ਸੰਘੇੜਾ ਕਾਲਜ ‘ਚ ਖੂਨਦਾਨ ਕੈਂਪ ਅੱਜ
ਰਘਵੀਰ ਹੈਪੀ , ਬਰਨਾਲਾ, 21 ਫਰਵਰੀ 2023
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਸਵਾਮੀ ਵਿਵੇਕਾ ਨੰਦ ਜੀ ਦੇ ਵਿਚਾਰਾਂ ਨਾਲ ਜੋੜਨ ਲਈ ਦੋ ਰੋਜ਼ਾ ਯੁਵਕ ਦਿਵਸ ਸਮਾਗਮ ਕਰਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਯੂਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਬਰਨਾਲਾ ਸ੍ਰੀ ਰਘਵੀਰ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਵੱਖ ਵੱਖ ਕਾਲਜਾਂ ਅਤੇ ਕਲੱਬਾਂ ਨਾਲ ਸਬੰਧਿਤ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਦੇ ਮੰਤਵ ਨਾਲ ਦੋ ਦਿਨਾਂ ਸਮਾਰੋਹ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸ਼ੁਰੂ ਹੋ ਗਿਆ ਹੈ। ਇਸ ਸਮਾਰੋਹ ਦੇ ਪਹਿਲੇ ਦਿਨ ਕਾਲਜ ਚੇਅਰਮੈਨ ਸ. ਭੋਲਾ ਸਿੰਘ ਵਿਰਕ, ਪ੍ਰੋ. ਤਾਰਾ ਸਿੰਘ, ਡਾ. ਸਰਬਜੀਤ ਸਿੰਘ ਕੁਲਾਰ ਦੀ ਮੌਜੂਦਗੀ ਵਿੱਚ ਨੌਜਵਾਨਾਂ ਨੂੰ ਸੇਧ ਦਿੰਦਿਆਂ ਸੀ ਮਾਨ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਦਾ ਜੀਵਨ ਨੌਜਵਾਨਾਂ ਵਿਚ ਉਤਸ਼ਾਹ ਭਰਦਾ ਹੈ। ਡਾ. ਸਰਬਜੀਤ ਸਿੰਘ ਨੇ ਖੂਨਦਾਨ ਮਹਾਂ ਦਾਨ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਭਾਸ਼ਣ ਮੁਕਾਬਲੇ ਅਤੇ ਸੈਮੀਨਾਰ ਕਰਵਾਇਆ ਗਿਆ। ਸ੍ਰੀ ਮਾਨ ਨੇ ਦੱਸਿਆ ਕਿ 22 ਫਰਵਰੀ ਨੂੰ ਪੋਸਟਰ ਮੇਕਿੰਗ, ਸਲੋਗਨ ਲਿਖਣ ਦੇ ਮੁਕਾਬਲੇ, ਖੂਨਦਾਨ ਕੈਂਪ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ।