ਮਹੇਸ਼ ਲੋਟਾ ਸਣੇ ਬਰਨਾਲਾ ਦੇ ਕਈ ਕਾਂਗਰਸੀਆਂ ਨੂੰ ਪੁਲਿਸ ਨੇ ਕਰਿਆ ਗਿਰਫਤਾਰ

Advertisement
Spread information

ਰਘਵੀਰ ਹੈਪੀ , ਬਰਨਾਲਾ, 14 ਮਾਰਚ 2023

      ਕੇਂਦਰ ਸਰਕਾਰ ਵੱਲੋਂ ਅਡਾਨੀ ਸਮੂਹ ਦਾ ਪੱਖ ਪੂਰੇ ਜਾਣ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਸੋਮਵਾਰ ਨੂੰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ । ਕਾਂਗਰਸੀਆਂ ਨੂੰ ਰਾਜ ਭਵਨ ਵੱਲ ਵਧਣ ਤੋਂ ਰੋਕਣ ਲਈ ਪੁਲਿਸ ਨੇ ਬੈਰੀਕੇਡ ਲਗਾਏ ਹੋਏ ਸਨ। ਬੈਰੀਕੇਡ ਤੋੜਨ ਦੀ ਕੋਸ਼ਿਸ਼ ਕਰ ਰਹੇ ਹੋਰਨਾਂ ਕਾਂਗਰਸੀਆਂ ਨਾਲ ਬਰਨਾਲਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਮੁਹੇਸ ਕੁਮਾਰ ਲੋਟਾ, ਦਿਹਾਤੀ ਪ੍ਰਧਾਨ ਸਰਪੰਚ ਸਤਨਾਮ ਸਿੰਘ ਸੇਖੋਂ, ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਸੁਖਜੀਤ ਕੌਰ ਸੁੱਖੀ, ਜਸਵਿੰਦਰ ਸਿੰਘ ਟਿੱਲੂ, ਮੁਸਲਿਮ ਆਗੂ ਦਿਲਦਾਰ ਖਾਂ ਆਦਿ ਕਾਂਗਰਸੀਆਂ ਨੂੰ ਹਿਰਾਸਤ ਵਿਚ ਲੈ ਲਿਆ। ਸੋਮਵਾਰ ਨੂੰ ਕਾਂਗਰਸ ਨੇ ‘ਰਾਜ ਭਵਨ ਚੱਲੋ’ ਪ੍ਰੋਗਰਾਮ ਤਹਿਤ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਅੰਡਾਨੀ ਸਮੂਹ ਦੀ ਮਦਦ ਕਰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ।                        ਤੈਅ ਪ੍ਰੋਗਰਾਮ ਅਨੁਸਾਰ ਕਾਂਗਰਸੀ ਸੈਕਟਰ 15 ਸਥਿਤ ਕਾਂਗਰਸ ਭਵਨ ਵਿਚ ਇਕੱਤਰ ਹੋਏ। ਇਸ ਮੌਕੇ ਮੁਹੇਸ ਕੁਮਾਰ ਲੋਟਾ ਨੇ ਕਿਹਾ ਕਿ ਮੋਦੀ ਸਰਕਾਰ ਦੀ ਪੂੰਜੀਵਾਦੀ ਨੀਤੀ ਤਹਿਤ ਅੰਡਾਨੀ ਵਰਗੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾ ਕੇ ਦੇਸ਼ ਦੀ ਆਰਥਿਕਤਾ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਲੋਟਾ ਨੇ ਕਿਹਾ ਕਿ ਜੇ ਮੋਦੀ ਸਰਕਾਰ ਦੀ ਦਿਆਲਤਾ ਕਾਰਨ 607ਵੇਂ ਨੰਬਰ ‘ਤੇ ਰਹਿਣ ਵਾਲੇ ਅੰਡਾਨੀ ਅਚਾਨਕ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਬਹੁਤ ਪਹਿਲਾਂ ਹੀ ਮੋਦੀ ਸਰਕਾਰ ਵਲੋਂ ਅੰਡਾਨੀ, ਅੰਬਾਨੀ ਸਮੂਹ ਦੀ ਮਦਦ ਕਰਨ ਬਾਰੇ ਖ਼ੁਲਾਸਾ ਕਰ ਚੁੱਕੇ ਸਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਪੰਜਾਬ ਦੀ “ਆਪ ਸਰਕਾਰ ‘ਤੇ ਹਮਲਾ ਕਰਦਿਆਂ ਸਰਪੰਚ ਸਤਨਾਮ ਸਿੰਘ ਸੇਖੋਂ ਨੇ ਕਿਹਾ ਕਿ ਇਸ ਨੇ ਸਿਰਫ਼ ਇਕ ਸਾਲ ‘ਚ 31 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ।                                                   
ਧਰਨੇ ਨੂੰ ਰੋਹ ਵਿੱਚ ਆਏ ਕਾਂਗਰਸੀਆਂ ਨੇ ਬੈਰੀਕੇਡ ਤੋੜਨ ਦਾ ਯਤਨ ਕੀਤਾ ਤਾਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ ਪਰ ਪ੍ਰਦਰਸ਼ਨਕਾਰੀਆਂ ਦੇ ਰੋਹ ਅੱਗੇ ਪੁਲਿਸ ਦੀ ਇੱਕ ਨਾ ਚੱਲੀ ਤਾਂ ਪੁਲਿਸ ਨੇ ਰਾਜਾ ਵੜਿੰਗ ਸਮੇਤ ਸਮੂਹ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਦੱਸਿਆ ਜਾਂਦਾ ਹੈ ਕਿ ਪੁਲਿਸ ਹਿਰਾਸਤ ਵਿੱਚ ਲਏ ਸਾਰੇ ਆਗੂਆਂ ਨੂੰ ਦੇਰ ਸ਼ਾਮ ਸਾਰਿਆਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।

Advertisement
Advertisement
Advertisement
Advertisement
Advertisement
Advertisement
error: Content is protected !!