ਸਾਂਝ ਕੇਂਦਰ ’ਚ ਈ ਸੇਵਾ ਅਧੀਨ ਵੱਡੀ ਗਿਣਤੀ ਅਰਜ਼ੀਆਂ ਦਾ ਸਮੇਂ ਸਿਰ ਕੀਤਾ ਨਿਬੇੜਾ
ਡੀ.ਸੀ. ਵੱਲੋਂ ਹਰਜਿੰਦਰ ਸਿੰਘ ਦਾ ਚੰਗੀਆਂ ਸੇਵਾਵਾਂ ਬਦਲੇ ਸਨਮਾਨ
ਸੋਨੀ ਪਨੇਸਰ , ਬਰਨਾਲਾ, 14 ਫਰਵਰੀ 2023
ਜ਼ਿਲ੍ਹਾ ਪੁਲੀਸ ਮੁਖੀ ਦਫਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਹਰਜਿੰਦਰ ਸਿੰਘ ਨੇ ਸਾਂਝ ਕੇਂਦਰ ਵਿਖੇ ਈ-ਸੇਵਾ ਅਧੀਨ ਬਕਾਇਆ ਵੱਡੀ ਗਿਣਤੀ ਅਰਜ਼ੀਆਂ ਦਾ ਸਮਾਂਬੱਧ ਨਿਬੇੜਾ ਕਰ ਕੇ ਦੂਜੀ ਮੁਲਾਜ਼ਮਾਂ ਲਈ ਉਦਾਹਰਨ ਪੇਸ਼ ਕੀਤੀ ਹੈੇ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਅੱਜ ਇੱਥੇ ਹਰਜਿੰਦਰ ਸਿੰਘ ਦਾ ਵਧੀਆ ਸੇਵਾਵਾਂ ਬਦਲੇ ਪ੍ਰਸੰਸਾ ਪੱਤਰ ਨਾਲ ਸਨਮਾਨ ਕੀਤਾ ਹੈ। ਹਰਜਿੰਦਰ ਸਿੰਘ ਵੱਲੋਂ ਅਸਲੇ ਸਬੰਧੀ ਵੈਰੀਫਿਕੇਸ਼ਨ ਤੇ ਹੋਰ ਸਬੰਧਤ ਪੈਂਡੈਂਸੀ ਨੂੰ ਸਮੇਂ ਸਿਰ ਨਿਬੇੜਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਹੈ ਕਿ ਆਮ ਲੋਕਾਂ ਨੂੰ ਸੇਵਾਵਾਂ ਦਾ ਲਾਭ ਲੈਣ ’ਚ ਦੇਰੀ ਹੋਣ ਕਾਰਨ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਲਈ ਸਾਂਝ ਸੇਵਾਵਾਂ ਅਤੇ ਸੇਵਾ ਕੇਂਦਰ ਦੀਆਂ ਸੇਵਾਵਾਂ ਦੀਆਂ ਅਰਜ਼ੀਆਂ ਦੇ ਸਮਾਂਬੱਧ ਨਿਬੇੜੇ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਉਂਦੇ ਦਿਨੀਂ ਵੀ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਹੱਲਾਸ਼ੇਰੀ ਦਿੱਤੀ ਜਾਵੇਗੀ ਤਾਂ ਜੋ ਪ੍ਰਸ਼ਾਸਨਿਕ ਸੇਵਾਵਾਂ ’ਚ ਹੋਰ ਸੁਧਾਰ ਲਿਆਂਦਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ ਸੰਜੈ ਅਹੂਜਾ ਵੀ ਹਾਜ਼ਰ ਸਨ।