ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਦੀ ਚੇਅਰਮੈਨ ਬਾਠ ਅਤੇ ਡਿਪਟੀ ਕਮਿਸ਼ਨਰ ਨੇ ਕਰਵਾਈ ਸ਼ੁਰੂਆਤ

Advertisement
Spread information
ਰਵੀ ਸੈਣ , ਬਰਨਾਲਾ, 15 ਫਰਵਰੀ 2023
   ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਪਸ਼ੂ ਪਾਲਣ ਵਿਭਾਗ ਸ. ਲਾਲਜੀਤ ਸਿੰਘ ਭੁੱਲਰ ਤੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ਾਂ ‘ਤੇ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਅੱਜ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ. ਗੁਰਦੀਪ ਸਿੰਘ ਬਾਠ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਅਪਾਹਜ ਗਊਸੇਵਾ ਆਸ਼ਰਮ ਵਿਖੇ ਕੀਤੀ।                               
   ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 60 ਦਿਨਾਂ ਵਿੱਚ ਪੂਰੇ ਜ਼ਿਲ੍ਹੇ ਦੇ 64000 ਗਊਧਨ ਦਾ ਲੰਪੀ ਸਕੀਨ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾਵੇਗਾ।
 ਇਸ ਟੀਮ ਦੀ ਅਗਵਾਈ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਬਰਨਾਲਾ ਡਾ. ਲਖਬੀਰ ਸਿੰਘ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਪੂਰੇ ਜ਼ਿਲ੍ਹੇ ਵਿੱਚ ਗਊਸ਼ਾਲਾ ਪ੍ਰਬੰਧਕਾਂ ਅਤੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਗਊਧਨ ਦੇ ਟੀਕਾਕਰਨ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਅਪਾਹਜ ਗਊਸੇਵਾ ਆਸ਼ਰਮ ਦੀ ਮੈਨੇਜਮੈਂਟ ਕਮੇਟੀ ਵੱਲੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਦਾ ਮੁਹਿੰਮ ਲਈ ਧੰਨਵਾਦ ਕੀਤਾ ਗਿਆ।                           
ਡਾ. ਲਖਬੀਰ ਸਿੰਘ ਨੇ ਦੱਸਿਆ ਇਹ ਮੁਹਿੰਮ 10 ਵੈਟਰਨਰੀ ਅਫਸਰਾਂ ਦੀਆਂ ਬਣਾਈਆਂ ਗਈਆਂ ਟੀਮਾਂ ਰਾਹੀਂ ਪਹਿਲੇ ਦਿਨ ਬਰਨਾਲਾ, ਮਹਿਲ ਕਲਾਂ, ਕੁਰੜ, ਚੰਨਣਵਾਲ, ਪੱਖੋਕੇ, ਠੀਕਰੀਵਾਲਾ, ਤਪਾ, ਧਨੌਲਾ, ਬਡਬਰ, ਕੱਟੂ ਤੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ। 
ਇਸ ਮੁਹਿੰਮ ਤਹਿਤ ਬਰਨਾਲਾ ਵਿੱਚ ਡਾ. ਜਤਿੰਦਰਪਾਲ ਸਿੰਘ, ਸੀਨੀਅਰ ਵੈਟਰਨਰੀ ਅਫਸਰ ਬਰਨਾਲਾ ਅਤੇ ਤਹਿਸੀਲ ਤਪਾ ਵਿੱਚ ਡਾ. ਮਿਸ਼ਰ ਸਿੰਘ ਸੀਨੀਅਰ ਵੈਟਰਨਰੀ ਅਫਸਰ ਤਪਾ ਵੈਕਸੀਨੇਸ਼ਨ ਮੁਹਿੰਮ ਨੂੰ ਨਿਰੰਤਰ ਚੈੱਕ ਕਰਨਗੇ ।

Advertisement
Advertisement
Advertisement
Advertisement
Advertisement
error: Content is protected !!