ਬਾਜ਼ਾਰ ’ਚ ਪਾਈਪਾਂ ਖੁੱਲ੍ਹਵਾਉਣ ਸਬੰਧੀ ਨਹੀਂ ਦਿੱਤੇ ਕੋਂਈ ਲਿਖਤੀ ਆਦੇਸ਼: ਡਿਪਟੀ ਕਮਿਸ਼ਨਰ

Advertisement
Spread information

ਮੀਟਿੰਗ ਕਰ ਕੇ ਕੱਢਿਆ ਜਾਵੇਗਾ ਮਸਲੇ ਦਾ ਹੱਲ

ਜ਼ਿਲ੍ਹਾ ਵਾਸੀਆਂ ਨੂੰ ਲੋੜੀਂਦੇ ਇਹਤਿਆਤ ਵਰਤਣ ਦੀ ਅਪੀਲ

ਸੋਨੀ ਪਨੇਸਰ ਬਰਨਾਲਾ, 20 ਮਈ 2020
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰੰਘ ਫੂਲਕਾ ਨੇ ਸਪਸ਼ਟ ਕੀਤਾ ਕਿ ਬਰਨਾਲਾ ਸ਼ਹਿਰ ਵਿਚ ਕੁਝ ਅਹਿਮ ਰਸਤੇ ਖੁੱਲ੍ਹਵਾਏ ਜਾ ਚੁੱਕੇ ਹਨ ਅਤੇ ਹੋਰ ਕੋਈ ਰਸਤਿਆਂ ’ਚੋਂ ਪਾਈਪਾਂ ਖੁੱਲ੍ਹਵਾਉਣ ਦੇ ਆਦੇਸ਼ ਉਨ੍ਹਾਂ ਵੱਲੋਂ ਨਹੀਂ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੁਝ ਰਸਤਿਆਂ ’ਤੇ ਪਾਈਪਾਂ ਟ੍ਰੈਫਿਕ ਪੁਲੀਸ ਵੱਲੋਂ ਸੁਚਾਰੂ ਆਵਾਜਾਈ ਲਈ ਲਾਈਆਂ ਗਈਆਂ ਹਨ ਤੇ ਜੇਕਰ ਕਿਸੇ ਨੂੰ ਕੋਈ ਮੁਸ਼ਕਲ ਆ ਰਹੀ ਹੈ ਤਾਂ ਉਸ ਦਾ ਹੱਲ ਕੱਢ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਉੁਨ੍ਹਾਂ ਕੁਝ ਮੀਡੀਆ ਰਿਪੋਰਟਾਂ ਦਾ ਖੰਡਨ ਕਰਦਿਆਂ, ਜਿਨ੍ਹਾਂ ਵਿਚ ਆਖਿਆ ਗਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਪਾਈਪਾਂ ਖੁੱਲ੍ਹਵਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਕਿਹਾ ਕਿ ਅਜਿਹੇ ਕੋਈ ਲਿਖਤੀ ਆਦੇਸ਼ ਜਾਰੀ ਨਹੀਂ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਬਾਜ਼ਾਰਾਂ ਵਿਚ ਜ਼ਿਆਦਾ ਭੀੜ ਨਾ ਹੋਣ ਦੇਣ ਦੇ ਮਕਸਦ ਨਾਲ ਕੁਝ ਥਾਈਂ ਪੁਲੀਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਜੇਕਰ ਇਸ ਨਾਲ ਵਪਾਰੀਆਂ ਜਾਂ ਆਮ ਜਨਤਾ ਨੂੰ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਇਸ ਸਬੰਧੀ ਮੀਟਿੰਗ ਕਰ ਕੇ ਮਸਲੇ ਦਾ ਹੱਲ ਜ਼ਰੂਰ ਕੱਢਿਆ ਜਾਵੇਗਾ।
ਉੁਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਹੋਰ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਇਸ ਘੜੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ, ਕਿਉਂਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਅਤੇ ਸਹੂੂਲਤਾਂ ਹਿੱਤ ਹੀ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।  
ਬੌਕਸ ਲਈ ਪ੍ਰਸਤਾਵਿਤ
ਕਰੋਨਾ ਤੋਂ ਬਚਾਅ ਲਈ ਸਾਰੇ ਇਹਤਿਆਤ ਵਰਤਣ ਦੀ ਅਪੀਲ
ਇਸ ਦੌਰਾਨ ਡਿਪਟੀ ਕਮਿਸ਼ਨਰ ਵੱੱਲੋਂ ਕਰੋਨਾ ਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਸਾਰੇ ਇਹਤਿਆਤ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਹੁਤ ਹੀ ਜ਼ਰੂਰੀ ਕੰਮਾਂ ਲਈ ਹੀ ਲੋਕ ਬਾਜ਼ਾਰਾਂ ਵਿਚ ਜਾਣ ਅਤੇ ਇਸ ਦੌਰਾਨ ਮਾਸਕ ਤੇ ਹੋਰ ਸਾਵਧਾਨੀਆਂ ਦਾ ਜ਼ਰੂਰ ਖਿਆਲ ਰੱਖਣ। ਉਨ੍ਹਾਂ ਦੁਕਾਨਦਾਰਾਂ ਅਤੇ ਹੋਰ ਅਦਾਰਿਆਂ ਦੇ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਰੂਰੀ ਇਹਤਿਆਤਾਂ ਦੀ ਪਾਲਣਾ ਹਰ ਹਾਲਤ ਵਿਚ ਯਕੀਨੀ ਬਣਾਉਣ।  

Advertisement
Advertisement
Advertisement
Advertisement
Advertisement
error: Content is protected !!