ਕਰੋਨਾ ਸੰਕਟ ਦੇ ਬਾਵਜੂਦ ਸੂਬੇ ਵਿਚ ਸੁਚੱਜੇ ਤਰੀਕੇ ਨਾਲ ਹੋਈ ਕਣਕ ਦੀ ਖਰੀਦ: ਭਾਰਤ ਭੂਸ਼ਣ ਆਸ਼ੂ

Advertisement
Spread information

 ਕੈਬਨਿਟ ਮੰਤਰੀ ਵੱਲੋਂ ਬਰਨਾਲਾ ’ਚ ਪ੍ਰਸ਼ਾਸਨਿਕ ਅਧਿਕਾਰੀਆਂ, ਆੜ੍ਹਤੀ ਐਸੋਸੀਏਸ਼ਨ, ਕਿਸਾਨਾਂ ਤੇ ਹੋਰ ਸਬੰਧਤ ਧਿਰਾਂ ਨਾਲ ਅਹਿਮ ਮੀਟਿੰਗ

* ਜ਼ਿਲ੍ਹੇ ਵਿਚ ਸੁਚੱਜੀ ਖਰੀਦ ਪ੍ਰਕਿਰਿਆ ਦੀ ਕੀਤੀ ਸ਼ਲਾਘਾ

* ਕਿਹਾ, ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਲੇਬਰ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ

ਰਘਬੀਰ ਸਿੰਘ ਹੈਪੀ  ਬਰਨਾਲਾ, 22 ਮਈ 2020


 ਕਰੋਨਾ ਵਾਇਰਸ ਮਹਾਮਾਰੀ ਕਾਰਨ ਉਪਜੇ ਸੰਕਟ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ ਅਤੇ ਸਾਰੀਆਂ ਧਿਰਾਂ ਦੇ ਸਹਿਯੋਗ ਨਾਲ ਕਣਕ ਦੀ ਖਰੀਦ ਪ੍ਰਕਿਰਿਆ ਪੂਰੇ ਸੁਚੱਜੇ ਤਰੀਕੇ ਨਾਲ ਅਤੇ ਲੋੜੀਂਦੇ ਇਹਤਿਆਤਾਂ ਅਨੁਸਾਰ ਸਿਰੇ ਚੜ੍ਹੀ ਹੈ, ਜੋ ਬਹੁਤ ਤਸੱਲੀ ਦੀ ਗੱਲ ਹੈ। 19 ਮਈ ਤੱਕ ਪੰਜਾਬ ਦੀਆਂ ਮੰਡੀਆਂ ਵਿਚ 124.64 ਲੱਖ ਟਨ ਕÎਣਕ ਆਈ ਤੇ 124.58 ਲੱਖ ਟਨ ਖਰੀਦੀ ਗਈ। ਕਣਕ ਦੀ ਖਰੀਦ ਦੇ ਨਾਲ ਨਾਲ ਚੁਕਾਈ ਦਾ ਕੰਮ ਵੀ ਪਿਛਲੇ ਸਾਲ ਨਾਲੋਂ ਬਿਹਤਰ ਰਿਹਾ। ਇਹ ਪ੍ਰਗਟਾਵਾ ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਟਰਾਈਡੈਂਟ ਫੈਕਟਰੀ ਸੰਘੇੜਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ, ਆੜ੍ਹਤੀ ਐਸੋਸੀਏਸ਼ਨ, ਡਿੱਪੂ ਹੋਲਡਰਾਂ, ਰਾਈਸ ਸ਼ੈਲਰ, ਕਿਸਾਨ ਯੂਨੀਅਨਾਂ ਤੇ ਹੋਰ ਸਬੰਧਾਂ ਧਿਰਾਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਪੁਖਤਾ ਤਰੀਕੇ ਨਾਲ ਸਿਰੇ ਚੜ੍ਹਾਉਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਵੱਖ ਵੱਖ ਧਿਰਾਂ ਨਾਲ ਮੀਟਿੰਗ ਦੌਰਾਨ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਇਸ ਸੀਜ਼ਨ ਦੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਇਸ ਵਾਰ ਜੇ ਕੋਈ ਔਕੜ ਪੇਸ਼ ਆਈ ਹੈ ਤਾਂ ਉਹ ਮੁੜ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿ ਕਰੋਨਾ ਵਾਇਰਸ ਦੇ ਸੰਕਟ ਦੇ ਬਾਵਜੂਦ ਸੂਬੇ ਵਿਚ ਕਣਕ ਦੀ ਰਿਕਾਰਡ ਖਰੀਦ ਹੋਈ ਹੈ, ਜੋ ਬਹੁਤ ਤਸੱਲੀ ਵਾਲੀ ਗੱਲ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਦੀ ਸਹੂਲਤ ਲਈ ਇਸ ਵਾਰ ਝੋਨੇ ਦੀ ਲਵਾਈ ਦੀ ਤਰੀਕ ਅਗੇਤੀ ਰੱਖੀ ਗਈ ਹੈ। ਝੋਨਾ ਲਾਉਣ ਸਬੰਧੀ ਪਰਵਾਸੀ ਮਜ਼ਦੂਰਾਂ ਦੀ ਆਮਦ ਦੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਇਸ ਸਬੰਧੀ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਬਣਾਉਣ। ਜਿਹੜੇ ਕਿਸਾਨਾਂ ਨੂੰ ਮਜ਼ਦੂਰਾਂ ਦੀ ਲੋੜ ਹੈ, ਉਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਕੋਵਿਡ 19 ਦੀ ਸਥਿਤੀ ਕਾਰਨ ਉਪਜੇ ਸੰਕਟ ਦੌਰਾਨ ਪੰਜਾਬ ਸਰਕਾਰ ਵੱਲੋਂ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਸਰਕਾਰ ਵੱਲੋਂ ਪਰਵਾਸੀ ਲੇਬਰ ਨੂੰ ਜਿੱਥੇ ਪਿੱਤਰੀ ਰਾਜਾਂ ਵਿਚ ਭੇਜਣ ਦੇ ਪ੍ਰਬੰਧ ਕੀਤੇ ਗਏ ਹਨ, ਉਥੋ ਬਾਹਰੋਂ ਲੇਬਰ ਲਿਆਉਣ ਵਿਚ ਵੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਨੂੰ ਰਾਸ਼ਨ, ਆਨਲਾਈਨ ਮੈਡੀਕਲ ਸੇਵਾਵਾਂ ਤੇ ਹੋਰ ਸਾਰੀਆਂ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਾਈਆਂ ਜਾ ਰਹੀਆਂ ਹਨ ਤਾਂ ਜੋ ਅਸੀਂ ਕਰੋਨਾ ਵਾਇਰਸ ਵਿਰੁੁੱਧ ਜੰਗ ਜਿੱਤ ਸਕੀਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰੰਘ ਫੂਲਕਾ, ਐਸਐਸਪੀ ਸ੍ਰੀ ਸੰਦੀਪ ਗੋਇਲ, ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਤੇ ਹੋਰ ਵੱਖ ਵੱਖ ਧਿਰਾਂ ਦੇ ਨੁਮਾਇੰਦੇ ਹਾਜ਼ਰ ਸਨ।

Advertisement
Advertisement
Advertisement
Advertisement
Advertisement
Advertisement
error: Content is protected !!