ਅਸ਼ੋਕ ਧੀਮਾਨ , ਫਤਹਿਗੜ੍ਹ ਸਾਹਿਬ, 17 ਫਰਵਰੀ 2023
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਵਿਜੈ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਡੈਂਟਲ ਹੈਲਥ ਅਫਸਰ ਡਾ. ਸ਼ਰਨਜੀਤ ਕੌਰ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਦੀ ਅਗਵਾਈ ਵਿਚ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ 35ਵੇਂ ਡੈਂਟਲ ਸਿਹਤ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਅਤੇ ਡੈਂਟਲ ਮੈਡੀਕਲ ਅਫਸਰ ਡਾ. ਅਨੁਜ ਗਰਗ ਦੇ ਦੱਸਿਆ ਕਿ 16 ਫਰਵਰੀ ਤੋਂ 2 ਮਾਰਚ ਤੱਕ ਡੈਂਟਲ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਜਿਸ ਦੌਰਾਨ ਕੈਂਪ ਲਗਾ ਕੇ ਲੋੜਵੰਦ ਲਾਭਪਾਤਰੀਆਂ ਨੂੰ 12 ਕੰਪਲੀਟ ਡੈਂਚਰ, ਦੰਦਾ ਦਾ ਇਲਾਜ਼, ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ 12 ਕੰਪਲੀਟ ਡੈਂਚਰਾ ਦੇ ਮਿਥੇ ਟੀਚੇ ਵਿਚੋਂ 8 ਦਾ ਕੰਮ ਪਹਿਲੇ ਦਿਨ ਹੀ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਦਰਵਾੜੇ ਦੌਰਾਨ ਸਕੂਲਾ ਕਾਲਜਾ, ਮਾਈਗਰੇਟਰੀ ਏਰੀਏ ਆਦਿ ਥਾਵਾਂ ਤੇ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਓਰਲ ਹੈਲਥ ਬਾਰੇ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ।
ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੈਂਪ ਦਾ ਵੱਧ ਤੋਂ ਵੱਧ ਫਾਈਦਾ ਲੈਣ। ਇਸ ਮੌਕੇ ਮੈਡੀਕਲ ਅਫਸਰ ਡਾ. ਪੁਨੀਤ ਕੌਰ, ਨਿਰਪਾਲ ਸਿੰਘ ਫਾਰਮੇਸੀ ਅਫਸਰ, ਮਹਾਵੀਰ ਸਿੰਘ ਬੀ.ਈ.ਈ., ਮੰਗਤ ਰਾਮ ਰੇਡੀਓਗ੍ਰਾਫਰ, ਗੁਰਚਰਨ ਸਿੰਘ ਆਦਿ ਵੀ ਹਾਜ਼ਰ ਸਨ।