ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦੀ ਰੱਖੀ ਨੀਂਹ

Advertisement
Spread information

ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਹੰਢਿਆਇਆ ਦੀ ਤਾਜਪੋਸ਼ੀ ਹੋਈ, ਵੱਡੇ ਇਕੱਠ ਨੇ ਕੇਵਲ ਢਿਲੋਂ ਦੀ ਕਰਵਾਈ ਬੱਲੇ-ਬੱਲੇ 

ਹਰਿੰਦਰ ਨਿੱਕਾ, ਬਰਨਾਲਾ 18 ਮਾਰਚ 2023
   ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸਥਾਨਿਕ ਹੰਡਿਆਇਆ ਰੋਡ ‘ਤੇ ਪਾਰਟੀ ਦੇ ਜ਼ਿਲ੍ਹਾ ਪੱਧਰੀ ਦਫ਼ਤਰ ਦੀ ਇਮਾਰਤ ਦੀ ਉਸਾਰੀ ਦੀ ਸ਼ੁਭ ਆਰੰਭਤਾ ਕਰਵਾਈ ਗਈ ਅਤੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਬਾਵਾ ਦੀ ਤਾਜਪੋਸ਼ੀ ਮੌਕੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਵੀ ਕੀਤਾ । ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਅਕਾਲੀ ਦਲ ਦੀ ਹਾਈਕਮਾਂਡ ਨੇ ਗੱਠਜੋੜ ਦੌਰਾਨ ਭਾਜਪਾ ਨੂੰ ਪਿੰਡ ਪੱਧਰ ਤੱਕ ਆਪਣੀਆਂ ਇਕਾਈਆਂ ਸਥਾਪਤ ਕਰਨ ਤੋਂ ਰੋਕਿਆ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨਾਲੋਂ ਟੁੱਟੇ ਗਠਜੋੜ ਨੂੰ ਚੰਗਾ ਮੰਨਦੇ ਹੋਏ ਕਿਹਾ ਕਿ ਗਠਜੋੜ ਟੁੱਟਣ ਦੀ ਬਦੌਲਤ ਹੀ ਭਾਜਪਾ ਨੂੰ ਬੂਥ ਪੱਧਰ ਤੱਕ ਪਹੁੰਚਣ ਦਾ ਮੌਕਾ ਮਿਲਿਆ ਹੈ।‌ ਕਾਂਗਰਸ ਪਾਰਟੀ ਉਪਰ ਸ਼ਬਦੀ ਹਮਲੇ ਕਰਦੇ ਹੋਏ ਸ੍ਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਅਤੇ ਖਾਸ ਕਰਕੇ ਸਿੱਖਾਂ ਨਾਲ ਧ੍ਰੋਹ ਕਮਾਇਆ ਹੈ।                               
ਉਨ੍ਹਾਂ ਕਿਹਾ ਕਿ 84 ਦੇ ਸਿੱਖ ਕਤਲੇਆਮ ਲਈ ਕਾਂਗਰਸ ਨੂੰ ਕਦੇ ਵੀ ਮੁਆਫ ਨਹੀ ਕੀਤਾ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ 84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਈ । ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵਰਦੇ ਹੋਏ ਸ੍ਰੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਖੇਤਰ ‘ਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਦੀਆਂ ਗਲੀਆਂ ਵਿੱਚ ਕਤਲੋਗਾਰਤ ਹੋ ਰਹੀ ਹੈ ਅਤੇ ਦੂਜੇ ਪਾਸੇ ਜੇਲਾਂ ਵਿੱਚ ਵੀ ਕਤਲ ਹੋ ਰਹੇ ਹਨ । ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਇਸਤੋਂ ਪਹਿਲਾਂ ਕਿ ਏਨੀ ਮਾੜੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਵਿਚ ਨਿਵੇਸ਼ ਦੇ ਦਾਅਵੇ ਕਰ ਰਹੀ ਹੈ ਪ੍ਰੰਤੂ ਪੰਜਾਬ ਦੇ ਹਾਲਾਤ ਇਸ ਦੇ ਬਿਲਕੁਲ ਉਲਟ ਹਨ ਅਜਿਹੇ ਹਾਲਾਤਾਂ ਵਿੱਚ ਕੋਈ ਕਾਰੋਬਾਰੀ ਇਕ ਪੈਸਾ ਵੀ ਪੰਜਾਬ ਵਿਚ ਲਗਾਉਣ ਲਈ ਤਿਆਰ ਨਹੀਂ ਹੋਵੇਗਾ ।
ਸ਼੍ਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਚ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ ਅਤੇ ਭਾਜਪਾ ਪਿੰਡ ਦੇ ਪੰਚ ਦੀ ਚੋਣ ਤੋਂ ਲੈ ਕੇ ਪਾਰਲੀਮੈਂਟ ਦੀ ਚੋਣ ਤੱਕ ਹਰ ਚੋਣਾਂ ਆਪਣੇ ਬਲਬੂਤੇ ‘ਤੇ ਲੜੇਗੀ। ਇਸ ਮੌਕੇ ਸੰਬੋਧਨ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਭਲੇ ਦੀ ਖ਼ਾਤਰ ਲੋਕਾਂ ਨੂੰ ਭਾਜਪਾ ਨਾਲ ਜੁੜਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੀ ਤਰੱਕੀ ਇਸਦੀ ਆਰਥਿਕਤਾ ਤੇ ਨਿਰਭਰ ਹੈ। ਪਰ ਪੰਜਾਬ ਸਮੇਂ ਦੀਆਂ ਸਰਕਾਰਾਂ ਨੇ ਕਰਜ਼ਈ ਕਰ ਦਿੱਤਾ ਹੈ। ਇਹਨੂੰ ਸਿਰਫ ਤੇ ਸਿਰਫ ਭਾਜਪਾ ਸਰਕਾਰ ਹੀ ਪੈਰਾਂ ਸਿਰ ਕਰਨ ਸਕਦੀ ਹੈ। ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਵੀ ਬੀਜੇਪੀ ਸਰਕਾਰ ਹੀ ਬਹਾਲ ਕਰ ਸਕਦੀ ਹੈ। ਉਹਨਾਂ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਹਰ ਇਨਕਲਾਬ ਸੰਗਰੂਰ ਬਰਨਾਲਾ ਦੀ ਧਰਤੀ ਤੋਂ ਆਉਂਦਾ ਹੈ ਅਤੇ ਭਾਜਪਾ ਦੀ ਸਰਕਾਰ ਦਾ ਮੁੱਢ ਵੀ ਇਸੇ ਧਰਤੀ ਤੋਂ ਬੰਨਿਆਂ ਜਾਵੇਗਾ। ਇਸ ਮੌਕੇ ਭਾਜਪਾ ਆਗੂ ਸ੍ਰੀ ਅਰਵਿੰਦ ਖੰਨਾ, ਸ੍ਰੀ ਸੰਜੀਵ ਖੰਨਾ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਬਾਵਾ ਅਤੇ ਪਾਰਟੀ ਦੇ ਹੋਰ ਦੇ ਕਈ ਸੀਨੀਅਰ ਆਗੂਆਂ ਨੇ ਸੰਬੋਧਨ ਕੀਤਾ।  ਇਸ ਮੌਕੇ ਭਾਜਪਾ ਆਗੂ ਦਰਸ਼ਨ ਸਿੰਘ ਨੈਣੇਵਾਲੀਆ, ਧੀਰਜ ਕੁਮਾਰ ਦੱਦਾਹੂਰ, ਲਵਲੀਨ ਭਾਰਦਵਾਜ, ਇੰਜਨੀਅਰ ਗੁਰਜਿੰਦਰ ਸਿੰਘ ਸਿੱਧੂ, ਯਾਦਵਿੰਦਰ ਸ਼ੰਟੀ, ਨਰਿੰਦਰ ਗਰਗ ਨੀਟਾ, ਧਰਮ ਸਿੰਘ ਫੌਜੀ, ਕੁਲਦੀਪ ਧਾਲੀਵਾਲ, ਗੁਰਦਰਸ਼ਨ ਬਰਾੜ, ਪਰਮਜੀਤ ਕੌਰ ਚੀਮਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਦੇ ਸਥਾਨਕ ਸੀਨੀਅਰ ਆਗੂ ਵੀ ਹਾਜ਼ਰ ਸਨ। ਸਟੇਜ ਦੇ ਫਰਜ਼ ਗੁਰਜੰਟ ਸਿੰਘ ਕਰਮਗੜ੍ਹ ਨੇ ਅਦਾ ਕੀਤੇ।
Advertisement
Advertisement
Advertisement
Advertisement
Advertisement
error: Content is protected !!