਧਰਮ ਨਿਰਪੱਖ ਅਤੇ ਜਮਹੂਰੀ ਪੈਂਤੜੇ ਤੋਂ ਉਠਾਉਣਾ ਹੀ ਸੰਘਰਸ਼ ਦਾ ਸਿੱਕੇਬੰਦ ਪੈਂਤੜਾ ਬਣਦਾ ਹੈ। ਕਰਨਾਟਕ ਜੇਲ੍ਹ ਤੋਂ ਪੈਰੋਲ ‘ਤੇ ਆਏ ਅਜਿਹੇ ਪੀੜਤ ਕੈਦੀ ਗੁਰਦੀਪ ਸਿੰਘ ਖੇੜਾ ਨੇ ਵੀ ਇਸ ਪੈਂਤੜੇ ਉੱਪਰ ਹੀ ਮੋਹਰ ਲਾਈ ਹੈ। ਜਥੇਬੰਦੀ ਵੱਲੋਂ ਤਾਂ ਪਹਿਲਾਂ ਤੋਂ ਹੀ ਇਸ ਪੈਂਤੜੇ ਤਹਿਤ ਆਵਾਜ਼ ਉਠਾਈ ਜਾਂਦੀ ਰਹੀ ਹੈ।
     ਭਾਰਤ ਦੀਆਂ ਕੇਂਦਰੀ ਜ਼ੇਲਾਂ ਅੰਦਰ ਵੱਖ-ਵੱਖ ਸੂਬਿਆ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਉਹ ਕਿਸੇ ਵੀ ਧਰਮ ਨਾਲ ਸਬੰਧਤ, ਬੁੱਧੀਜੀਵੀ ਲੇਖਕ ਪੱਤਰਕਾਰ, ਜਾਂ ਖਾਲਿਸਤਾਨੀ ਲਹਿਰ ਜਾਂ ਕਿਸੇ ਹੋਰ ਲਹਿਰ ਨਾਲ ਸਬੰਧਤ ਹਨ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।ਛੱਡ ਇਸ ਕਰਕੇ ਨਹੀਂ ਰਹੇ ਕਿਉਂਕਿ ਸੂਬਿਆਂ ਦੀਆਂ ਸਰਕਾਰਾਂ ਨੂੰ ਇਨ੍ਹਾਂ ਜਾਗਰੂਕ ਲੋਕਾਂ ਤੋਂ ਡਰ ਲਗਦਾ ਹੈ ਕਿ ਉਹ ਇੱਟ ਦਾ ਜਵਾਬ ਪੱਥਰ ਆਪਣੀ ਜਮਹੂਰੀਅਤ ਅਵਾਜ਼ ਤੇ ਕਲਮਾ ਰਾਹੀਂ ਦਿੰਦੇ ਹਨ ਤੇ ਲੋਕਾਂ ਤੇ ਕਾਰਪੋਰੇਟ ਘਰਾਣਿਆਂ ਵੱਲੋਂ ਤੇ ਵੱਖ-ਵੱਖ ਸੂਬਿਆ ਦੀਆਂ ਸਰਕਾਰਾਂ ਵਿੱਚ ਸਿਆਸੀ ਪਾਰਟੀਆਂ ਤੋਂ ਹੋਂਣ ਵਾਲ਼ੀ ਲੁੱਟ ਤੋ ਜਾਗ੍ਰਿਤ ਕਰਦੇ ਹਨ। ਜਿਸ ਕਰਕੇ ਜੇਲ੍ਹ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਇਹਨਾਂ ਕੈਦੀਆਂ ਨੂੰ ਭੁੱਖੇ ਰੱਖਣਾ ਬਿਮਾਰੀਆਂ ਦੀਆਂ ਜਾਂ ਹੋਰ ਸੁੱਖ ਸਹੂਲਤਾਂ ਤੋਂ ਵਾਂਝੇ ਰੱਖਣਾ ਤੇ ਦਿਮਾਗੀ ਸ਼ਕਤੀ ਨੂੰ ਤਸੀਹੇ ਦੇ ਕੇ ਖ਼ਤਮ ਕਰਨ ਖਤਮ ਕਰਨ ਤੇ ਵੱਖ-ਵੱਖ ਫ਼ਿਰਕਾ ਪ੍ਰਸਤੀ ਲੋਕਾਂ ਵੱਖ-ਵੱਖ ਸੂਬਿਆ ਵਿੱਚ ਧਰਮਾਂ ਦੇ ਨਾਂਅ ਹੇਠ ਲੜਾਉਣਾ ਆਦਿ ਦੀ ਭਾਕਿਯੂ ਏਕਤਾ ਉਗਰਾਹਾਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀਂ ਹੈ।

     ਇਸ ਧਰਨੇ ਵਿੱਚ ਕੁੱਲ ਵਰਗ ਦੇ ਨੌਜਵਾਨ ਸਮੇਂਤ ਔਰਤਾਂ ਸਮੇਤ ਪ੍ਰੀਵਾਰ ਹਾਜ਼ਰ ਸਨ। ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਜ਼ਰਨਲ ਸਕੱਤਰ ਜਰਨੈਲ ਸਿੰਘ ਬਦਰਾ ਖਜ਼ਾਨਚੀ ਭਗਤ ਸਿੰਘ ਛੰਨਾ ਸੀਨੀ, ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ ਮਹਿਰਾਜ ਮੀਤ ਪ੍ਰਧਾਨ ਬੁੱਕਣ ਸਿੰਘ ਸੈਦੋਵਾਲ ਬਲਾਕਾਂ ਦੇ ਪ੍ਰਧਾਨ ਬਲੌਰ ਸਿੰਘ ਛੰਨਾ ਸੁਖਦੇਵ ਸਿੰਘ ਭੋਤਨਾ ਮਲਕੀਤ ਸਿੰਘ ਹੇੜੀਕੇ, ਜੱਜ ਸਿੰਘ ਗਹਿਲ ਜ਼ਿਲ੍ਹਾ ਔਰਤ ਆਗੂ ਕਮਲਜੀਤ ਕੌਰ ਬਰਨਾਲਾ ਮਨਜੀਤ ਕੌਰ ਕਾਹਨੇਕੇ , ਅਮਰਜੀਤ ਕੌਰ ਬਡਬਰ , ਰਣਜੀਤ ਕੌਰ ਸੇਖਵਾਂ ਪੱਤੀ, ਕੁਲਵੰਤ ਕੌਰ ,ਸੁਖਦੇਵ ਕੌਰ ਠੁੱਲੀਵਾਲ ,ਚਰਨਜੀਤ ਕੌਰ ਮਾਮਦਪੁਰ ,ਅਮਰਜੀਤ ਕੌਰ ਆਦਿ ਆਗੂ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!